Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਪਟਿਆਲਾ , 30 Jun 2025

Last updated on: Jul 01, 2025, 11:55 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਮਨਦੀਪ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ 'ਤੇ ਹੀ ਉਸ ਤੋਂ ਰਿਸ਼ਵਤਖੋਰੀ ਦੀ ਰਕਮ ਵੀ ਬਰਾਮਦ ਕਰ ਲਈ ਗਈ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਪੁਲਿਸ ਕਰਮਚਾਰੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD