Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖਮਾਣੋਂ ਵਿਖੇ ਵਾਪਰੀ ਲੁੱਟ ਖੋਹ ਦੀ ਘਟਨਾ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਸੁਲਝਾਇਆ, 3 ਵਿਅਕਤੀ ਕੀਤੇ ਗ੍ਰਿਫਤਾਰ

ਐਸ.ਐਸ.ਪੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ ਰਾਕੇਸ਼ ਕੁਮਾਰ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਖੁਲਾਸਾ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਖਮਾਣੋਂ/ਫਤਹਿਗੜ੍ਹ ਸਾਹਿਬ , 29 Jun 2025

Last updated on: Jun 30, 2025, 13:57 IST

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਗੈਰ ਸਮਾਜਿਕ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਨੇ ਲੁੱਟ ਖੋਹ ਦੇ ਇਕ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਅੰਦਰ ਸੁਲਝਾਇਆ ਹੈ। ਇਹ ਪ੍ਰਗਟਾਵਾ ਐਸ.ਪੀ (ਡੀ) ਰਾਕੇਸ਼ ਕੁਮਾਰ ਯਾਦਵ ਨੇ ਅੱਜ ਪੁਲਿਸ ਥਾਣਾ ਖਮਾਣੋ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। 

ਐਸ.ਪੀ ਰਾਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਬੀਤੀ 27 ਜੂਨ ਨੂੰ ਇੱਕ ਡਾਕਟਰੀ ਰੁੱਕਾ ਸਮੇਤ ਐਮ.ਐਲ.ਆਰ ਮਸੂਲ ਹੋਈ ਕਿ ਮੁਹੰਮਦ ਜੀਆਰੂਪ ਪੁੱਤਰ ਮੁਹੰਮਦ ਅਜ਼ੀਮੂਦੀਨ, ਵਾਸੀ ਵਾਰਡ ਨੰਬਰ 12, ਮਨਸੂਰਪੁਰ ਰੋਡ, ਖਮਾਣੋਂ, ਜੋ ਕਿ ਨੇੜੇ ਮਸਜਿਦ ਕੋਲ ਸੂਆ ਖਮਾਣੋ ਪਾਸ ਸਲੀਮ ਮਨੀ ਟਰਾਂਸਫਰ ਦੀ ਦੁਕਾਨ ਕਰਦਾ ਹੈ, 26 ਜੂਨ ਨੂੰ ਰਾਤ ਕਰੀਬ 10 ਵਜੇ ਦੁਕਾਨ ਬੰਦ ਕਰਕੇ ਆਪਣੀ ਨਗਦੀ, ਪਿੱਠੂ ਬੈਗ ਵਿੱਚ ਪਾ ਕੇ, ਮੋਢੇ ਨਾਲ ਲਮਕਾ ਕੇ, ਆਪਣੇ ਮੋਟਰਸਾਈਕਲ ਨੰਬਰ ਪੀਬੀ 23 ਐਲ 9334 ਉੱਤੇ ਆਪਣੇ ਘਰ ਨੂੰ ਜਾ ਰਿਹਾ ਸੀ। 

ਸ਼੍ਰੀ ਯਾਦਵ ਨੇ ਦੱਸਿਆ ਕਿ ਜਦੋਂ ਮੁਹੰਮਦ ਜੀਆਰੂਪ ਨੇ ਮਨਸੂਰਪੁਰ ਰੋਡ ਖਮਾਣੋ ਤੋਂ ਖੱਬੇ ਪਾਸੇ ਆਪਣਾ ਮੋਟਰਸਾਈਕਲ ਮੋੜਿਆ ਤਾਂ ਅੱਗੇ ਕਰੀਬ 100 ਗਜ ਉੱਤੇ ਮੋਟਰ ਦੇ ਕੋਠੇ ਕੋਲ ਤਿੰਨ ਅਣਪਛਾਤੇ ਵਿਅਕਤੀ ਇਕਦਮ ਨਿਕਲੇ, ਜਿਨਾਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸੀ । ਐਸ.ਪੀ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੇ ਆਪਣੇ ਮੋਟਰਸਾਈਕਲ ਦੀ ਟੱਕਰ ਮੁਹੰਮਦ ਜੀਆਰੂਪ ਦੇ ਮੋਟਰਸਾਈਕਲ ਵਿੱਚ ਮਾਰ ਕੇ ਇਸ ਨੂੰ ਥੱਲੇ ਸੁੱਟ ਲਿਆ ਅਤੇ ਚਾਕੂ ਤੇ ਤੇਜ਼ਧਾਰ ਹਥਿਆਰ ਨਾਲ ਉਸ ਉੱਤੇ ਕਈ ਵਾਰ ਕੀਤੇ ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। 

ਐਸ.ਪੀ ਨੇ ਦੱਸਿਆ ਕਿ ਫਿਰ ਇਹ ਵਿਅਕਤੀ, ਨਗਦੀ ਵਾਲਾ ਬੈਗ ਖੋਹ ਕੇ, ਮੋਟਰਸਾਈਕਲ ਉੱਤੇ, ਪਿੰਡ ਮਨਸੂਰਪੁਰ ਵਾਲੀ ਸਾਈਡ ਨੂੰ ਭੱਜ ਗਏ ਅਤੇ ਇਸ ਹੱਥੋਪਾਈ ਦੌਰਾਨ ਇੱਕ ਵਿਅਕਤੀ ਦੇ ਮੂੰਹ ਉੱਤੋਂ ਕੱਪੜਾ ਲੱਥ ਗਿਆ ਜਿਸ ਦੀ ਮੁਹੰਮਦ ਜੀਆਰੂਪ ਨੇ ਪਹਿਚਾਣ ਕਰਨਵੀਰ ਸਿੰਘ ਉਰਫ ਜੋਰਾ ਵਾਸੀ ਪਿੰਡ ਭਾਬਰੀ, ਥਾਣਾ ਖਮਾਣੋ ਵਜੋਂ ਕੀਤੀ ਕਿਉਂਕਿ ਇਹ ਵਾਰਦਾਤ ਕਰਨ ਤੋਂ ਪਹਿਲਾਂ ਕਰਨਵੀਰ ਉਸ ਦੀ ਦੁਕਾਨ ਉੱਤੇ ਆਉਂਦਾ ਜਾਂਦਾ ਰਹਿੰਦਾ ਸੀ। 

ਐਸ.ਪੀ ਸ਼੍ਰੀ ਯਾਦਵ ਨੇ ਦੱਸਿਆ ਕਿ ਮੁਹੰਮਦ ਜੀਆਰੂਪ ਕੋਲੋਂ ਕਰੀਬ ਪੰਜ ਲੱਖ ਰੁਪਏ ਕੈਸ਼ ਅਤੇ ਦੋ ਮੋਬਾਈਲ, ਵੀਵੋ ਕੰਪਨੀ ਦੇ, ਖੋਹ ਹੋ ਜਾਣ ਦੇ ਮਾਮਲੇ ਵਿੱਚ, ਮੁਹੰਮਦ ਜੀਆਰੂਪ ਦੇ ਬਿਆਨਾਂ 'ਤੇ ਮੁਕਦਮਾ ਨੰਬਰ 99 ਮਿਤੀ 27 ਜੂਨ 2025 ਅਰਧ ਧਾਰਾ 126 (2), 118 (1), 304,3 (5), ਬੀ ਐਨ ਐਸ ਥਾਣਾ ਖਮਾਣੋਂ ਵਿਖੇ ਦਰਜ ਕੀਤਾ ਗਿਆ। ਐਸ.ਪੀ ਰਾਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਐਸ.ਐਸ.ਪੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਉਪ ਕਪਤਾਨ ਪੁਲਿਸ ਸਰਕਲ ਖਮਾਣੋ ਰਵਿੰਦਰ ਸਿੰਘ ਅਤੇ ਮੁੱਖ ਅਫਸਰ ਥਾਣਾ ਖਮਾਣੋ ਥਾਣੇਦਾਰ ਸਪਿੰਦਰ ਸਿੰਘ ਦੀ ਅਗਵਾਈ ਹੇਠ ਇਸ ਵਾਰਦਾਤ ਨੂੰ ਹੱਲ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। 

ਉਹਨਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਲਈ ਥਾਣਾ ਖਮਾਣੋ ਦੀ ਪੁਲਿਸ ਪਾਰਟੀ ਵੱਲੋਂ ਇਸ ਵਾਰਦਾਤ ਵਿੱਚ ਸ਼ਾਮਿਲ ਵਿਅਕਤੀਆਂ ਨੂੰ 24 ਘੰਟੇ ਦੇ ਅੰਦਰ ਅੰਦਰ ਕਾਬੂ ਕਰਕੇ ਇਨ੍ਹਾਂ ਵਿਅਕਤੀਆਂ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਖੋਹ ਕੀਤੀ ਰਕਮ ਵਿੱਚੋਂ 4 ਲੱਖ ਰੁਪਏ, ਵਾਰਦਾਤ ਸਮੇਂ ਵਰਤਿਆ ਚਾਕੂ ਅਤੇ ਮੋਟਰਸਾਈਕਲ ਦੀ ਬਰਾਮਦਗੀ ਕਰਾਈ ਜਾ ਚੁੱਕੀ ਹੈ।

ਐਸ.ਪੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਭਵਨਜੋਤ ਸਿੰਘ ਵਾਸੀ ਪਿੰਡ ਮਾਨਪੁਰ, ਥਾਣਾ ਖਮਾਣੋ ਅਤੇ ਬੀਰਦਵਿੰਦਰ ਸਿੰਘ ਵਾਸੀ ਪਿੰਡ ਭਾਬਰੀ, ਥਾਣਾ ਖਮਾਣੋ ਨੂੰ ਟਰੇਸ ਕਰਕੇ ਉਕਤ ਮੁਕਦਮੇ ਵਿੱਚ ਕਰਨਵੀਰ ਸਿੰਘ ਉਰਫ ਜੋਰਾ, ਭਵਨਜੋਤ ਸਿੰਘ ਅਤੇ ਬੀਰ ਦਵਿੰਦਰ ਸਿੰਘ ਨੂੰ ਮਿਤੀ 28 ਜੂਨ ਨੂੰ ਗ੍ਰਿਫਤਾਰ ਕਰਕੇ ਇਹਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਅਤੇ ਕਥਿਤ ਦੋਸ਼ੀਆਂ ਕੋਲੋਂ ਡੁੰਘਾਈ ਨਾਲ ਪੁੱਛਗਿਛ ਜਾਰੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD