Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ

Vigilance Bureau, Crime News Punjab, Punjab Police, Police, Crime News, Malerkotla Police, Malerkotla

Web Admin

Web Admin

5 Dariya News

ਮਾਲੇਰਕੋਟਲਾ , 28 Jun 2025

Last updated on: Jun 28, 2025, 17:10 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਦੀ ਰਕਮ ਮੰਗ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕੇ 'ਤੇ ਹੀ ਬਰਾਮਦ ਕਰ ਲਏ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰਾਂ ਜਾਂ ਅਧਿਕਾਰਤ ਚੈਨਲਾਂ ਰਾਹੀਂ ਦੇਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।

 

Tags: Vigilance Bureau , Crime News Punjab , Punjab Police , Police , Crime News , Malerkotla Police , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD