Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਾਨਸਾ 'ਚ ਜਲਦ ਸ਼ੁਰੂ ਹੋਵੇਗਾ 72 ਬੈੱਡਾਂ ਵਾਲਾ ਬਿਰਧ ਆਸ਼ਰਮ - ਕੁਲਵੰਤ ਸਿੰਘ

ਬਿਰਧ ਆਸ਼ਰਮ ਵਿਖੇ ਮੁਫ਼ਤ ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਦੀ ਮਿਲੇਗੀ ਸੁਵਿਧਾ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 30 Jun 2025

Last updated on: Jul 01, 2025, 15:27 IST

ਮਾਨਸਾ ਵਿਖੇ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਵਾਲਾ ਬਿਰਧ ਆਸ਼ਰਮ ਬਣਾਇਆ ਜਾ ਰਿਹਾ ਹੈ ਜੋ ਜਲਦੀ ਬਣ ਕੇ ਤਿਆਰ ਹੋ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਣਾਏ ਜਾ ਰਹੇ ਇਸ ਬਿਰਧ ਆਸ਼ਰਮ ਨਾਲ ਲੋੜਵੰਦ ਤੇ ਬੇਸਹਾਰਾ ਬਜ਼ੁਰਗਾਂ ਨੂੰ ਨਿਵਾਸ ਮਿਲੇਗਾ। ਉਨ੍ਹਾਂ ਦੱਸਿਆ ਕਿ ਜੋ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿਚ ਰਹਿਣਗੇ ਉਨ੍ਹਾਂ ਨੂੰ ਆਸ਼ਰਮ ਵਿਖੇ ਮੁਫ਼ਤ ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਬਜ਼ੁਰਗ ਅਵਸਥਾ ਵਿਚ ਬੇਆਸਰਿਆਂ ਨੂੰ ਆਸਰਾ ਦੇਣਾ ਮਨੁੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਬੁਢਾਪਾ ਨਾ ਰੁਲੇ, ਇਸ ਦੇ ਲਈ ਬਿਰਧ ਆਸ਼ਰਮ ਉਨ੍ਹਾਂ ਲਈ ਆਸਰਾ ਬਣਦਾ ਹੈ।ਉਨ੍ਹਾਂ ਕਿਹਾ ਕਿ ਜੋ ਵੀ ਲੋੜਵੰਦ ਤੇ ਬੇਸਹਾਰਾ ਬਜ਼ੁਰਗ ਬਿਰਧ ਆਸ਼ਰਮ ਵਿਚ ਰਹਿਣਾ ਚਾਹੁੰਦੇ ਹਨ ਉਹ ਆਪਣਾ ਆਧਾਰ ਕਾਰਡ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਗਰਾਊਂਡ ਫਲੋਰ, ਕਮਰਾ ਨੰਬਰ  12 ਵਿਖੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਨੀਨ ਕੌਰ ਬੜਿੰਗ ਤੋਂ ਇਲਾਵਾ ਬੀ.ਡੀ.ਪੀ.ਓਜ਼., ਸੀ.ਡੀ.ਪੀ.ਓਜ਼. ਆਦਿ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD