Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਦ੍ਰੋਪਦੀ ਮੁਰਮੂ ਨੇ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ ਵਿਖੇ ਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਗੋਰਖਪੁਰ ਵਿੱਚ ਕੁੜੀਆਂ ਦੇ ਹੋਸਟਲ ਲਈ ਨੀਂਹ ਰੱਖੀ

Droupadi Murmu, President of India, President, Indian President, Rashtrapati, Mahayogi Guru Gorakhnath AYUSH University, Mahayogi Gorakhnath University, Gorakhpur, Uttar Pradesh, Yogi Adityanath, Chief Minister of Uttar Pradesh

Web Admin

Web Admin

5 Dariya News

ਗੋਰਖਪੁਰ (ਉੱਤਰ ਪ੍ਰਦੇਸ਼) , 01 Jul 2025

Last updated on: Jul 02, 2025, 13:11 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (1 ਜੁਲਾਈ, 2025) ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ/ਨੀਂਹ ਪੱਥਰ ਰੱਖਿਆ। ਇਸ ਵਿੱਚ ਆਡੀਟੋਰੀਅਮ, ਅਕਾਦਮਿਕ ਬਲਾਕ ਅਤੇ ਪੰਚਕਰਮ ਕੇਂਦਰ (Panchkarma Kendra) ਦਾ ਉਦਘਾਟਨ ਅਤੇ ਲੜਕੀਆਂ ਦੇ ਲਈ ਇੱਕ ਨਵੇਂ ਹੋਸਟਲ (new Girls’ Hostel) ਦੇ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਸੀ।

ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ, ਰਾਸ਼ਟਰਪਤੀ ਨੇ ਮੈਡੀਕਲ ਕਾਲਜ ਅਤੇ ਆਯੁਰਵੇਦ ਕਾਲਜ ਅਤੇ ਹਸਪਤਾਲਾਂ ਦੇ ਜ਼ਰੀਏ ਐਲੋਪੈਥੀ ਅਤੇ ਆਯੁਰਵੇਦ ਦੀ ਸਿੱਖਿਆ ਅਤੇ ਇਲਾਜ ਦੀ ਵਿਵਸਥਾ ਕਰਕੇ ਮੈਡੀਕਲ ਪ੍ਰਣਾਲੀਆਂ ਦੀ ਵਿਆਪਕਤਾ ‘ਤੇ ਬਲ ਦੇਣ ਦੇ ਲਈ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਸ਼੍ਰੀ ਗੋਰਕਸ਼ਨਾਥ ਮੈਡੀਕਲ ਕਾਲਜ ਹਸਪਤਾਲ ਅਤੇ ਰਿਸਰਚ ਸੈਂਟਰ (Shri Gorakshanath Medical College Hospital and Research Centre) 1800-ਬਿਸਤਰਿਆਂ ਵਾਲਾ ਇੱਕ ਨਵਾਂ ਹਸਪਤਾਲ ਬਣਵਾ ਰਿਹਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਪਰਉਪਕਾਰ ਅਤੇ ਲੋਕ ਕਲਿਆਣ ਦੇ ਲਕਸ਼ ਦੇ ਨਾਲ ਕੰਮ ਕਰਨ ਵਾਲੀਆਂ ਪ੍ਰਾਈਵੇਟ ਉਚੇਰੀ ਸਿੱਖਿਆ ਸੰਸਥਾਵਾਂ ਦੀ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਹਿਤ ਮਹੱਤਵਪੂਰਨ ਭੂਮਿਕਾ ਹੋਵੇਗੀ। ਉਨ੍ਹਾਂ ਨੇ ਇਸ ਬਾਤ ‘ਤੇ ਗੌਰ ਕੀਤਾ ਕਿ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ, ਗੋਰਖਪੁਰ ਅਤੇ ਆਸਪਾਸ ਦੇ ਖੇਤਰ ਵਿੱਚ ਉਚੇਰੀ ਸਿੱਖਿਆ ਵਿੱਚ ਯੋਗਦਾਨ ਦੇਣ ਵਾਲੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ ਹੈ। 

ਆਪਣੀ ਸਥਾਪਨਾ ਦੇ ਬਾਅਦ ਤੋਂ ਕੇਵਲ ਚਾਰ ਵਰ੍ਹਿਆਂ ਵਿੱਚ ਇਸ ਯੂਨੀਵਰਸਿਟੀ ਨੇ ਆਪਣੀ ਵਿਕਾਸ ਯਾਤਰਾ ਵਿੱਚ ਪ੍ਰਭਾਵਸ਼ਾਲੀ ਉਪਲਬਧੀਆਂ ਹਾਸਲ ਕੀਤੀਆਂ ਹਨ। ਇਹ ਯੂਨੀਵਰਸਿਟੀ ਪੂਰਬੀ ਉੱਤਰ ਪ੍ਰਦੇਸ਼ ਵਿੱਚ ਉਚੇਰੀ ਸਿੱਖਿਆ ਅਤੇ ਰੋਜ਼ਗਾਰਪਰਕ ਸਿੱਖਿਆ ਦਾ ਇੱਕ ਪ੍ਰਮੁੱਖ ਕੇਂਦਰ ਬਣ ਗਿਆ ਹੈ। 

ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰੋਫੈਸ਼ਨਲ ਸਿੱਖਿਆ ਦੇ ਅਧਾਰ ‘ਤੇ ਉਤਕ੍ਰਿਸਟਤਾ ਪ੍ਰਾਪਤ ਕਰਨ ਦੇ ਇਲਾਵਾ ਆਪਣੇ ਆਚਰਣ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਦੇ ਆਦਰਸ਼ਾਂ ਨੂੰ ਸ਼ਾਮਲ ਕਰਨਗੇ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਯੂਨੀਵਰਸਿਟੀ ਦੀਆਂ ਵਿਭਿੰਨ ਸੁਵਿਧਾਵਾਂ ਦਾ ਉਦਘਾਟਨ ਕਰਕੇ ਪ੍ਰਸੰਨਤਾ ਹੋਈ, ਲੇਕਿਨ ਲੜਕੀਆਂ ਦੇ ਨਵੇਂ ਹੋਸਟਲ ਦੇ ਭਵਨ ਦਾ ਨੀਂਹ  ਪੱਥਰ ਰੱਖਣ ਵਿੱਚ ਉਨ੍ਹਾਂ ਨੂੰ ਹੋਰ ਭੀ ਜ਼ਿਆਦਾ ਖੁਸ਼ੀ ਹੋਈ। 

ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਸ਼ਕਤੀਕਰਣ ਦਾ ਸਭ ਤੋਂ ਪ੍ਰਭਾਵੀ ਸਾਧਨ ਹੈ। ਲੜਕੀਆਂ ਦੇ ਲਈ ਸੁਰੱਖਿਅਤ ਆਵਾਸ ਦਾ ਅਭਾਵ ਨਾ ਕੇਵਲ ਉੱਚ ਸਿੱਖਿਆ ਦੀ ਤਰਫ਼ ਉਨ੍ਹਾਂ ਦੀ ਯਾਤਰਾ ਵਿੱਚ ਰੁਕਾਵਟ ਪਾਉਂਦਾ ਹੈ, ਬਲਕਿ ਉਨ੍ਹਾਂ ਦੀ ਸਿੱਖਿਆ ਨੂੰ ਭੀ ਰੋਕ ਸਕਦਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਦੁਆਰਾ ਲੜਕੀਆਂ ਦੇ ਨਵੇਂ ਹੋਸਟਲ ਦੀ ਸਥਾਪਨਾ ਦੇ ਨਿਰਣੇ ਨੂੰ ਮਹਿਲਾਵਾਂ ਦੀ ਉਚੇਰੀ ਸਿੱਖਿਆ ਦੀ ਦਿਸ਼ਾ ਵਿੱਚ ਬਹੁਤ ਹੀ ਮਹੱਤਵਪੂਰਨ ਕਦਮ ਦੱਸਿਆ। 

ਉਨ੍ਹਾਂ ਨੇ ਮਹਿਲਾ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇਸ ਮਹੱਤਵਪੂਰਨ ਪਹਿਲ ਦੇ ਲਈ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਖੇਤਰ (Purvanchal region) ਦੇ ਲੋਕ ਤੰਦਰੁਸਤ ਅਤੇ ਸਿੱਖਿਅਤ ਹੋਣਗੇ, ਤਾਂ ਪੂਰਾ ਉੱਤਰ ਪ੍ਰਦੇਸ਼ ਸਮਾਵੇਸ਼ੀ ਪ੍ਰਗਤੀ ਦੇ ਪਥ ‘ਤੇ ਤੇਜ਼ੀ ਨਾਲ ਅੱਗੇ ਵਧੇਗਾ। ਜਦੋਂ ਦੇਸ਼ ਦੀ ਸਭ ਤੋਂ ਬੜੀ ਅਬਾਦੀ ਵਾਲਾ ਰਾਜ ਤੇਜ਼ੀ ਨਾਲ ਵਿਕਾਸ ਦੇ ਪਥ ‘ਤੇ ਅੱਗੇ ਵਧੇਗਾ, ਤਾਂ ਪੂਰਾ ਭਾਰਤ ਪ੍ਰਗਤੀ ਦੇ ਨਵੇਂ ਪ੍ਰਤੀਮਾਨ ਸਥਾਪਿਤ ਕਰੇਗਾ।

 

Tags: Droupadi Murmu , President of India , President , Indian President , Rashtrapati , Mahayogi Guru Gorakhnath AYUSH University , Mahayogi Gorakhnath University , Gorakhpur , Uttar Pradesh , Yogi Adityanath , Chief Minister of Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD