Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਜਲਦ

ਨਵੀਂਆਂ ਸੇਵਾਵਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ

 Health, Civil Surgeon Mohali, Sahibzada Ajit Singh Nagar, Sangeeta Jain

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Jul 2025

Last updated on: Jul 02, 2025, 10:24 IST

ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦ ਹੀ ਸੂਬੇ ਦੇ ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਹਨ।

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ ਇਨ੍ਹਾਂ ਸੇਵਾਵਾਂ ਲਈ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਦੀ ਦੂਜੀ ਟਰੇਨਿੰਗ ਅੱਜ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਸ਼ੁਰੂ ਹੋਣ ਨਾਲ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ ਕਿਉਂਕਿ ਉਨ੍ਹਾਂ ਨੂੰ ਘਰ ਦੇ ਲਾਗੇ ਹੀ ਇਹ ਮਿਆਰੀ ਸੇਵਾਵਾਂ ਮਿਲ ਸਕਣਗੀਆਂ ਜਦਕਿ ਪਹਿਲਾਂ ਉਨ੍ਹਾਂ ਨੂੰ ਦੂਰ-ਦੁਰਾਡੇ ਜਾਣਾ ਪੈਂਦਾ ਸੀ। 

ਇਸ ਮੌਕੇ ਡਾਇਰੈਕਟਰ ਖ਼ਰੀਦ- ਡਾ. ਪਵਨਪ੍ਰੀਤ ਕੌਰ ਨੇ ਵੀ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਦਵਾਈਆਂ, ਡਾਕਟਰੀ ਸਾਜ਼ੋ-ਸਮਾਨ ਆਦਿ ਬਾਰੇ ਅਪਣੇ ਵਿਚਾਰ ਰੱਖੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਆਮ ਆਦਮੀ ਕਲੀਨਿਕਾਂ ਵਿਚ ਗੈਰ-ਸੰਚਾਰੀ ਬਿਮਾਰੀਆਂ (ਜਿਵੇਂ ਹਾਈਪਰਟੈਂਸ਼ਨ, ਸ਼ੂਗਰ, ਓਰਲ ਕੈਂਸਰ) ਦੀ ਸਕਰੀਨਿੰਗ ਤੇ ਇਲਾਜ, ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ, ਕੁਪੋਸ਼ਿਤ ਬੱਚਿਆਂ ਦੀ ਜਲਦ ਪਛਾਣ ਤੇ ਇਲਾਜ ਪ੍ਰਬੰਧਨ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। 

ਟਰੇਨਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ, ਮੈਡੀਕਲ ਸਪੈਸ਼ਲਿਸਟ ਡਾ. ਇਸ਼ਾਨ ਸ਼ਰਮਾ, ਡਾ. ਇੰਦਰਪ੍ਰੀਤ ਕੌਰ ਨੇ ਵੱਖ-ਵੱਖ ਵਿਸ਼ਿਆਂ ਬਾਰੇ ਆਪੋ-ਅਪਣੇ ਵਿਚਾਰ ਸਾਂਝੇ ਕੀਤੇ।ਜ਼ਿਕਰਯੋਗ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਇਸ ਮੌਕੇ 40 ਆਮ ਆਮਦੀ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਨਿਰੰਤਰ ਸਿਹਤ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ’ਚ 48 ਤਰ੍ਹਾਂ ਦੇ ਲੈਬ ਟੈਸਟ, 117 ਤਰ੍ਹਾਂ ਦੀਆਂ ਦਵਾਈਆਂ ਸ਼ਾਮਿਲ ਹਨ।

 

Tags: Health , Civil Surgeon Mohali , Sahibzada Ajit Singh Nagar , Sangeeta Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD