Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਰਾਜ ਕੁਮਾਰ ਚੱਬੇਵਾਲ ਕਪਾਹਟ ਵਿਖੇ ਮੁਕਾਂਮਬਲੀ ਸ਼ਾਹ ਦੇ ਦਰਬਾਰ ਵਿਚ ਹੋਏ ਨਤਮਸਤਕ

ਅੱਜੋਵਾਲ ਤੋਂ ਮਹਿੰਗਰੋਵਾਲ ਸੜਕ ਅਤੇ ਮਹਿੰਗਰੋਵਾਲ ਪੁਲ ਦਾ ਜਲਦ ਹੋਵੇਗਾ ਨਿਰਮਾਣ

Raj Kumar Chabbewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੁਸ਼ਿਆਰਪੁਰ , 01 Jul 2025

Last updated on: Jul 02, 2025, 10:47 IST

ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਕੰਢੀ ਦੇ ਪਿੰਡ ਕਪਾਹਟ ਵਿਚ ਸਥਿਤ ਮੁਕਾਂਮਬਲੀ ਸ਼ਾਹ ਜੀ ਦੇ ਧਾਰਮਿਕ ਅਸਥਾਨ ’ਤੇ ਚੱਲ ਰਹੇ ਸਾਲਾਨਾ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਮੱਥਾ ਟੇਕਣ ਤੋਂ ਬਾਅਦ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜੋ ਕਿ ਐਮ.ਪੀ ਲੈਡ ਫੰਡ ਤੋਂ ਬਣਾਇਆ ਜਾਵੇਗਾ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਦਰਬਾਰ ਦੇ ਗੱਦੀਨਸ਼ੀਨ ਬਾਬਾ ਸੁਰੇਸ਼ ਸ਼ਾਹ ਅਤੇ ਪੰਚਾਇਤ ਮੈਂਬਰਾਂ ਨੇ ਸਵਾਗਤ ਕੀਤਾ। 

ਆਪਣੇ ਸੰਬੋਧਨ ਦੌਰਾਨ ਪੰਡਾਲ ਵਿਚ ਮੌਜੂਦ ਸੰਗਤ ਨੂੰ ਜਾਣਕਾਰੀ ਦਿੰਦੇ ਹੋਏ ਡਾ. ਚੱਬੇਵਾਲ ਨੇ ਕਿਹਾ ਕਿ ਅੱਜੋਵਾਲ-ਮਹਿੰਗਰੋਵਾਲ ਸੜਕ ਦਾ ਨਿਰਮਾਣ ਕਾਰਜ ਕੁਝ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ। ਜਿਸ ’ਤੇ ਪੰਜਾਬ ਸਰਕਾਰ 8 ਕਰੋੜ ਤੋਂ ਵੱਧ ਖਰਚ ਕਰਨ ਜਾ ਰਹੀ ਹੈ ਅਤੇ ਇਸੇ ਤਰਜ਼ ’ਤੇ ਮਹਿੰਗਰੋਵਾਲ ਪੱੁਲ ਦਾ ਨਿਰਮਾਣ ਕਾਰਜ ਵੀ ਜਲਦੀ ਸ਼ੁਰੂ ਹੋ ਜਾਵੇਗਾ, ਜਿਸ ’ਤੇ 7 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। 

ਡਾ. ਚੱਬੇਵਾਲ ਨੇ ਕਿਹਾ ਕਿ ਕਮਿਊਨਿਟੀ ਹਾਲ ਤੋਂ ਇਲਾਵਾ ਕਪਾਹਟ ਪਿੰਡ ਅਤੇ ਕੰਢੀ ਦੇ ਵਿਕਾਸ ’ਤੇ ਖਰਚ ਕੀਤੇ ਜਾਣ ਵਾਲੇ ਪੈਸੇ ਵਿੱਚ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਭ ਤੋਂ ਵੱਡੀ ਤਾਕਤ ਲੋਕਾਂ ਕੋਲ ਹੁੰਦੀ ਹੈ, ਜੇਕਰ ਕੋਈ ਵਿਅਕਤੀ ਚਾਹੇ ਤਾਂ ਉਹ ਡਾਕਟਰ, ਆਈਪੀਐਸ, ਆਈਏਐਸ, ਇੰਜੀਨੀਅਰ ਬਣ ਸਕਦਾ ਹੈ, ਪਰ ਲੀਡਰ ਬਣਨ ਲਈ ਲੋਕਾਂ ਦਾ ਸਮਰਥਨ ਅਤੇ ਆਸ਼ੀਰਵਾਦ ਜ਼ਰੂਰੀ ਹੁੰਦਾ ਹੈ।

ਜਿਸ ਨੂੰ ਜਨਤਾ ਦਾ ਸਮਰਥਨ ਮਿਲੇਗਾ ਉਹ ਹੀ ਆਗੂ ਬਣੇਗਾ। ਡਾ. ਚੱਬੇਵਾਲ ਨੇ ਕਿਹਾ ਕਿ ਤੁਸੀਂ ਲੋਕਾਂ ਨੇ ਮੈਨੂੰ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਹੋਰ 8 ਵਿਧਾਨ ਸਭਾ ਹਲਕਿਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਲੋਕਾਂ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜਿਨ੍ਹਾਂ ਥਾਵਾਂ ਨੂੰ ਵਿਕਾਸ ਦੀ ਲੋੜ ਹੈ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਹਰ ਜਗ੍ਹਾ ਬਰਾਬਰ ਵਿਕਾਸ ਕੀਤਾ ਜਾਵੇਗਾ। 

ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਚਾਇਤ ਮੈਂਬਰਾਂ ਵੱਲੋਂ ਦਰਬਾਰ ਵਿੱਚ ਪੌਦੇ ਵੀ ਲਗਾਏ ਗਏ। ਅੰਤ ਵਿੱਚ ਬਾਬਾ ਸੁਰੇਸ਼ ਸ਼ਾਹ ਦੀ ਅਗਵਾਈ ਹੇਠ ਕਮੇਟੀ ਅਤੇ ਪੰਚਾਇਤ ਮੈਂਬਰਾਂ ਵੱਲੋਂ ਡਾ. ਰਾਜ ਕੁਮਾਰ ਚੱਬੇਵਾਲ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸਟੇਜ ਸੰਚਾਲਕ ਦੀ ਭੂਮਿਕਾ ਸਤਪਾਲ ਨੇ ਨਿਭਾਈ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD