Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਤਾਰ ਸਿੰਘ ਸੰਧਵਾਂ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

ਲੋੜਵੰਦਾਂ ਲਈ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Blood Donation Camp

Web Admin

Web Admin

5 Dariya News

ਕੋਟਕਪੂਰਾ , 29 Jun 2025

Last updated on: Jun 30, 2025, 12:44 IST

ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ ਹੋਣ ’ਤੇ ਸੰਸਥਾ ਵੱਲੋਂ ਮਿਸ਼ਨ 1313 ਤਹਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਤੇ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮੱਦਦ ਲਈ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਗਲਤਫਹਿਮੀ ਹੁੰਦੀ ਹੈ ਕਿ ਖੂਨਦਾਨ ਕਰਕੇ ਵਿਅਕਤੀ ਕਮਜੋਰ ਜਾਂ ਬਿਮਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਗਲਤ ਅਤੇ ਬੇ-ਬਨਿਆਦ ਧਾਰਨਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸਰੀਰ ਵਿਚ ਨਵੇਂ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਥੈਲਾਸੀਮੀਆਂ ਦੇ ਸ਼ਿਕਾਰ ਬੱਚੇ ਜਿਨ੍ਹਾਂ ਨੂੰ ਖੂਨ ਦੀ ਬਹੁਤ ਜਰੂਰਤ ਹੁੰਦੀ ਹੈ, ਅਜਿਹੀ ਬਿਮਾਰੀ ਤੋ ਪੀੜ੍ਹਤ ਬੱਚਿਆਂ ਦੀ ਜਿੰਦਗੀ ਸਾਡੇ ਦੁਆਰਾ ਦਾਨ ਕੀਤੇ ਗਏ ਖੂਨ ਤੇ ਨਿਰਭਰ ਹੁੰਦੀ ਹੈ, ਉਨ੍ਹਾਂ ਨੂੰ ਖੂਨ ਦੇ ਕੇ ਜਾਨ ਬਚਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਰੋਜਾਨਾ ਹੁੰਦੇ ਹਾਦਸਿਆਂ ਕਾਰਨ ਅਨੇਕਾ ਲੋਕ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਲੋਕਾ ਨੂੰ ਸਮੇਂ-ਸਿਰ ਖੂਨ ਪ੍ਰਾਪਤ ਹੋ ਜਾਵੇ ਤਾਂ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। 

ਇਸ ਮੌਕੇ ਉਨ੍ਹਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸੰਸਥਾਵਾਂ ਜੋ ਲੋਕ ਭਲਾਈ ਦੇ ਕੰਮ ਕਰਦੀਆਂ ਹਨ, ਉਨ੍ਹਾਂ ਸੰਸਥਾਵਾਂ ਦਾ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ, ਚੇਅਰਮੈਨ ਬਲਜੀਤ ਸਿੰਘ ਖੀਵਾ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ, ਨਵਨੀਤ ਸਿੰਘ ਸੋਨੂੰ ਸੇਠੀ  ਤੋ ਇਲਾਵਾ ਵੱਡੀ ਗਿਣਤੀ ਵਿੱਚ ਖੂਨਦਾਨੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD