Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 01 Jul 2025

Last updated on: Jul 02, 2025, 11:45 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਜਿਲ੍ਹਾ ਬਠਿੰਡਾ ਦੀ ਤਹਿਸੀਲ ਨਥਾਣਾ ਦੇ ਪਿੰਡ ਕਲਿਆਣ ਸੁੱਖਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਸਿ਼ਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਖੇਤੀਬਾੜੀ ਵਾਲੀ ਜ਼ਮੀਨ ਦੇ ਵਿਵਾਦ ਕਾਰਨ ਵਿਰੋਧੀ ਧਿਰ ਨੇ ਉਸਦੇ ਪਤੀ ਅਤੇ ਉਸਦੇ ਦੋਵੇਂ ਪੁੱਤਰਾਂ ਵਿਰੁੱਧ ਥਾਣਾ ਨਥਾਣਾ ਵਿਖੇ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸਦੀ ਜਾਂਚ ਡੀਐਸਪੀ ਭੁੱਚੋ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ, ਰਾਜ ਕੁਮਾਰ, ਰੀਡਰ,ਨੇ ਉਸਦੇ ਮੋਬਾਈਲ ਨੰਬਰ ਤੋਂ ਦੋ ਫੋਨ ਕੀਤੇ ਅਤੇ ਦੱਸਿਆ ਕਿ ਉਸਨੇ ਇਸ ਮੁੜ—ਜਾਂਚ ਕਰਨ ਲਈ ਡੀਐਸਪੀ ਨਾਲ ਗੱਲ ਕੀਤੀ ਹੈ ਅਤੇ ਰਿਪੋਰਟ *ਤੇ ਸਿਰਫ਼ ਡੀਐਸਪੀ ਦੇ ਦਸਤਖਤ ਹੀ ਬਾਕੀ ਹਨ। 

ਕੇਸ ਨੂੰ ਰਫ਼ਾ—ਦਫ਼ਾ ਕਰਵਾਉਣ ਲਈ, ਉਸਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਦੋਸ਼ੀ ਰਾਜ ਕੁਮਾਰ ਨੇ ਸਿ਼ਕਾਇਤਕਰਤਾ ਨੂੰ ਕਿਹਾ ਕਿ ਪਹਿਲੀ ਕਿਸ਼ਤ ਵਜੋਂ ਤੁਰੰਤ ਇੱਕ ਲੱਖ ਰੁਪਏ ਦੇਵੇ ਤਾਂ ਜੋ ਉਹ ਆਪਣਾ ਕੰਮ ਸ਼ੁਰੂ ਕਰ ਸਕੇ। ਸਿ਼ਕਾਇਤਕਰਤਾ ਨੇ ਇਹ ਗੱਲਬਾਤ ਆਪਣੇ ਮੋਬਾਈਲ ਫੋਨ *ਤੇ ਰਿਕਾਰਡ ਕਰ ਲਈ ਅਤੇ ਇਸਨੂੰ ਬਤੌਰ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਜਾਂਚ ਤੋਂ ਬਾਅਦ, ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਹੌਲਦਾਰ ਰਾਜ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਰਿਸ਼ਵਤ ਵਜੋਂ ਇੱਕ ਲੱਖ ਰੁਪਏ ਲੈਂਦੇ ਸਮੇਂ ਕਾਬੂ ਕਰ ਲਿਆ। ਮੌਕੇ *ਤੇ ਉਸਦੇ ਕਬਜ਼ੇ ਵਿੱਚੋਂ ਹੀ  ਰਿਸ਼ਵਤ ਦਾ ਪੈਸਾ ਬਰਾਮਦ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਬਠਿੰਡਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਪੁਲਿਸ ਮੁਲਾਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਜੇਕਰ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਸਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD