Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਡਾ. ਪ੍ਰੀਤੀ ਯਾਦਵ ਵੱਲੋਂ ਐਨਜੀਓ ਪਟਿਆਲਾ ਅਵਰ ਪ੍ਰਾਈਡ ਵੱਲੋਂ ਸ਼ੀਸ਼ ਮਹਿਲ ਨੇੜੇ ਲਗਾਈ ਗੁਰੂ ਨਾਨਕ ਬਾਗੀਚੀ ਦਾ ਦੌਰਾ

ਹੋਰ ਵਾਧੂ ਬੂਟੇ ਲਗਾ ਕੇ 1 ਏਕੜ ਦੀ ਗੁਰੂ ਨਾਨਕ ਬਗੀਚੀ ਦਾ ਘੇਰਾ ਹੋਰ ਵਧਾਇਆ ਜਾਵੇਗਾ-ਡਾ. ਪ੍ਰੀਤੀ ਯਾਦਵ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 27 Jun 2025

Last updated on: Jun 28, 2025, 13:54 IST

ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਵਰ ਪ੍ਰਾਈਡ ਵੱਲੋਂ ਇੱਥੇ ਕੇਸਰ ਬਾਗ ਨੇੜੇ (ਸ਼ੀਸ਼ ਮਹਿਲ) ਲਗਾਈ ਗਈ ਗੁਰੂ ਨਾਨਕ ਬਗੀਚੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਮਾਜ ਸੇਵੀਆਂ ਸੀ. ਐਮ. ਕੌੜਾ, ਐਚ. ਪੀ. ਐਸ. ਲਾਂਬਾ, ਅਸ਼ੋਕ ਵਰਮਾ, ਕਰਨਲ ਕਰਮਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ ਤੇ ਰਾਜ ਕੁਮਾਰ ਗੋਇਲ ਨਾਲ ਬੈਠਕ ਕਰਦਿਆਂ ਸੰਸਥਾ ਵੱਲੋਂ ਗਰੀਨ ਖੇਤਰ ਹੋਰ ਵਧਾਉਣ ਲਈ ਮੰਗੀ ਗਈ ਜਗ੍ਹਾ ਸੰਸਥਾ ਨੂੰ ਦੇਣ ਦੀ ਸਹਿਮਤੀ ਵੀ ਪ੍ਰਗਟਾਈ।

ਸਮਾਜ ਸੇਵੀਆਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ 15 ਜੁਲਾਈ 2024 ਨੂੰ ਇਸ ਗੁਰੂ ਨਾਨਕ ਬਾਗੀਚੀ ਵਿੱਚ ਬੂਟੇ ਲਗਾ ਕੇ ਸ਼ਹਿਰ ਪਟਿਆਲਾ ਨੂੰ ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਲਈ ਇੱਕ ਮਹੱਤਵਪੂਰਨ ਵਾਤਾਵਰਣੀਕ ਪਹਿਲ ਦੀ ਸ਼ੁਰੂਆਤ ਕੀਤੀ ਸੀ। ਇੱਥੇ 1 ਏਕੜ (87 ਫੁੱਟ ਬਾਇ 500 ਫੁੱਟ) ਵਿੱਚ ਮਿਯਾਵਾਕੀ ਤਕਨਾਲੋਜੀ ਦੀ ਵਰਤੋਂ ਕਰਕੇ 500 ਤੋਂ ਵੱਧ ਪੌਦੇ ਲਗਾਏ ਗਏ ਹਨ, ਜਿਸ ਦੀ ਡਾ. ਪ੍ਰੀਤੀ ਯਾਦਵ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀਆਂ ਦੇ ਸਹਿਯੋਗ ਸਦਕਾ ਹੀ ਭਵਿੱਖ ਦੀਆਂ ਪੀੜ੍ਹੀਆਂ ਲਈ ਪਟਿਆਲਾ ਨੂੰ ਇੱਕ ਬਿਹਤਰ ਥਾਂ ਬਣਾਉਣ ਦੀ ਵਚਨਬੱਧਤਾ ਵਿਖਾਈ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਗੁਰੂ ਨਾਨਕ ਬਾਗੀਚੀ, ਜਿਸ ਵਿੱਚ ਨੀਮ, ਗੁੜਹਲ, ਕੜੀ ਪੱਤਾ ਅਤੇ ਅੰਬ, ਜਾਮੁਨ ਵਰਗੀਆਂ ਦੇਸੀ ਬੂਟਿਆਂ ਦੀ ਵੱਖ-ਵੱਖ ਕਿਸਮਾਂ ਨੂੰ ਸਥਾਨਕ ਜੈਵਿਕ ਵਿਵਿਧਤਾ ਅਤੇ ਵਾਤਾਵਰਣ ਸਿਹਤ ਵਧਾਊ ਪਹਿਲ ਦੱਸਿਆ ਹੈ। ਸਾਰੇ ਸਮਾਜ ਸੇਵੀਆਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਪਟਿਆਲਾ ਨੂੰ ਹਰਿਆ ਭਰ‌ਿਆ ਬਣਾਉਣ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ। 

ਇਸ ਮੌਕੇ ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਰੇਂਜ ਅਫ਼ਸਰ ਸਵਰਨ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD