Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਹਾਂ ਪੰਜਾਬ ਦਾ ਹਿੱਸਾ ਰਹੀ ਧਰਤੀ ਤੇ ਹਿਮਾਚਲ ਵਿਧਾਨ ਸਭਾ ਵਿਚ ਗਰਜੇ ਜੈ ਕ੍ਰਿਸ਼ਨ ਰੌੜੀ

ਸੀ.ਪੀ.ਏ ਜ਼ੋਨ-2 ਕਾਨਫਰੰਸ ਵਿਚ ਪੰਜਾਬ ਦੀ ਗੂੰਜ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kultar Singh Sandhwan, Dharamshala

Web Admin

Web Admin

5 Dariya News

ਧਰਮਸ਼ਾਲਾ , 01 Jul 2025

Last updated on: Jul 01, 2025, 18:29 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰੌੜੀ ਨੇ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀ.ਪੀ.ਏ) ਭਾਰਤ ਖੇਤਰ ਜ਼ੋਨ-2 ਦੀ ਸਾਲਾਨਾ ਕਾਨਫਰੰਸ ਦੌਰਾਨ ਪੰਜਾਬ ਦੀ ਨੁਮਾਇੰਦਗੀ ਕੀਤੀ। ਇਸ ਕਾਨਫਰੰਸ ਵਿਚ ਵੱਖ-ਵੱਖ ਰਾਜਾਂ ਦੇ ਵਿਧਾਨ ਸਭਾਵਾਂ ਦੇ ਸਪੀਕਰ, ਡਿਪਟੀ ਸਪੀਕਰ ਅਤੇ ਵਿਧਾਇਕਾਂ ਨੇ ਭਾਗ ਲਿਆ ਅਤੇ ਖੇਤਰ ਵਿਚ ਲੋਕਤੰਤਰਿਕ ਪ੍ਰਥਾਵਾਂ ਅਤੇ ਵਿਧਾਨਕ ਪ੍ਰਕ੍ਰਿਆਵਾਂ ਨੂੰ ਮਜ਼ਬੂਤ ਕਰਨ ਲਈ ਵਿਚਾਰ ਸਾਂਝੇ ਕੀਤੇ।

ਡਿਪਟੀ ਸਪੀਕਰ ਰੌੜੀ ਨੇ ਵਿਚਾਰ-ਚਰਚਾ ਵਿਚ ਸਰਗਰਮੀ ਨਾਲ ਭਾਗ ਲੈਂਦਿਆਂ ਮੁੱਖ ਵਿਸ਼ਿਆਂ 'ਤੇ ਵਿਚਾਰ ਰੱਖੇ, ਜਿਵੇਂ ਕਿ ਦਲ-ਬਦਲ ਦੇ ਆਧਾਰ 'ਤੇ ਅਯੋਗਤਾ, ਵਿਧਾਨ ਸਭਾ ਦੀ ਕਾਰਗੁਜ਼ਾਰੀ ਵਿਚ ਏ. ਆਈ  ਦਾ ਪ੍ਰਯੋਗ ਅਤੇ ਰਾਜ ਦੇ ਵਿਕਾਸ ਸਬੰਧੀ ਰਾਜ ਦੇ ਸਰੋਤਾਂ ਦੇ ਪ੍ਰਬੰਧਨ ਵਿਚ ਵਿਧਾਇਕਾਂ ਦੀ ਭੂਮਿਕਾ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਵਿੱਤੀ, ਕੁਦਰਤੀ ਅਤੇ ਮਨੁੱਖੀ ਸਰੋਤਾਂ ਦੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਪ੍ਰਯੋਗ ਲਈ ਨੀਤੀਆਂ ਬਣਾਉਣ ਅਤੇ ਉਹਨਾਂ ਨੂੰ ਰਾਜ ਦੇ ਵਿਕਾਸ ਪ੍ਰਾਥਮਿਕਤਾਵਾਂ ਨਾਲ ਜੋੜਣ ਵਿੱਚ ਸਹਾਇਕ ਬਣਨ।

ਲੋਕਤੰਤਰਕ ਸੰਸਥਾਵਾਂ ਵਿਚ ਤਕਨੀਕ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਡਿਪਟੀ ਸਪੀਕਰ ਰੌੜੀ ਨੇ ਵਿਧਾਨਕ ਪ੍ਰਕਿਰਿਆ ਵਿਚ ਪਾਰਦਰਸ਼ਤ, ਪ੍ਰਭਾਵਸ਼ੀਲਤਾ ਅਤੇ ਨਾਗਰਿਕ ਭਾਗੀਦਾਰੀ ਵਧਾਉਣ ਲਈ ਏ. ਆਈ ਦੇ ਅਪਣਾਏ ਜਾਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਏ. ਆਈ ਦਾ ਪ੍ਰਯੋਗ ਕਾਰਜਵਾਹੀ ਪ੍ਰਬੰਧਨ, ਡਾਟਾ ਵਿਸ਼ਲੇਸ਼ਣ ਅਤੇ ਜਨਤਾ ਲਈ ਵਿਧਾਨ ਸਭਾ ਕਾਰਜ ਦੀ ਪਹੁੰਚ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।

ਦਲ-ਬਦਲ ਦੇ ਆਧਾਰ 'ਤੇ ਅਯੋਗਤਾ ਸਬੰਧੀ ਮਸਲੇ 'ਤੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਸਥਿਰਤਾ ਨੂੰ ਬਰਕਰਾਰ ਰੱਖਣ ਲਈ ਦਲ-ਬਦਲ ਰੋਕੂ ਕਾਨੂੰਨ ਦੀ ਪਵਿੱਤਰਤਾ ਬਰਕਰਾਰ ਰੱਖਣ ਦੀ ਲੋੜ ਹੈ। ਡਿਪਟੀ ਸਪੀਕਰ ਰੌੜੀ ਨੇ ਸੀ.ਪੀ.ਏ ਭਾਰਤ ਖੇਤਰ ਜ਼ੋਨ 2 ਵੱਲੋਂ ਖੇਤਰ ਦੀਆਂ ਵਿਧਾਨ ਸਭਾਵਾਂ ਵਿਚਕਾਰ ਵਧੀਆ ਪ੍ਰਥਾਵਾਂ ਸਾਂਝੀਆਂ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਅਹੰਕਾਰ ਰਹਿਤ ਸੰਵਾਦ ਲਈ ਮੰਚ ਪ੍ਰਦਾਨ ਕਰਨ ਲਈ ਧੰਨਵਾਦ ਜਤਾਇਆ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kultar Singh Sandhwan , Dharamshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD