Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਦ੍ਰੋਪਦੀ ਮੁਰਮੂ ਨੇ ਗੋਰਖਪੁਰ ਵਿੱਚ ਮਹਾਯੋਗੀ ਗੁਰੂ ਗੋਰਖਨਾਥ ਆਯੂਸ਼ ਯੂਨੀਵਰਸਿਟੀ ਦਾ ਉਦਘਾਟਨ ਕੀਤਾ

Droupadi Murmu, President of India, President, Indian President, Rashtrapati, Mahayogi Guru Gorakhnath AYUSH University, Gorakhpur, Uttar Pradesh, Yogi Adityanath, Chief Minister of Uttar Pradesh

Web Admin

Web Admin

5 Dariya News

ਗੋਰਖਪੁਰ (ਉੱਤਰ ਪ੍ਰਦੇਸ਼) , 01 Jul 2025

Last updated on: Jul 02, 2025, 12:58 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (1 ਜੁਲਾਈ, 2025) ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਮਹਾਯੋਗੀ ਗੁਰੂ ਗੋਰਖਨਾਥ ਆਯੁਸ਼ ਯੂਨੀਵਰਸਿਟੀ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਮਹਾਯੋਗੀ ਗੁਰੂ ਗੋਰਖਨਾਥ ਆਯੁਸ਼ ਯੂਨੀਵਰਸਿਟੀ ਸਾਡੀਆਂ ਸਮ੍ਰਿੱਧ ਪ੍ਰਾਚੀਨ ਪਰੰਪਰਾਵਾਂ ਦਾ ਇੱਕ ਪ੍ਰਭਾਵਸ਼ਾਲੀ ਆਧੁਨਿਕ ਕੇਂਦਰ ਹੈ। 

ਇਸ ਦਾ ਉਦਘਾਟਨ ਨਾ ਕੇਵਲ ਉੱਤਰ ਪ੍ਰਦੇਸ਼ ਬਲਕਿ ਪੂਰੇ ਦੇਸ਼ ਵਿੱਚ ਚਿਕਿਤਸਾ ਸਿੱਖਿਆ ਅਤੇ ਚਿਕਿਤਸਾ ਸੇਵਾਵਾਂ ਦੇ ਵਿਕਾਸ ਵਿੱਚ ਇੱਕ ਉਪਲਬਧੀ ਹੈ।ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਯੂਨੀਵਰਸਿਟੀ ਵਿੱਚ ਵਿਕਸਿਤ ਉੱਨਤ ਸੁਵਿਧਾਵਾਂ ਹੁਣ ਬੜੀ ਸੰਖਿਆ ਵਿੱਚ ਲੋਕਾਂ ਨੂੰ ਉਪਲਬਧ ਹਨ। 

ਇਸ ਯੂਨੀਵਰਸਿਟੀ ਨਾਲ ਸਬੰਧਿਤ ਲਗਭਗ 100 ਆਯੁਸ਼ ਕਾਲਜ (AYUSH colleges) ਭੀ ਇਸ ਦੀ ਉਤਕ੍ਰਿਸ਼ਟਤਾ ਦਾ ਲਾਭ ਉਠਾ ਰਹੇ ਹਨ। ਆਪਣੇ ਜਨਤਕ ਜੀਵਨ ਬਾਰੇ ਤਤ‍ਕਾਲੀ ਟਿੱਪਣੀ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਲੋਕਾਂ ਦੀ ਮਦਦ ਕਰਨ ਦੇ ਲਈ ਵਿਅਕਤੀ ਨੂੰ ਆਪਣੀਆਂ ਸੁਖ-ਸੁਵਿਧਾਵਾਂ ਨੂੰ ਤਿਆਗਣਾ ਪੈਂਦਾ ਹੈ।ਉਨ੍ਹਾਂ ਨੇ ਜਨ ਕਲਿਆਣ ਦੇ ਪ੍ਰਤੀ ਸਮਰਪਣ ਦੇ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸ਼ਲਾਘਾ ਕੀਤੀ। 

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਅਣਥੱਕ ਪ੍ਰਯਾਸਾਂ ਦੇ ਪਰਿਣਾਮਸਰੂਪ ਖੇਤਰ ਵਿੱਚ ਸਿਹਤ, ਸਿੱਖਿਆ ਅਤੇ ਖੇਤੀਬਾੜੀ ਸਬੰਧੀ ਇਨਫ੍ਰਾਸਟ੍ਰਕਚਰ ਦਾ ਵਿਕਾਸ ਹੋਇਆ ਹੈ।ਉਨ੍ਹਾਂ ਨੇ ਪ੍ਰਸ਼ਾਸਕਾਂ, ਡਾਕਟਰਾਂ ਅਤੇ ਨਰਸਾਂ ਨੂੰ ਜਨਪ੍ਰਤੀਨਿਧੀਆਂ ਦੁਆਰਾ ਸ਼ੁਰੂ ਕੀਤੇ ਗਏ ਕਲਿਆਣਕਾਰੀ ਉਪਾਵਾਂ ਨੂੰ ਅੱਗੇ ਵਧਾਉਣ ਦੀ ਤਾਕੀਦ ਕੀਤੀ। 

ਉਨ੍ਹਾਂ ਨੇ ਸਭ ਨੂੰ ਸਲਾਹ ਦਿੱਤੀ ਕਿ ਉਹ ਕਿਸੇ ਭੀ ਪੇਸ਼ੇ ਵਿੱਚ ਪ੍ਰਵੇਸ਼ ਕਰਦੇ ਸਮੇਂ ਖ਼ੁਦ ਨਾਲ ਕੀਤੇ ਗਏ ਵਾਅਦੇ ‘ਤੇ ਆਤਮਨਿਰੀਖਣ ਕਰਨ। ਰਾਸ਼ਟਰਪਤੀ ਨੇ ਕਿਹਾ ਕਿ ਇੱਕ ਕਹਾਵਤ ਹੈ, 'ਸਿਹਤ ਹੀ ਦੌਲਤ ਹੈ'(‘health is wealth’)। ਉਨ੍ਹਾਂ ਨੇ ਲੋਕਾਂ ਨੂੰ ਖ਼ੁਦ ਨੂੰ ਤੰਦਰੁਸਤ ਬਣਾਈ ਰੱਖਣ ਦੇ ਲਈ ਹਰ ਕਦਮ ਉਠਾਉਣ ਦੀ ਤਾਕੀਦ ਕੀਤੀ। 

ਉਨ੍ਹਾਂ ਨੇ ਕਿਹਾ ਕਿ ਇਹ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਯੋਗ ਉਨ੍ਹਾਂ ਲੋਕਾਂ ਦੇ ਲਈ ਬਹੁਤ ਫਾਇਦੇਮੰਦ ਹੈ ਜੋ ਸਰੀਰਕ ਪਰਿਸ਼੍ਰਮ ਘੱਟ ਕਰਦੇ ਹਨ ਅਤੇ ਬੈਠੇ ਰਹਿੰਦੇ ਹਨ । ਉਨ੍ਹਾਂ ਨੇ ਲੋਕਾਂ ਨੂੰ ਨਿਯਮਿਤ ਰੂਪ ਨਾਲ ਯੋਗ ਕਰਨ ਦੀ ਸਲਾਹ ਦਿੱਤੀ।

ਰਾਸ਼ਟਰਪਤੀ ਨੇ ਕਿਹਾ ਕਿ ਆਯੁਰਵੇਦ, ਯੋਗ, ਪ੍ਰਾਕ੍ਰਿਤਿਕ ਚਿਕਿਤਸਾ ਅਤੇ ਸਿੱਧ (Ayurveda, Yoga, Naturopathy, and Siddha) ਜਿਹੀਆਂ ਪ੍ਰਾਚੀਨ ਭਾਰਤੀ ਪ੍ਰਣਾਲੀਆਂ ਸੰਪੂਰਨ ਅਤੇ ਸਾਰਥਕ ਜੀਵਨ ਜੀਣ ਦੇ ਵਿਗਿਆਨਿਕ ਤਰੀਕਿਆਂ ਦਾ ਵਰਣਨ ਕਰਦੀਆਂ ਹਨ। ਆਯੁਰਵੇਦ (Ayurveda) ‘ਤੇ ਅਧਾਰਿਤ ਸਾਡੀ ਪ੍ਰਾਚੀਨ ਜੀਵਨਸ਼ੈਲੀ ਵਿੱਚ ਅਸੀਂ ਸੰਤੁਲਿਤ ਆਹਾਰ, ਜੀਵਨਸ਼ੈਲੀ ਅਤੇ ਵਿਚਾਰਾਂ ‘ਤੇ ਬਹੁਤ ਧਿਆਨ ਦਿੰਦੇ ਹਾਂ।

ਆਯੁਰਵੇਦ (Ayurveda) ਸਾਡੀ ਧਰਤੀ ਨਾਲ ਜੁੜਿਆ ਹੋਇਆ ਹੈ। ਸਾਡੇ ਖੇਤ ਅਤੇ ਜੰਗਲ ਔਸ਼ਧੀ ਪੌਦਿਆਂ ਅਤੇ ਜੜੀਆਂ-ਬੂਟੀਆਂ ਦਾ ਖਜ਼ਾਨਾ ਹਨ। ਉਨ੍ਹਾਂ ਨੇ ਕਿਹਾ ਕਿ ਆਯੁਸ਼ ਪ੍ਰਣਾਲੀਆਂ (AYUSH systems) ਵਿਸ਼ਵ ਸਮੁਦਾਇ ਨੂੰ ਭਾਰਤ ਦਾ ਅਨਮੋਲ ਉਪਹਾਰ ਹਨ। ਰਾਸ਼ਟਰਪਤੀ ਨੇ ਕਿਹਾ ਕਿ ਆਯੁਸ਼ ਪੱਧਤੀਆਂ (AYUSH systems) ‘ਤੇ ਅਧਾਰਿਤ ਚਿਕਿਤਸਾ ਦੀ ਮਕਬੂਲੀਅਤ ਵਧ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਮਹਾਯੋਗੀ ਗੁਰੂ ਗੋਰਖਨਾਥ ਆਯੁਸ਼ ਯੂਨੀਵਰਸਿਟੀ ਆਯੁਸ਼ ਪੱਧਤੀਆਂ ਦੀ ਮਕਬੂਲੀਅਤ ਨੂੰ ਹੋਰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਐਸੀਆਂ ਯੂਨੀਵਰਸਿਟੀਆਂ ਨੂੰ ਇਨ੍ਹਾਂ ਪੱਧਤੀਆਂ ਦੀ ਵਿਗਿਆਨਿਕ ਸਵੀਕ੍ਰਿਤੀ (scientific acceptance) ਵਧਾਉਣ ਵਿੱਚ ਨਿਰਣਾਇਕ ਭੂਮਿਕਾ ਨਿਭਾਉਣੀ ਹੋਵੇਗੀ।

 

Tags: Droupadi Murmu , President of India , President , Indian President , Rashtrapati , Mahayogi Guru Gorakhnath AYUSH University , Gorakhpur , Uttar Pradesh , Yogi Adityanath , Chief Minister of Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD