Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਵਿਖੇ 43.90 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Vijay Singla, Gurpreet Singh Banawali, Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 28 Jun 2025

Last updated on: Jun 28, 2025, 15:49 IST

ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ਼ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਹ ਅੱਜ ਵਿਸ਼ੇਸ਼ ਤੌਰ 'ਤੇ ਮਾਨਸਾ ਵਿਖੇ ਇਸ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪਹੁੰਚੇ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ  ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਸਥਾਨਕ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਆਯੋਜਿਤ ਸਮਾਰੋਹ ਦੌਰਾਨ ਅੱਤ ਦੀ ਗਰਮੀ ਦੇ ਬਾਵਜ਼ੂਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਮਾਨਸਾ ਵਾਸੀਆਂ ਦੀ ਤਕਰੀਬਨ ਤਿੰਨ ਦਹਾਕਿਆਂ ਤੋਂ ਮੰਗ ਸੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਹੱਲ ਕੀਤਾ ਜਾਵੇ ਜਿਸ ਦੇ ਲਈ ਉਹ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦਾ ਖਾਸ ਧੰਨਵਾਦ ਕਰਦੇ ਹਨ ਜਿੰਨ੍ਹਾਂ ਦੀ ਸੋਚ ਸਦਕਾ ਮਾਨਸਾ ਵਾਸੀਆਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਸਰਹੰਦ ਚੋਅ ਤੱਕ 5.25 ਕਿਲੋਮੀਟਰ ਡੀ.ਆਈ. ਕੇ-9 (700 ਐਮ.ਐਮ.ਆਈ.ਡੀ.) ਅਤੇ 9.75 ਕਿਲੋਮੀਟਰ ਡੀ.ਆਈ. ਕੇ-7 (700 ਐਮ.ਐਮ.ਆਈ.ਡੀ.) ਪਾਈਪਲਾਈਨ ਵਿਛਾਈ ਜਾਣੀ ਹੈ ਅਤੇ ਇਹ ਕੰਮ 12 ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਣਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੇ ਓਵਰ ਫਲੋਅ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਇਹ ਪਾਣੀ ਸਾਫ ਕਰਨ ਤੋਂ ਬਾਅਦ ਪਾਈਪਲਾਈਨ ਰਾਹੀਂ ਭੇਜਿਆ ਜਾਵੇਗਾ ਅਤੇ ਜਿੱਥੇ ਕਿਤੇ ਲੋੜ ਹੋਵੇਗੀ ਉੱਥੇ ਨੱਕੇ ਰੱਖੇ ਜਾਣਗੇ, ਜਿਸ ਨਾਲ ਕਿਸਾਨਾਂ ਨੂੰ ਵੀ ਇਸ ਦਾ ਲਾਭ ਹੋਵੇਗਾ।

ਸ੍ਰੀ ਰਵਜੋਤ ਸਿੰਘ ਨੇ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਿਲੰਕ ਸੜ੍ਹਕਾਂ ਲਈ ਵੀ 5.5 ਕਰੋੜ ਰੁਪਏ ਦੀ ਗਰਾਂਟ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਜਿਸ ਦਾ ਕੰਮ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ਨੂੰ ਕਰੀਬ 50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸੁਗਾਤ ਦਿੱਤੀ ਗਈ ਹੈ।

ਪਾਈਪਲਾਈਨ ਪਾਉਣ ਦੇ ਕੰਮ ਦੀ ਟੱਕ ਲਾ ਕੇ ਸ਼ੁਰੂਆਤ ਕਰਵਾਉਣ ਮੌਕੇ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਅੱਜ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਲੋਕ ਇਸ ਕੰਮ ਦੀ ਖ਼ੁਦ ਨਿਗਰਾਨੀ ਕਰਨ ਅਤੇ ਜਿੱਥੇ ਵੀ ਲੋਕਾਂ ਨੂੰ ਕੋਈ ਸਮੱਸਿਆ ਜਾਂ ਕਮੀ ਨਜ਼ਰ ਆਉਂਦੀ ਹੈ ਤਾਂ ਉਹ ਬੇਝਿਜਕ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਜਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸੂਬੇ ਦੇ ਵਿਕਾਸ ਲਈ ਸਦਾ ਦਰਿਆਦਿਲੀ ਵਿਖਾਉਂਦੇ ਹਨ, ਹਰ ਪ੍ਰੋਜੈਕਟ ਲਈ ਉਨ੍ਹਾਂ ਦਾ ਹਾਂ ਪੱਖੀ ਹੁੰਗਾਰਾ ਹੀ ਸੂਬੇ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਹੋਰ ਨਵੇਂ ਪ੍ਰੋਜੈਕਟ ਦਿੱਤੇ ਜਾਣਗੇ। ਇਸ ਮੌਕੇ ਬੋਲਦਿਆਂ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਮਾਮਲਾ ਉਨ੍ਹਾਂ ਵੱਲੋਂ ਲਗਾਤਾਰ ਵਿਧਾਨ ਸਭਾ ਵਿਚ ਉਠਾਇਆ ਗਿਆ ਅਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ।

ਸਾਡੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਰਵਜੋਤ ਸਿੰਘ ਨਾਲ ਵਿਚਾਰ ਵਟਾਂਦਾਰਾ ਕੀਤਾ ਗਿਆ ਜਿਸ ਉਪਰੰਤ ਉਨ੍ਹਾਂ ਵੱਲੋਂ ਅਰਬਨ ਇਨਫਰਾਸਟਰਕਚਰ ਫੰਡ 'ਚੋਂ ਮਾਨਸਾ ਦੀ ਸੀਵਰੇਜ਼ ਸਮੱਸਿਆ ਦੇ ਹੱਲ ਲਈ 43.90 ਕਰੋੜ ਰੁਪਏ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਪੂਰੀ ਹੋਣ ਉਪਰੰਤ ਹੁਣ ਇਹ ਪਾਈਪਲਾਈਨ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜਿਸ ਨੂੰ ਜਲਦ ਹੀ ਸਿਰੇ ਚੜ੍ਹਾਇਆ ਜਾਵੇਗਾ।

ਵਿਧਾਇਕ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਉਹ ਹਮੇਸ਼ਾ ਹੀ ਤਤਪਰ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਜੋ ਮਾਨਸਾ ਨੂੰ ਹਰ ਸਹੂਲਤ ਪੱਖੋਂ ਵਧੀਆ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਹ ਲੋਕਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ। ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਸ ਪਾਈਪਲਾਈਨ ਪ੍ਰੋਜੈਕਟ ਰਾਹੀਂ ਸ਼ਹਿਰ ਦੇ ਲੋਕਾਂ ਨੂੰ ਰਾਹਤ ਮਿਲੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਸਰਕਾਰ ਵੱਲੋਂ ਹਮੇਸ਼ਾ ਹੀ ਸੂਬੇ ਦੇ ਵਿਕਾਸ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਚਾਹੇ ਉਹ ਪਾਣੀਆਂ ਦਾ ਮਸਲਾ ਹੋਵੇ, ਚਾਹੇ ਸਿੱਖਿਆ, ਸਿਹਤ ਅਤੇ ਨੌਕਰੀਆਂ ਦਾ, ਸਰਕਾਰ ਵੱਲੋਂ ਹਰ ਖੇਤਰ ਵਿਚ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਕੰਮ ਦੀ ਪ੍ਰਕਿਰਿਆ ਨੂੰ ਸਮਾਂ ਲੱਗਦਾ ਹੈ ਪਰ ਇਹ ਨਹੀਂ ਕਿ ਕੋਸ਼ਿਸ਼ ਕਰਨ 'ਤੇ ਵੀ ਕੋਈ ਕੰਮ ਅਸੰਭਵ ਹੋ ਜਾਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਬਿਹਤਰੀ ਲਈ ਭਵਿੱਖ ਵਿਚ ਲੋਕਾਂ ਦੀ ਰਾਇ ਨਾਲ ਹੋਰ ਉਪਰਾਲੇ ਕੀਤੇ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ., ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ., ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਡਾਇਰੈਕਟਰ ਵਾਟਰ ਰਿਸੋਰਸਿਜ਼ ਅਮਨ ਮਿੱਤਲ, ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਪ੍ਰਧਾਨ ਟਰੱਕ ਯੂਨੀਅਨ ਰਿੰਪੀ ਮਾਨਸ਼ਾਹੀਆ, ਕਾਰਜਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਊਾਸਲਰ ਵਿਸ਼ਾਲ ਜੈਨ ਗੋਲਡੀ, ਸੀਨੀਅਰ ਮੀਤ ਪ੍ਰਧਾਨ ਅਗਰਵਾਲ ਸਭਾ ਪੰਜਾਬ ਅਸ਼ੋਕ ਗਰਗ, ਵਿਨੋਦ ਭੰਮਾ, ਅਸ਼ੋਕ ਸਪੋਲੀਆ, ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਡਾ. ਜਨਕ ਰਾਜ, ਐਕਸੀਅਨ ਸੀਵਰੇਜ਼ ਬੋਰਡ ਸਤਿੰਦਰ ਸਿੰਘ ਢਿੱਲੋਂ, ਸਮਾਜ ਸੇਵੀ ਸੰਜੀਵ ਕੁਮਾਰ ਪਿੰਕਾ ਤੋਂ ਇਲਾਵਾ ਹੋਰ ਵੱਖ ਵੱਖ ਸਖਸ਼ੀਅਤਾਂ ਅਤੇ ਲੋਕ ਹਾਜ਼ਰ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Vijay Singla , Gurpreet Singh Banawali , Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD