Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਦੇ 6 ਕੇਂਦਰਾਂ 'ਚ ਫ਼ੌਜ ਦੀ ਪ੍ਰੀਖਿਆ ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ

ਜ਼ਿਲ੍ਹਾ ਪ੍ਰਸ਼ਸਾਨ ਵਲੋਂ 6 ਹਫ਼ਤਿਆਂ 'ਚ ਨਿਰਧਾਰਿਤ ਲਿਖਤੀ ਸਿਲੇਬਸ ਅਤੇ ਸਰੀਰਕ ਸਮਰੱਥਾ ਵਧਾਉਣ ਦੀ ਦਿੱਤੀ ਗਈ ਮੁਫ਼ਤ ਸਿਖਲਾਈ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 02 Jul 2025

Last updated on: Jul 02, 2025, 16:14 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੇ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਵਿੱਚ ਫ਼ੌਜ ਦੀ ਪ੍ਰੀਖਿਆ ਲਈ ਮੁਫ਼ਤ ਸਿਖਲਾਈ ਦੇਣ ਵਾਲੇ 6 ਕੇਂਦਰਾਂ ਦੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਯਾਦਗਾਰੀ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ, "ਸਾਡੇ ਇਹ ਕੋਚ ਅਤੇ ਲੈਕਚਰਾਰ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਕੇਵਲ ਨੌਕਰੀ ਦੀ ਤਿਆਰੀ ਨਹੀਂ, ਸਗੋਂ ਰਾਸ਼ਟਰ ਦੀ ਸੇਵਾ ਵੱਲ ਵੀ ਇੱਕ ਕਦਮ ਹੈ।" ਡਿਪਟੀ ਕਮਿਸ਼ਨਰ ਨੇ ਕੋਚਾਂ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਨੌਜਵਾਨਾਂ ਲਈ ਰਾਹ ਖੋਲ੍ਹਣ ਵਾਲਾ ਕੰਮ ਕਰ ਰਹੇ ਹਨ ਜੋ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਰੱਖਦੇ ਹਨ। ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਸਨਮਾਨ ਸਕੂਲਾਂ ਦੇ ਟੀਚਰ, ਕਾਲਜਾਂ ਅਤੇ ਵਿਭਾਗਾ ਦੇ ਪ੍ਰੋਫੈਸਰਾ ਨੂੰ ਦਿੱਤਾ ਗਿਆ ਜਿਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ 29 ਜੂਨ ਨੂੰ ਹੋਈ ਫੌਜ ਦੀ ਪ੍ਰੀਖਿਆ ਲਈ ਬਿਨਾਂ ਕਿਸੇ ਖਰਚੇ ਦੇ ਮੁਫ਼ਤ ਸਰੀਰਕ, ਲਿਖਤੀ ਅਤੇ ਮਨੋਵਿਗਿਆਨਕ ਤਿਆਰੀ 19 ਮਈ 2025 ਤੋਂ 28 ਜੂਨ 2025 ਤੱਕ ਕਰਵਾਈ ਸੀ। 

ਉਨ੍ਹਾਂ ਦੱਸਿਆ ਕਿ ਆਰਮੀ ਦੀ ਭਰਤੀ ਲਈ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 6 ਮੁਫਤ ਲਿਖਤੀ ਅਤੇ ਸਰੀਰਕ ਸਿਖਲਾਈ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਕਾਲਜ/ਚਰਨ ਗੰਗਾ ਸਟੇਡੀਅਮ, ਨੰਗਲ ਵਿਖੇ ਸੀ-ਪਾਈਟ ਕੈਂਪ (ਸਿਵਾਲਿਕ ਕਾਲਜ), ਸ੍ਰੀ ਚਮਕੌਰ ਸਾਹਿਬ ਵਿਖੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਰੂਪਨਗਰ ਵਿਖੇ ਡਾਇਟ ਰੂਪਨਗਰ, ਨੂਰਪੁਰ ਬੇਦੀ ਵਿਖੇ ਡੀ.ਏ.ਵੀ ਸਕੂਲ, ਤਖ਼ਤਗੜ੍ਹ ਸਥਾਪਿਤ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੇ ਦੌਰਾਨ 400 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ, ਇਸ ਲਿਖਤੀ ਪ੍ਰੀਖਿਆ ਦੀ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਦੇ ਦੂਜੇ ਪੜਾਅ ਵਿੱਚ ਸਰੀਰਕ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਬੁਲਾਇਆ ਜਾਵੇਗਾ। 

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਅਫ਼ਸਰ ਪ੍ਰਭਜੋਤ ਸਿੰਘ, ਪਲੇਸਮੈਂਟ ਅਫ਼ਸਰ ਮੀਨਾਕਸ਼ੀ ਸ਼ਰਮਾ ਅਤੇ ਕੈਰੀਅਰ ਕਾਉਂਸਲਰ ਜਸਵੀਰ ਸਿੰਘ ਵੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD