Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ - ਡਾ. ਬਲਬੀਰ ਸਿੰਘ

ਭਲਾਈ ਤੇ ਵਿਕਾਸ ਸਕੀਮਾਂ ਲੈਕੇ ਲੋਕਾਂ ਤੱਕ ਪਹੁੰਚ ਯਕੀਨੀ ਬਣਾਉਣ ਅਧਿਕਾਰੀ: ਸਿਹਤ ਮੰਤਰੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Paramvir Singh

Web Admin

Web Admin

5 Dariya News

ਪਟਿਆਲਾ , 27 Jun 2025

Last updated on: Jun 28, 2025, 13:51 IST

''ਪੰਜਾਬ ਸਰਕਾਰ ਦੇ ਅਧਿਕਾਰੀ ਵਿਕਾਸ ਸਕੀਮਾਂ ਲੈਕੇ ਪਿੰਡਾਂ ਤੇ ਵਾਰਡਾਂ 'ਚ ਲੋਕਾਂ ਕੋਲ ਜਾਣ ਅਤੇ ਉਹ ਖ਼ੁਦ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਹਰ ਮਹੀਨੇ ਮੁਲੰਕਣ ਕਰਨਗੇ ਤਾਂ ਜੋ ਹਲਕੇ ਦਾ ਬਿਨ੍ਹਾਂ ਕਿਸੇ ਵਿਤਕਰੇ ਦੇ ਚਹੁੰਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।'' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਤੇ ਖਾਸ ਕਰਕੇ ਉਨ੍ਹਾਂ ਦੇ ਹਲਕੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨਛੋਹ ਪ੍ਰਾਪਤ ਕਈ ਅਸਥਾਨ ਹਨ, ਇਸ ਲਈ ਗੁਰੂ ਸਾਹਿਬ ਦੀ ਸ਼ਹਾਦਤ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਜਿੱਥੇ ਇਨ੍ਹਾਂ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦੇ ਕੇ ਵਿਕਸਤ ਕੀਤਾ ਜਾਵੇਗਾ, ਉਥੇ ਹੀ ਇਨ੍ਹਾਂ ਗੁਰੂ ਘਰਾਂ ਨੂੰ ਜਾਣ ਵਾਲੇ ਰਸਤਿਆਂ 'ਤੇ ਗੁਰੂ ਸਾਹਿਬ ਨਾਲ ਸਬੰਧਤ ਦਰਖ਼ਤ ਖਿਰਨੀ, ਨਿੰਮ ਤੇ ਹੋਰ ਫ਼ਲ ਬੂਟੇ ਲਗਾਏ ਜਾਣਗੇ।

ਸਿਹਤ ਮੰਤਰੀ ਅੱਜ ਇੱਥੇ ਰੰਗਲਾ ਪੰਜਾਬ ਪ੍ਰਾਜੈਕਟ ਤਹਿਤ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ 24 ਪਿੰਡਾਂ ਦੇ ਪੰਚਾਂ-ਸਰਪੰਚਾਂ ਸਮੇਤ 12 ਸ਼ਹਿਰੀ ਵਾਰਡਾਂ ਦੇ ਕੌਂਸਲਰਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਲਾਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਕੀਤੇ ਜਾ ਰਹੇ ਕੰਮਾਂ ਦਾ ਮੁਲੰਕਣ ਕਰਨ ਲਈ ਬੈਠਕ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਪਣੇ ਹਲਕੇ ਦੇ ਵਿਕਾਸ 'ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਉਹ ਲਗਾਤਾਰ ਅਜਿਹੀਆਂ ਬੈਠਕਾਂ ਕਰ ਰਹੇ ਹਨ ਤਾਂ ਕਿ ਜਮੀਨੀ ਹਕੀਕਤਾਂ ਤਾ ਪਤਾ ਲਗਾ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ 'ਚ ਛੱਪੜਾਂ ਨੂੰ ਥਾਪਰ ਤੇ ਸੀਚੇਵਾਲ ਮਾਡਲ ਨਾਲ ਵਿਕਸਤ ਕਰਨਾ, ਸਿਹਤ ਤੇ ਸਿੱਖਿਆ ਕ੍ਰਾਂਤੀ ਤਹਿਤ ਪਿੰਡਾਂ ਦੇ ਸਕੂਲਾਂ ਨੂੰ ਬਿਹਤਰ ਬਣਾਉਣਾ ਤੇ ਬਿਹਤਰ ਸਿਹਤ ਸੇਵਾਵਾਂ ਲੋਕਾਂ ਤੱਕ ਪੁੱਜਦੀਆਂ ਕਰਨਾ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਾਰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ, ਜਿਸ ਲਈ ਪਿੰਡ ਦੇ ਸਾਂਝੇ ਕੰਮਾਂ ਲਈ ਗ੍ਰਾਮ ਪੰਚਾਇਤਾਂ ਮਤੇ ਪਾਸ ਕਰਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਆਪਣੇ ਪਿੰਡਾਂ ਵਿੱਚ ਦਹਾਕਿਆਂ ਬਾਅਦ ਨਹਿਰੀ ਪਾਣੀ ਦੀ ਸਪਲਾਈ ਟੇਲਾਂ ਤੱਕ ਮਿਲਣ ਲਈ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਦਾ ਧੰਨਵਾਦ ਵੀ ਕੀਤਾ।

ਡਾ. ਬਲਬੀਰ ਸਿੰਘ ਨੇ ਇਸੇ ਦੌਰਾਨ ਨਗਰ ਨਿਗਮ ਵਿਖੇ ਆਪਣੇ ਹਲਕੇ ਦੇ 2 ਤੋਂ 14 ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ 24 ਘੰਟੇ ਪਾਣੀ ਦੀ ਸਪਲਾਈ, ਵੱਖ-ਵੱਖ ਕਲੋਨੀਆਂ 'ਚ ਸੜਕਾਂ, ਜਲ ਸਪਲਾਈ, ਸੀਵਰੇਜ, ਸਟਰੀਟ ਲਾਇਟਾਂ, ਪਾਰਕਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪਟਿਆਲਾ ਹਲਕੇ ਦੇ ਵਿਕਾਸ 'ਚ ਸਾਰੇ ਲੋਕਾਂ ਦੇ ਯੋਗਦਾਨ ਨੂੰ ਦਿਸ਼ਾ ਦੇਣ ਲਈ ਇਹ ਮੀਟਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਤੇ ਉਹ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕਰਨਗੇ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਉਹ ਚੁਣੇ ਨੁਮਾਇੰਦਿਆਂ ਨੂੰ ਬਣਦਾ ਮਾਣ ਸਨਮਾਨ ਦੇਣ ਤੇ ਉਨ੍ਹਾਂ ਦੇ ਖੇਤਰ ਨਾਲ ਸਬੰਧਤ ਕੰਮ ਪਹਿਲ ਦੇ ਅਧਾਰ 'ਤੇ ਕਰਨ 'ਚ ਕੋਈ ਢਿੱਲ ਮੱਠ ਨਾ ਵਰਤਣ। ਬੈਠਕ ਦੌਰਾਨ ਐਡਵੋਕੇਟ ਰਾਹੁਣ ਸੈਣੀ, ਜਸਵੀਰ ਗਾਂਧੀ, ਜੈ ਸ਼ੰਕਰ, ਸੁਰੇਸ਼ ਰਾਏ, ਵੱਡੀ ਗਿਣਤੀ ਵਿੱਚ ਸਰਪੰਚ ਤੇ ਬਲਾਕ ਪ੍ਰਧਾਨ, ਵਾਰਡਾਂ ਦੇ ਕੌਂਸਲਰ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮਜ, ਡੀ.ਐਸ.ਪੀ ਮਨੋਜ ਗੋਰਸੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਡੀ.ਡੀ.ਪੀ.ਓ, ਬੀਡੀਪੀਓਜ ਤੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹਾਜਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD