Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

ਆਸਟਰੇਲੀਆ ਵਸਦੇ ਗੁਰਸ਼ਮਿੰਦਰ ਮਿੰਟੂ ਬਰਾੜ ਬਣੇ ਸੰਵਾਦ ਦਾ ਧੁਰਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 28 Jun 2025

Last updated on: Jun 28, 2025, 16:16 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। 

ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ। ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ।

ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ।

ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ। ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। 

ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ। ਸ੍ਰੀ ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। 

ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ।

ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। 

ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ।

ਇਸ ਮੌਕੇ ਮਿੰਟੂ ਬਰਾੜ ਨੂੰ ਜ਼ਿਲ੍ਹਾ ਅਟਾਰਨੀ ਕੇਸਰ ਸਿੰਘ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਸਾਹਿਤ ਪ੍ਰੇਮੀ ਜੋਗਾ ਸਿੰਘ ਧਨੌਲਾ ਤੇ ਹੋਰਨਾਂ ਨੇ ਸੁਆਲ ਕਰਕੇ, ਸੰਵਾਦ ਨੂੰ ਸਫ਼ਲ ਬਣਾ ਦਿੱਤਾ। ਇਸ ਮੌਕੇ ਪ੍ਰੋ. ਮੁਹੰਮਦ ਇਦਰੀਸ, ਗਾਇਕ ਸਤਨਾਮ ਪੰਜਾਬੀ, ਸ਼੍ਰੋਮਣੀ ਕਵੀ ਬਲਵਿੰਦਰ ਸੰਧੂ, ਰੰਗਕਰਮੀ ਗੋਪਾਲ ਸ਼ਰਮਾ, ਭਾਸ਼ਾ ਵਿਭਾਗ ਦੀ ਡਿਪਟੀ ਡਾਇਰੈਕਟਰ ਚੰਦਨਦੀਪ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਜਸਪ੍ਰੀਤ ਕੌਰ ਤੇ ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ’ਚ ਸਾਹਿਤ ਪ੍ਰੇਮੀ ਹਾਜ਼ਰ ਸਨ। 

ਅਖ਼ੀਰ ਵਿੱਚ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD