Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਟਿਆਲਾ ਪੁਲਿਸ ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ - ਐਸ ਐਸ ਪੀ ਵਰੁਣ ਸ਼ਰਮਾ

6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ

 Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਪਟਿਆਲਾ , 30 Jun 2025

Last updated on: Jul 01, 2025, 15:32 IST

ਪਟਿਆਲਾ ਪੁਲਿਸ ਨੇ ਅੱਜ ਸ਼ਾਮ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਹੋਇਆ ਹੈ।

ਐਸਐਸਪੀ ਪਟਿਆਲਾ ਵਰੁਣ ਸ਼ਰਮਾ ਸਰਹਿੰਦ ਰੋਡ 'ਤੇ ਘਟਨਾ ਸਥਾਨ 'ਤੇ ਪਹੁੰਚੇ ਅਤੇ ਮੀਡੀਆ ਨੂੰ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਉਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਕੇ ਡਕੈਤੀ ਅਤੇ ਚੋਰੀ ਦੀਆਂ 5 ਐਫਆਈਆਰ ਦਰਜ ਸਨ। ਹਾਲ ਹੀ ਦੇ ਸਮੇਂ ਦੌਰਾਨ, ਉਸਨੇ ਬੈਂਕ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਖੋਹ ਕੇ ਬੈਂਕ ਡਕੈਤੀ ਕੀਤੀ ਹੈ।

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਇੰਚਾਰਜ ਸੀਆਈਏ ਸਟਾਫ ਪ੍ਰਦੀਪ ਬਾਜ਼ਵਾ ਨੂੰ ਸਰਹਿੰਦ ਰੋਡ ਪਟਿਆਲਾ 'ਤੇ ਉਸਦੀ ਗਤੀਵਿਧੀ ਬਾਰੇ ਗੁਪਤ ਸੂਚਨਾ ਮਿਲੀ ਸੀ ਜਦੋਂ ਉਕਤ ਦੋਸ਼ੀ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਪ੍ਰਾਪਤ ਕਰਕੇ ਵਾਪਸ ਆ ਰਿਹਾ ਸੀ ਤਾਂ ਇਸ ਨੂੰ ਸਰਹਿੰਦ ਰੋਡ ‘ਤੇ ਇੱਕ ਜਗ੍ਹਾ ਪੁਲਿਸ ਨੇ ਲਲਕਾਰਿਆ। ਇਸ ਦੌਰਾਨ ਉਸ ਨੇ ਆਪਣੀ ਗੈਰ-ਕਾਨੂੰਨੀ ਪਿਸਤੌਲ ਨਾਲ ਪੁਲਿਸ ਪਾਰਟੀ 'ਤੇ 3 ਰਾਉਂਡ ਗੋਲੀਬਾਰੀ ਕੀਤੀ ਅਤੇ ਇੱਕ ਰਾਉਂਡ ਸੀਆਈਏ ਟੀਮ ਦੁਆਰਾ ਵਰਤੀ ਜਾ ਰਹੀ ਗੱਡੀ 'ਤੇ ਜਾ ਵੱਜਿਆ ਪਰ ਲਾਈਵ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਦੌਰਾਨ ਬਹੁਤ ਸੰਜਮ ਦਿਖਾਉਂਦੇ ਹੋਏ ਕੁਝ ਗੋਲੀਆਂ ਚਲਾਈਆਂ ਅਤੇ ਉਸਦੀ ਇੱਕ ਗੋਲੀ ਉਸਦੀ ਲੱਤ ਵਿੱਚ ਲੱਗ ਗਈ। 

ਇਸ ਮੌਕੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਐਸਐਸਪੀ ਨੇ ਕਿਹਾ ਕਿ ਉਸਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਐਸਐਸਪੀ ਨੇ ਅੱਗੇ ਕਿਹਾ ਕਿ ਇਸ ਹਥਿਆਰ ਦੀ ਵਰਤੋਂ ਕਰਕੇ ਉਹ ਕੋਈ ਵੱਡਾ ਅਪਰਾਧ ਜਾਂ ਟਾਰਗੇਟ ਕਿਲਿੰਗ ਕਰ ਸਕਦਾ ਹੈ, ਇਸ ਬਾਰੇ ਪੁਲਿਸ ਨੂੰ ਪੁਖਤਾ ਜਾਣਕਾਰੀ ਸੀ। 

ਦੋਸ਼ੀ ਤੋਂ ਹਥਿਆਰਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ, ਐਸਐਸਪੀ ਨੇ ਕਿਹਾ ਕਿ ਪਿਸਤੌਲ ਗ੍ਰੇਟਾ .30 ਬੋਰ, ਮੇਡ ਇਨ ਯੂਐਸਏ, ਕੰਟਰੀ ਮੇਡ .32 ਬੋਰ ਪਿਸਤੌਲ, ਕੰਟਰੀ ਮੇਡ .32 ਬੋਰ ਰਿਵਾਲਵਰ, ਕੰਟਰੀ ਮੇਡ (ਦੇਸੀ ਕੱਟਾ)315 ਬੋਰ, ਕੰਟਰੀ ਮੇਡ (ਦੇਸੀ ਕੱਟਾ), 315 ਬੋਰ, ਕੰਟਰੀ ਮੇਡ (ਦੇਸੀ ਕੱਟਾ), 22 ਬੋਰ ਸਮੇਤ 36 ਜ਼ਿੰਦਾ ਕਾਰਤੂਸ ਅਤੇ ਉਸ ਵਲੋਂ ਪਟਿਆਲਾ ਦੇ ਤ੍ਰਿਪੜੀ ਖੇਤਰ ਤੋਂ ਚੋਰੀ ਕੀਤਾ ਇੱਕ ਸਕੂਟਰ ਚੋਰੀ ਵੀ ਬਰਾਮਦ ਕੀਤਾ ਗਿਆ ਹੈ। ਐਸਐਸਪੀ ਦੇ ਨਾਲ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD