Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 27 Jun 2025

Last updated on: Jun 28, 2025, 12:06 IST

ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD