Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਪੀੜਤਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਲ ਬਣਾਉਣਾ ਵੀ ਨਸ਼ਿਆਂ ਵਿਰੁੱਧ ਯੁੱਧ ਦਾ ਮਕਸਦ - ਕੁਲਵੰਤ ਸਿੰਘ

ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਖੋਲ੍ਹਿਆ ਜਾਵੇਗਾ ਸਕਿੱਲ ਸੈਂਟਰ

Kulwant Singh, DC Mansa, Deputy Commissioner Mansa, Mansa, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਾਨਸਾ , 27 Jun 2025

Last updated on: Jun 28, 2025, 14:14 IST

ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਦਾ ਮੰਤਵ ਜਿੱਥੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਕੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਹੈ ਉੱਥੇ ਹੀ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ਼ ਕਰਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਹੁਨਰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਲ ਬਣਾਉਣਾ ਵੀ ਹੈ।

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ "ਯੁੱਧ ਨਸ਼ਿਆਂ ਵਿਰੁੱਧ" ਦਾ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। 

ਇਸ ਮੁਹਿੰਮ ਦੇ ਤਹਿਤ ਸਰਕਾਰ ਦੁਆਰਾ ਵੱਖ ਵੱਖ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ, ਜਿਸ ਵਿਚ ਨਸ਼ਾ ਪੀੜਤਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾ ਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾਣਾ ਵੀ ਸਰਕਾਰ ਦਾ ਉਦੇਸ਼ ਹੈ ਤਾਂ ਜੋ ਨਸ਼ੇ ਨਾਲ ਪੀੜਤ ਨੌਜਵਾਨ ਰੋਜ਼ਗਾਰ ਸ਼ੁਰੂ ਕਰਕੇ ਨਸ਼ੇ ਦੀ ਲਤ ਤੋ ਛੁਟਕਾਰਾ ਪਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਵੱਧ ਵੱਧ ਹੁਨਰ ਸਿਖਲਾਈ ਵਾਲੇ ਪਾਸੇ ਲੈ ਕੇ ਆਇਆ ਜਾਵੇ, ਇਸ ਦੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਸਕਿੱਲ ਸੈਂਟਰ ਸਥਾਪਤ ਕਰਕੇ ਪੀੜਤਾਂ ਲਈ ਮੋਬਾਇਲ ਰਿਪੇਅਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਪ੍ਰਾਰਥੀ "ਯੁੱਧ ਨਸ਼ਿਆਂ ਵਿਰੁੱਧ"  ਮੁਹਿੰਮ ਤਹਿਤ ਹੁਨਰ ਵਿਕਾਸ ਅਤੇ ਰੋਜ਼ਗਾਰ ਸਬੰਧੀ ਜਾਣਕਾਰੀ ਲੈਣਾ ਚਾਹੁੰਦੇ ਹਨ ਉਹ ਜ਼ਿਲ੍ਹਾ ਮਾਨਸਾ ਦੇ ਓਟ ਕੇਂਦਰਾਂ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮਾਨਸਾ ਵਿਖੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਸਿਵਲ ਸਰਜਨ, ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ, ਕ੍ਰਿਸ਼ੀ ਵਿਗਿਆਨ ਕੇਂਦਰ, ਮੱਛੀ ਪਾਲਣ, ਪਸ਼ੂ ਪਾਲਣ, ਬਾਗਬਾਨੀ ਡੇਅਰੀ ਵਿਕਾਸ, ਰੈੱਡ ਕਰਾਸ ਸੋਸਾਇਟੀ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ਹੁਨਰ ਵਿਕਾਸ ਮਿਸ਼ਨ ਆਦਿ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Mansa , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD