Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਈਵੀਆਰਆਈ ਕਨਵੋਕੇਸ਼ਨ ਵਿੱਚ ਦ੍ਰੋਪਦੀ ਮੁਰਮੂ: ਵੈਟਰਨਰੀ ਮੈਡੀਸਨ ਵਿੱਚ 'ਇੱਕ ਸਿਹਤ', ਪਸ਼ੂ ਭਲਾਈ ਅਤੇ ਤਕਨਾਲੋਜੀ 'ਤੇ ਜ਼ੋਰ ਦਿੱਤਾ

Droupadi Murmu, President of India, President, Indian President, Rashtrapati, Indian Veterinary Research Institute, IVRI, IVRI Convocation, Bareilly, Uttar Pradesh, Shivraj Singh Chouhan, Shivraj Chauhan, Yogi Adityanath, Chief Minister of Uttar Pradesh

Web Admin

Web Admin

5 Dariya News

ਬਰੇਲੀ (ਉੱਤਰ ਪ੍ਰਦੇਸ਼) , 30 Jun 2025

Last updated on: Jun 30, 2025, 18:21 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (30 ਜੂਨ, 2025) ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਭਾਰਤੀ ਪਸ਼ੂ ਚਿਕਿਤਸਾ ਖੋਜ ਸੰਸਥਾਨ (ਆਈਵੀਆਰਆਈ) ਦੇ ਕਨਵੋਕੇਸ਼ਨ ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਸਾਡਾ ਸੱਭਿਆਚਾਰ ‘ਈਸ਼ਾਵਾਸਯਮ ਈਦਮ ਸਰਵਮ’ (Ishavasyam Idam Sarvam) ਦੇ ਜੀਵਨ ਮੁੱਲ ‘ਤੇ ਅਧਾਰਿਤ ਹੈ, ਜੋ ਸਾਰੇ ਜੀਵਾਂ ਵਿੱਚ ਈਸ਼ਵਰ ਦੀ ਮੌਜੂਦਗੀ ਨੂੰ ਦੇਖਦੀ ਹੈ। 

ਸਾਡੇ ਦੇਵਤਾਵਾਂ ਅਤੇ ਰਿਸ਼ੀਆਂ ਦੁਆਰਾ ਪਸ਼ੂਆਂ ਨਾਲ ਸੰਵਾਦ ਕਰਨ ਦੀ ਮਾਨਤਾ ਵੀ ਇਸੇ ਸੋਚ ਨਾਲ ਜੁੜੀ ਹੈ। ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਮਨੁੱਖ ਦਾ ਜੰਗਲਾਂ ਅਤੇ ਹੋਰ ਜੀਵਾਂ ਦੇ ਨਾਲ ਸਹਿ-ਹੋਂਦ ਦਾ ਰਿਸ਼ਤਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਪ੍ਰਜਾਤੀਆਂ ਜਾਂ ਤਾਂ ਵਿਲੁਪਤ ਹੋ ਚੁੱਕੀਆਂ ਹਨ ਜਾਂ ਵਿਲੁਪਤ ਹੋਣ ਦੀ ਕਗਾਰ ‘ਤੇ ਹਨ। 

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰਜਾਤੀਆਂ ਦੀ ਸੰਭਾਲ ਬਾਇਓਡਾਇਵਰਸਿਟੀ ਅਤੇ ਪ੍ਰਿਥਵੀ ਦੀ ਸਿਹਤ ਦੇ ਲਈ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਈਸ਼ਵਰ ਨੇ ਮਨੁੱਖ ਨੂੰ ਜੋ ਸੋਚਣ-ਸਮਝਣ ਦੀ ਸ਼ਕਤੀ ਦਿੱਤੀ ਹੈ, ਉਸ ਦਾ ਉਪਯੋਗ ਸਾਰੇ ਜੀਵਾਂ ਦੇ ਹਿਤ ਦੇ ਲਈ ਕੀਤਾ ਜਾਣਾ ਚਾਹੀਦਾ ਹੈ। 

ਕੋਰੋਨਾ ਮਹਾਮਾਰੀ ਨੇ ਮਾਨਵ ਜਾਤੀ ਨੂੰ ਚੇਤਾਵਨੀ ਦਿੱਤੀ ਹੈ ਕਿ ਉਪਭੋਗ ‘ਤੇ ਅਧਾਰਿਤ ਸੱਭਿਆਚਾਰ ਨਾ ਕੇਵਲ ਮਾਨਵ ਜਾਤੀ ਨੂੰ ਸਗੋਂ ਹੋਰ ਜੀਵਾਂ ਅਤੇ ਵਾਤਾਵਰਣ ਨੂੰ ਵੀ ਅਕਲਪਣਾਯੋਗ ਨੁਕਸਾਨ ਪਹੁੰਚਾ ਸਕਦੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਅੱਜ ਦੁਨੀਆ ਭਰ ਵਿੱਚ ‘ਵੰਨ ਹੈਲਥ’ ਦੀ ਅਵਧਾਰਨਾ ਨੂੰ ਮਹੱਤਵ ਮਿਲ ਰਿਹਾ ਹੈ। 

ਇਹ ਅਵਧਾਰਨਾ ਮੰਨਦੀ ਹੈ ਕਿ ਮਨੁੱਖ, ਪਾਲਤੂ ਅਤੇ ਜੰਗਲੀ ਜਾਨਵਰ, ਵਣਸਪਤੀਆਂ ਅਤੇ ਵਿਆਪਕ ਵਾਤਾਵਰਣ ਸਾਰੇ ਇੱਕ ਦੂਸਰੇ ‘ਤੇ ਨਿਰਭਰ ਹਨ। ਸਾਨੂੰ ਪਸ਼ੂ ਭਲਾਈ ਦੇ ਲਈ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਮੁੱਖ ਪਸ਼ੂ ਚਿਕਿਤਸਾ ਸੰਸਥਾਨ ਦੇ ਰੂਪ ਵਿੱਚ ਆਈਵੀਆਰਆਈ ਇਸ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ, ਖਾਸ ਤੌਰ ‘ਤੇ ਜੂਨੋਟਿਕ ਬਿਮਾਰੀਆਂ ਦੀ ਰੋਕਥਾਮ ਅਤੇ ਕੰਟ੍ਰੋਲ ਵਿੱਚ।

ਰਾਸ਼ਟਰਪਤੀ ਨੇ ਕਿਹਾ ਕਿ ਹੋਰ ਖੇਤਰਾਂ ਦੀ ਤਰ੍ਹਾਂ ਟੈਕਨੋਲੋਜੀ ਵਿੱਚ ਪਸ਼ੂ ਚਿਕਿਤਸਾ ਅਤੇ ਦੇਖਭਾਲ ਵਿੱਚ ਵੀ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਸਮਰੱਥਾ ਹੈ। ਟੈਕਨੋਲੋਜੀ ਦੇ ਉਪਯੋਗ ਨਾਲ ਦੇਸ਼ ਭਰ ਦੇ ਪਸ਼ੂ ਹਸਪਤਾਲਾਂ ਨੂੰ ਸਸ਼ਕਤ ਬਣਾਇਆ ਜਾ ਸਕਦਾ ਹੈ। ਜੀਨੋਮ ਐਡੀਟਿੰਗ, ਐਂਬਰਿਓ (embryo) ਟ੍ਰਾਂਸਫਰ ਟੈਕਨੋਲੋਜੀਜ਼, ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਬਿਗ ਡੇਟਾ ਐਨਾਲੀਟਿਕਸ ਜਿਹੀਆਂ ਤਕਨੀਕਾਂ ਦਾ ਉਪਯੋਗ ਇਸ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਸਕਦਾ ਹੈ। 

ਉਨ੍ਹਾਂ ਨੇ ਆਈਵੀਆਰਆਈ ਜਿਹੇ ਸੰਸਥਾਨਾਂ ਤੋਂ ਪਸ਼ੂਆਂ ਦੇ ਲਈ ਸਵਦੇਸ਼ੀ ਅਤੇ ਘੱਟ ਲਾਗਤ ਵਾਲੇ ਉਪਚਾਰ ਅਤੇ ਪੋਸ਼ਣ ਖੋਜਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦਵਾਈਆਂ ਦੇ ਵਿਕਲਪ ਵੀ ਤਲਾਸ਼ਣ ਚਾਹੀਦੇ ਹਨ ਜਿਨ੍ਹਾਂ ਦੇ ਦੁਸ਼ਪ੍ਰਭਾਵ ਨਾ ਕੇਵਲ ਪਸ਼ੂਆਂ ਸਗੋਂ ਮਨੁੱਖਾਂ ਅਤੇ ਵਾਤਾਵਰਣ ਨੂੰ ਵੀ ਪ੍ਰਭਾਵਿਤ ਕਰਦੇ ਹਨ।

ਰਾਸ਼ਟਰਪਤੀ ਨੇ ਆਈਵੀਆਰਆਈ ਦੇ ਵਿਦਿਆਰਥੀਆਂ ਦੀ ਇਸ ਗੱਲ ਦੇ ਲਈ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਨੇ ਬੇਜ਼ੁਬਾਨ ਜਾਨਵਰਾਂ ਦੇ ਇਲਾਜ ਅਤੇ ਉਨ੍ਹਾਂ ਦੇ ਭਲਾਈ ਨੂੰ ਆਪਣਾ ਕਰੀਅਰ ਚੁਣਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਜੀਵਨ ਅਤੇ ਕਰੀਅਰ ਵਿੱਚ ਕਿਸੇ ਦੁਵਿਧਾ ਦੀ ਸਥਿਤੀ ਵਿੱਚ ਉਨ੍ਹਾਂ ਜਾਨਵਰਾਂ ਬਾਰੇ ਸੋਚਣ, ਇਸ ਨਾਲ ਉਨ੍ਹਾਂ ਨੂੰ ਸਹੀ ਰਸਤਾ ਦਿਖਾਈ ਦੇਵੇਗਾ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਦਮੀ ਬਣਨ ਅਤੇ ਪਸ਼ੂ ਵਿਗਿਆਨ ਦੇ ਵਿਭਿੰਨ ਖੇਤਰਾਂ ਵਿੱਚ ਸਟਾਰਟ-ਅੱਪ ਸਥਾਪਿਤ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਯਤਨ ਨਾਲ ਉਹ ਨਾ ਸਿਰਫ ਜ਼ਰੂਰਤਮੰਦਾਂ ਨੂੰ ਰੋਜ਼ਗਾਰ ਦੇ ਪਾਉਣਗੇ ਸਗੋਂ ਦੇਸ਼ ਦੀ ਅਰਥਵਿਵਸਥਾ ਵਿੱਚ ਵੀ ਯੋਗਦਾਨ ਦੇ ਸਕਦੇ ਹਨ।

 

Tags: Droupadi Murmu , President of India , President , Indian President , Rashtrapati , Indian Veterinary Research Institute , IVRI , IVRI Convocation , Bareilly , Uttar Pradesh , Shivraj Singh Chouhan , Shivraj Chauhan , Yogi Adityanath , Chief Minister of Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD