Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਫਿਊਚਰ ਟਾਈਕੂਨ" ਭਵਿੱਖ ਦੇ ਨਵੇਂ ਕਾਰੋਬਾਰੀ ਕਰੇਗਾ ਪੈਦਾ - ਅਮਨ ਅਰੋੜਾ

ਕਿਹਾ ਕਿ - ਸਾਡੇ ਬੱਚੇ ਨੌਕਰੀ ਲੈਣ ਵਾਲੇ ਨਹੀਂ – ਦੇਣ ਵਾਲੇ ਬਣਨਗੇ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harbhajan Singh ETO, Dr Ajay Gupta, Dr Jasbir Singh Sandhu, Jaswinder Singh Ramdas, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 30 Jun 2025

Last updated on: Jul 01, 2025, 15:23 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਅਵਸਰ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਸਾਡੇ ਨੌਜਵਾਨ ਵਿਦੇਸ਼ਾਂ ਵੱਲ ਨਾ ਜਾਣ, ਬਲਕਿ ਇਥੇ ਰਹਿ ਕੇ ਹੀ ਆਪਣਾ ਕਾਰੋਬਾਰ ਸਥਾਪਤ ਕਰ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਰੁਜਗਾਰ ਉਤਪਤੀ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਪੰਜਾਬ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸ਼ੁਰੂ ਕੀਤੇ ਗਏ "ਫਿਊਚਰ ਟਾਈਕੂਨ" ਦੇ ਗ੍ਰੈਂਡ ਫਿਨਾਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਨੌਕਰੀ ਲੈਣ ਵਾਲਾ ਨਹੀਂ ਬਲਕਿ ਦੇਣ ਵਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਨੂੰ ਵਿਵਹਾਰਕ ਸਿਖਲਾਈ, ਮਾਹਿਰ ਸਲਾਹ ਅਤੇ ਅਸਲ ਸੰਸਾਰਕ ਵਪਾਰਕ ਚੁਣੌਤੀਆਂ ਦੇ ਸੰਪਰਕ ਨੂੰ ਜੋੜਣ ਅਤੇ ਸਫਲ ਉਦਮੀ ਬਣਨ ਲਈ ਮੌਕੇ ਪ੍ਰਦਾਨ ਕਰਦਾ ਹੈ ਅਤੇ ਉਨ੍ਹਾਂ ਦੇ ਹੁਨਰ ਨੂੰ ਤਰਾਸ਼ ਕੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਂਦਾ ਹੈ ਤਾਂ ਜੋ ਇਹ ਬੱਚੇ ਅੱਗੇ ਜਾ ਕੇ ਵੱਡੇ ਕਾਰੋਬਾਰੀ ਬਣ ਸਕਣ।

ਸ੍ਰੀ ਅਰੋੜਾ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਇਹ ਸਮਾਗਮ ਪਟਿਆਲਾ ਅਤੇ ਲੁਧਿਆਣਾ ਵਿਖੇ ਸ਼ੁਰੂ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਇਸ ਕਦਮ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਇਕ ਨਵਾਂ ਰਾਹ ਮਿਲਿਆ ਹੈ, ਜਿਸ ਨਾਲ ਉਹ ਆਪਣੇ ਵਿਚਾਰਾਂ ਨੂੰ ਅਸਲੀ ਰੂਪ ਵਿੱਚ ਅਜ਼ਮਾ ਸਕਦੇ ਹਨ। 

ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਜਿਲੇ ਵਿੱਚ 1300 ਤੋਂ ਵਧੇਰੇ ਨੌਜਵਾਨਾਂ ਨੇ ਅਪਲਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ ਅਤੇ ਅਜਿਹੇ ਪ੍ਰੋਗਰਾਮ ਰਾਜ ਦੇ ਸਾਰੇ ਜਿਲ੍ਹਿਆਂ ਵਿੱਚ ਚਲਾਏ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਨਾਲੋਂ ਬੇਹਤਰ ਹੈ ਕਿ ਬੱਚੇ ਇਥੇ ਰਹਿ ਕੇ ਹੀ ਆਪਣੇ ਕੰਮ ਉਤੇ ਫੋਕਸ ਕਰਨ ਅਤੇ ਇਥੇ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ  ਜਿਆਦਾ ਮੌਕੇ ਕਾਰੋਬਾਰ ਸਥਾਪਤ ਕਰਨ ਲਈ ਪ੍ਰਾਪਤ ਹੋਣਗੇ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਇਸ ਸਬੰਧੀ ਕਰੈਸ਼ ਕੋਰਸ ਵੀ ਕਰਵਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਸਟਾਰਟਅਪ ਪੰਜਾਬ ਰਾਹੀਂ ਇਨ੍ਹਾਂ ਬੱਚਿਆਂ ਨੂੰ ਸਹੂਲਤਾਂ ਵੀ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਵਿੱਚ ਆਪਣੀ ਇਕ ਕਲਾ ਹੁੰਦੀ ਹੈ ਬਸ ਉਸ ਨੂੰ ਇਕ ਬੁਲੰਦ ਹੌਸਲਾ ਅਤੇ ਬੁਲੰਦ ਇਰਾਦਾ ਰੱਖਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਕਿਹਾ ਕਿ ਤੁਸੀਂ ਆਪਣੇ ਵਿਚਾਰਾਂ ਨੂੰ ਛੱਡਣਾ ਨਹੀਂ ਅਮਲ ਕਰੋ, ਪ੍ਰਸਾਸ਼ਨ ਤੁਹਾਡਾ ਪੂਰਾ ਸਾਥ ਦੇਵੇਗਾ।

ਇਸ ਮੌਕੇ ਵੱਖ ਵੱਖ 6 ਕੈਟਾਗਰੀਆਂ ਜਿਵੇਂ ਕਿ ਓਪਨ ਕੈਟਾਗਰੀ, ਵਿਦਿਆਰਥੀ, ਪੀ:ਡਬਲਿਯੂ:ਡੀ, ਯੰਗਮੈਨ, ਹਾਸਪੀਟੈਲਟੀ ਅਤੇ ਵੂਮੈਨ ਕੈਟਾਗਰੀ ਦੇ ਨੌਜਵਾਨਾਂ ਨੇ ਆਪਣੇ ਕਾਰੋਬਾਰੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵੱਲੋਂ ਦਿੱਤੇ ਗਏ ਵਿਚਾਰਾਂ ਨੂੰ ਜਿਊਰੀ ਦੇ ਮੈਂਬਰਾਂ ਵੱਲੋਂ ਵਾਚਿਆ ਗਿਆ ਅਤੇ ਹਰੇਕ ਕੈਟਾਗਰੀ ਦੇ ਜੇਤੂਆਂ ਨੂੰ 50 ਹਜਾਰ, ਦੂਜਾ ਇਨਾਮ 20 ਹਜਾਰ ਅਤੇ ਤੀਜੇ ਇਨ੍ਹਾਂ ਵਜੋਂ 10 ਹਜ਼ਾਰ ਰੁਪਏ ਦੇ ਨਕਦ ਇਨਾਮ ਵੀ ਦਿੱਤੇ ਗਏ। 

ਇਸ ਮੌਕੇ ਪਿੰਗਲਵਾੜਾ ਦੇ ਵਿਦਿਆਰਥੀਆਂ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਗਏ ਜਿਸ ਨੂੰ ਸਰਾਹਿਆ ਗਿਆ। ਦੱਸਣਯੋਗ ਹੈ ਕਿ ਫਿਊਚਰ ਟਾਈਕੂਨ ਅੰਮ੍ਰਿਤਸਰ ਜਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸ਼ੁਰੂ ਕੀਤੀ ਇੱਕ ਵੱਖਰੀ ਪਹਿਲ ਹੈ, ਜੋ ਜਿਲ੍ਹੇ ਵਿੱਚ ਉੱਦਮੀ ਭਾਵਨਾ ਨੂੰ ਖੋਜਣ ਅਤੇ ਵਿਕਸਤ ਕਰਨ ਲਈ ਸਮਰਪਿਤ ਹੈ। ਜਿੱਥੇ ਚਾਹਵਾਨ ਕਾਰੋਬਾਰੀ ਸੋਚ ਵਾਲੇ ਨੌਜਵਾਨ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਉੱਦਮਾਂ ਵਿੱਚ ਬਦਲ ਸਕਦੇ ਹਨ। 

ਫਿਊਚਰ ਟਾਈਕੂਨ ਲਈ ਵਿਹਾਰਕ ਸਿਖਲਾਈ, ਮਾਹਰ ਸਲਾਹ ਅਤੇ ਅਸਲ-ਸੰਸਾਰ ਵਪਾਰਕ ਚੁਣੌਤੀਆਂ ਦੇ ਸੰਪਰਕ ਨੂੰ ਜੋੜਨ ਅਤੇ ਸਫ਼ਲ ਉੱਦਮੀ ਬਣਨ ਲਈ ਸਾਰੀ ਸਹਾਇਤਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਦਿੱਤੀ ਜਾ ਰਹੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਹਿਰਾਂ ਨੇ ਵੀ ਇਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ ਕਰਮਜੀਤ ਸਿੰਘ ਨੇ ਵੀ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਯੂਨਵਰਸਿਟੀ ਪੁੱਜਣ ਤੇ ਸਵਾਗਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ, ਵਿਧਾਇਕ ਡਾ: ਅਜੈ ਗੁਪਤਾ, ਵਿਧਾਇਕ ਡਾ: ਜਸਬੀਰ ਸਿੰਘ ਸੰਧੂ, ਵਿਧਾਇਕ ਸ੍ਰ ਜਸਵਿੰਦਰ ਸਿੰਘ ਰਮਦਾਸ, ਮੇਅਰ ਨਗਰ ਨਿਗਮ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਮੇਅਰ ਸ੍ਰੀਮਤੀ ਪ੍ਰਿਯੰਕਾ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ੍ਰ ਜਸਪ੍ਰੀਤ ਸਿੰਘ, ਮੈਂਬਰ ਵੈਲਫੇਅਰ ਬੋਰਡ ਸ੍ਰ ਹਰਪ੍ਰੀਤ ਸਿੰਘ ਆਹਲੂਵਾਲੀਆ, ਐਸ:ਸੀ ਲੈਂਡ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਸ੍ਰੀ ਰਵਿੰਦਰ ਹੰਸ, ਲੋਕ ਸਭਾ ਹਲਕਾ ਇੰਚਾਰਜ ਸ੍ਰੀ ਜਸਕਰਨ ਸਿੰਘ ਬੰਦੇਸ਼ਾ,  ਜਿਲ੍ਹਾ ਜਨਰਲ ਸਕੱਤਰ ਮੁੱਖਵਿੰਦਰ ਸਿੰਘ ਵਿਰਦੀ, ਸ੍ਰੀ ਸਤਪਾਲ ਸੋਖੀ,   ਸ੍ਰੀ ਸੰਦੀਪ ਖੋਸਲਾ , ਫਿੱਕੋ ਫਲੋ ਤੋਂ ਮਿਸ ਮੋਨਾ ਸਿੰਘ  , ਫੁਲਕਾਰੀ ਵੂਮੈਨ ਤੋਂ ਪ੍ਰੈਜੀਡੈਂਟ ਮੀਨਾਕਸ਼ੀ ਖੰਨਾ, ਸ੍ਰੀਮਤੀ ਦੀਪਾ ਸਵਾਨੀ, ਡਿਪਟੀ ਡਾਇਰੈਕਟਰ ਰੁਜਗਾਰ ਸ੍ਰੀਮਤੀ ਨੀਲਮ ਮਹੇ, ਡਾ: ਵਿਕਰਮਜੀਤ ਸਿੰਘ, ਸ੍ਰ ਅਮਰਪਾਲ ਸਿੰਘ ਵਾਲੀਆ,  ਅਤੇ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਸ੍ਰੀ ਤੀਰਥਪਾਲ ਸਿੰਘ ਡਿਪਟੀ ਸੀ.ਈ.ਓ, ਡੀ.ਡੀ.ਐੱਫ ਸ੍ਰੀ ਮੁਹੰਮਦ ਬਿਲਾਲ ਅਤੇ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harbhajan Singh ETO , Dr Ajay Gupta , Dr Jasbir Singh Sandhu , Jaswinder Singh Ramdas , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD