Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੂਪਨਗਰ ਹਲਕੇ ਦੇ ਵਿਕਾਸ ਕਾਰਜਾਂ ਸੰਬੰਧੀ ਨਹੀਂ ਰਹਿਣ ਦਿੱਤੀ ਜਾ ਰਹੀ ਕੋਈ ਵੀ ਕਮੀ : ਦਿਨੇਸ਼ ਚੱਢਾ

ਵਿਧਾਇਕ ਨੇ ਰੋਪੜ ਨੂੰ ਘਾੜ ਇਲਾਕੇ ਦੇ ਪਿੰਡਾਂ ਨਾਲ ਜੋੜਨ ਵਾਲੇ ਪੁੱਲ ਦਾ ਰੱਖਿਆ ਨੀਂਹ ਪੱਥਰ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 27 Jun 2025

Last updated on: Jun 28, 2025, 14:19 IST

ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਵਿਕਾਸ ਕਾਰਜਾਂ ਸਬੰਧੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ ਤੇ ਵਿਕਾਸ ਕਾਰਜਾਂ ਲਈ ਫੰਡ ਬੇਰੋਕ ਦਿੱਤੇ ਜਾ ਰਹੇ ਹਨ ਤਾਂ ਜੋ ਇਹ ਹਲਕਾ ਮਿਸਾਲੀ ਹਲਕੇ ਵਜੋਂ ਉੱਭਰ ਕੇ ਸਾਹਮਣੇ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਰੋਪੜ ਨੂੰ ਘਾੜ ਇਲਾਕੇ ਨਾਲ ਜੋੜਨ ਵਾਲੇ ਪੁੱਲ (ਵਾਇਆ ਮਾਜਰੀ ਜੱਟਾਂ, ਫਤਿਹਪੁਰ ਭੰਗਾਲਾ) ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। 

ਵਿਧਾਇਕ ਚੱਢਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਹਾਕਿਆਂ ਤੋਂ ਰੂਪਨਗਰ ਵਿਧਾਨ ਸਭਾ ਹਲਕੇ ਤੇ ਘਾੜ ਇਲਾਕੇ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ, ਉਨ੍ਹਾਂ ਕਿਹਾ ਕਿ ਇਸ ਪੁੱਲ ਨੂੰ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਸੀ ਕਿਉੰਕਿ ਰੋਪੜ ਸ਼ਹਿਰ ਦਾ ਕੁਝ ਹਿੱਸਾ ਇਸ ਪੁੱਲ ਤੋਂ ਪਾਰ ਹੈ ਅਤੇ ਨਾਲ ਹੀ ਇਹ ਪੁੱਲ ਘਾੜ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਵੀ ਰੋਪੜ ਨਾਲ ਜੋੜਦਾ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਲਗਭਗ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ ਪੁੱਲ ਦਾ ਕੰਮ ਤਕਰੀਬਨ 6 ਮਹੀਨੇ ਵਿੱਚ ਪੂਰਾ ਕਰ ਦਿੱਤਾ ਜਾਵੇਗਾ ਤਾਂ ਜੋ ਲੋਕ ਜਲਦ ਤੋਂ ਜਲਦ ਖੱਜਲ ਖ਼ੁਆਰੀ ਤੋਂ ਬਚਦੇ ਹੋਏ ਇਸ ਪੁੱਲ ਦਾ ਲਾਭ ਲੈ ਸਕਣ। ਹਲਕਾ ਰੂਪਨਗਰ ਵਿੱਚ ਹੁਣ ਤੱਕ ਕੀਤੇ ਗਏ ਕੰਮਾਂ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਕਾਲਜ ਰੋਪੜ ਦੀ ਨੁਹਾਰ ਬਦਲੀ ਗਈ ਅਤੇ 27 ਰੈਗੂਲਰ ਪ੍ਰੋਫ਼ੈਸਰਾਂ ਦੀ ਭਰਤੀ ਕੀਤੀ ਗਈ, ਅੰਬੇਡਕਾਰ ਭਵਨ ਦਾ ਨਵੀਨੀਕਰਨ ਜੰਗੀ ਪੱਧਰ ਤੇ ਜਾਰੀ ਹੈ, ਦਹਾਕਿਆਂ ਤੋਂ ਬੰਦ ਪਏ ਸਰਾਕਰੀ ਪੋਲਟੈਕਨੀਕਲ ਕਾਲਜ ਨੂੰ ਚਲਾਇਆ ਗਿਆ, ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ, ਪਿਛਲੇ 15 ਸਾਲ ਤੋਂ ਬੰਦ ਪਈ ਬੋਟਿੰਗ ਨੂੰ ਦੁਬਾਰਾ ਚਾਲੂ ਕਰਵਾਇਆ ਗਿਆ, ਤੋਂ ਇਲਾਵਾ ਦਰਜਨਾਂ ਹੀ ਕੰਮ ਹਲਕਾ ਰੂਪਨਗਰ ਦੀ ਬਿਹਤਰੀ ਲਈ ਕੀਤੇ ਗਏ ਅਤੇ ਅੱਗੇ ਵੀ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਰੂਪਨਗਰ ਨੂੰ ਟੂਰਜ਼ਿਮ ਵਜੋਂ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਤੌਰ ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮਦਾਨ, ਇਮਪਰੁਵਮੇਂਟ ਟਰੱਸਟ ਦੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਐਮਸੀ ਇੰਦਰਪਾਲ ਸਿੰਘ ਰਾਜੂ ਸਤਿਆਲ, ਅਤੇ ਘਾੜ ਇਲਾਕੇ ਦੇ ਦਰਜਨਾਂ ਪਿੰਡਾਂ ਤੋਂ ਪੰਚ ਸਰਪੰਚ, ਪਾਰਟੀ ਵਰਕਰ ਅਤੇ ਮੋਹਤਬਰ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD