Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਕਰਨ ਦੇ ਮਾਮਲੇ ਵਿੱਚ ਚਾਰ ਔਰਤਾਂ ਸਮੇਤ 8 ਜਣੇ ਗ੍ਰਿਫਤਾਰ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Jul 2025

Last updated on: Jul 03, 2025, 10:53 IST

ਬੀਤੀ 23 ਜੂਨ ਨੂੰ ਮੰਡੀ ਗੋਬਿੰਦਗੜ੍ਹ ਦੇ ਦੀਪ ਹਸਪਤਾਲ ਵਿਖੇ ਇੱਕ ਨਵਜੰਮੇ ਲੜਕੇ ਦੀ ਖਰੀਦੋ ਫਰੋਖਤ ਦਾ ਮਾਮਲਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਪੁਲਿਸ ਨੇ ਸੁਲਝਾ ਕੇ ਮਨੁੱਖੀ ਤਸਕਰੀ ਦੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ 08 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਅੱਜ ਆਪਣੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ ਇੱਕ ਆਸ਼ਾ ਵਰਕਰ ਸਮੇਤ 4 ਔਰਤਾਂ ਵੀ ਸ਼ਾਮਿਲ ਹਨ।

 ਸ਼੍ਰੀ ਸੁਭਮ ਅਗਰਵਾਲ ਨੇ ਦੱਸਿਆ ਕਿ 27 ਜੂਨ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 23 ਜੂਨ ਨੂੰ ਇੱਕ ਔਰਤ ਨੇ ਦੀਪ ਹਸਪਤਾਲ, ਮੰਡੀ ਗੋਬਿੰਦਗੜ੍ਹ ਵਿਖੇ ਇੱਕ ਬੱਚੇ (ਲੜਕੇ) ਨੂੰ ਜਨਮ ਦਿੱਤਾ ਸੀ। ਮਿਲੀ ਸੂਚਨਾ ਅਨੁਸਾਰ ਨਵਜੰਮੇ ਬੱਚੇ ਦੇ ਪਿਤਾ ਨੇ ਆਸ਼ਾ ਵਰਕਰ ਕਮਲੇਸ਼ ਕੌਰ, ਉਸ ਦੇ ਪਤੀ ਭੀਮ ਸਿੰਘ, ਦਾਈ ਚਰਨ ਕੌਰ ਅਤੇ ਅਮਨਦੀਪ ਕੌਰ ਉਰਫ ਅੰਮ੍ਰਿਤਾ ਵਾਸੀ ਜਲੰਧਰ ਨਾਲ ਮਿਲ ਕੇ ਨਵਜੰਮੇ ਬੱਚੇ ਨੂੰ ਅੱਗੇ ਵੇਚਣ ਲਈ ਸੌਦੇਬਾਜੀ ਕੀਤੀ ਹੈ।

ਸ੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ 23 ਜੂਨ ਨੂੰ ਦਾਈ ਚਰਨ ਕੌਰ, ਕਮਲੇਸ਼ ਕੌਰ ਅਤੇ ਅਮਨਦੀਪ ਕੌਰ ਨੇ 04 ਲੱਖ ਰੁਪਏ ਵਿੱਚ ਰੁਪਿੰਦਰ ਕੌਰ ਅਤੇ ਬੇਅੰਤ ਸਿੰਘ ਨੂੰ ਬੱਚਾ ਵੇਚ ਦਿੱਤਾ। ਉਨ੍ਹਾਂ ਦੱਸਿਆ ਕਿ ਰੁਪਿੰਦਰ ਕੌਰ ਤੇ ਬੇਅੰਤ ਸਿੰਘ, ਬੱਚੇ ਨੂੰ ਕਾਰ ਨੰਬਰ ਪੀ.ਬੀ. - 10 ਈਆਰ-5219 ਵਿੱਚ ਲੁਧਿਆਣਾ-ਅੰਮ੍ਰਿਤਸਰ ਵੱਲ ਲੈ ਗਏ। 

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕਥਿਤ ਦੋਸ਼ੀ ਹਮਮਸ਼ਵਰਾ ਹੋ ਕੇ ਗਲਤ ਇਰਾਦੇ ਨਾਲ, ਬੱਚੇ ਖਰੀਦਣ ਅਤੇ ਵੇਚਣ ਦਾ ਮਨੁੱਖੀ ਤਸਕਰੀ ਦਾ ਧੰਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ਤੇ ਪੁਲਿਸ ਵੱਲੋਂ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮਿਤੀ 27.06.2025 ਨੂੰ ਅ/ਧ 143, 61(2), ਬੀ.ਐਨ.ਐਸ. 81 ਅਤੇ ਜੁਵੇਨਾਇਨ ਜਸਟਿਸ ਐਕਟ ਅਧੀਨ ਮੁਕੱਦਮਾ ਨੰਬਰ 157 ਦਰਜ ਕੀਤਾ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਕੇਸ ਨੂੰ ਹੱਲ ਕਰਨ ਲਈ ਪੁਲਿਸ ਨੇ ਐਸ.ਪੀ. (ਡੀ) ਰਾਕੇਸ਼ ਕੁਮਾਰ ਯਾਦਵ ਅਤੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਟੀਮ ਬਣਾਈ ਗਈ ਅਤੇ ਮੁੱਖ ਥਾਣਾ ਅਫਸਰ ਮੰਡੀ ਗੋਬਿੰਦਗੜ੍ਹ ਇੰਸਪੈਕਟਰ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ 27 ਜੂਨ ਨੂੰ ਤਲਜਿੰਦਰ ਸਿੰਘ, ਕਮਲੇਸ਼ ਕੌਰ, ਭੀਮ ਸਿੰਘ, ਦਾਈ ਚਰਨ ਕੌਰ ਅਤੇ ਅਮਨਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ 04 ਲੱਖ ਰੁਪਏ ਦੇ ਮਨੋਰੰਜਨ ਨੋਟ ਵੀ ਬਰਾਮਦ ਕੀਤੇ ਗਏ। 

ਉਨ੍ਹਾਂ ਦੱਸਿਆ ਕਿ ਪੁਲਿਸ ਤਫਤੀਸ਼ ਦੌਰਾਨ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਰੁਪਿੰਦਰ ਕੌਰ ਅਤੇ ਬੇਅੰਤ ਸਿੰਘ ਨਵਜੰਮੇ ਬੱਚੇ ਨੂੰ ਕੋਲਕਾਤਾ (ਪੱਛਮੀ ਬੰਗਾਲ) ਲੈ ਕੇ ਚਲੇ ਗਏ ਹਨ। ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਤਫਤੀਸ਼ ਦੇ ਆਧਾਰ 'ਤੇ ਪੁਲਿਸ ਟੀਮ ਵੱਲੋਂ ਕੋਲਕਾਤਾ ਪਹੁੰਚ ਕੇ 29 ਜੂਨ ਨੂੰ ਰੁਪਿੰਦਰ ਕੌਰ ਅਤੇ ਬੇਅੰਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਅਤੇ ਪ੍ਰਸ਼ਾਂਤ ਪਰਾਸ਼ਰ ਵਾਸੀ ਕੋਲਕਾਤਾ ਨੂੰ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ। 

ਉਨ੍ਹਾਂ ਦੱਸਿਆ ਕਿ ਨਵਜੰਮੇ ਬੱਚੇ ਨੂੰ ਬਾਲ ਸੁਰੱਖਿਆ ਕਮੇਟੀ ਕੋਲਕਾਤਾ ਕੋਲ ਪੇਸ਼ ਕੀਤਾ ਗਿਆ ਅਤੇ ਕਥਿਤ ਦੋਸ਼ੀ ਰੁਪਿੰਦਰ ਕੌਰ, ਬੇਅੰਤ ਸਿੰਘ ਅਤੇ ਪ੍ਰਸ਼ਾਂਤ ਪਰਾਸ਼ਰ ਨੂੰ ਕੋਲਕਾਤਾ ਵਿਖੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪ੍ਰੋਡਕਸ਼ਨ ਵਰੰਟ ਉਤੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਲਿਆਂਦਾ ਗਿਆ ਹੈ, ਜਿਨ੍ਹਾਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਜਾਰੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਕੇਸ ਵਿੱਚ ਕਥਿਤ ਦੋਸ਼ੀਆਂ ਨੇ ਬੱਚੇ ਦੇ ਪਿਤਾ ਨੂੰ 1.5 ਲੱਖ ਰੁਪਏ ਦੇ ਮਨੋਰੰਜਨ ਨੋਟ ਦਿੱਤੇ ਸਨ ਜਿਸ ਉਪਰੰਤ ਪੁਲਿਸ ਦੇ ਧਿਆਨ ਵਿੱਚ ਇਹ ਮਾਮਲਾ ਉਜਾਗਰ ਹੋਇਆ। 

ਉਨ੍ਹਾਂ ਦੱਸਿਆ ਕਿ ਪੁਲਿਸ ਡੁੰਘਾਈ ਨਾਲ ਇਸ ਦੀ ਜਾਂਚ ਕਰ ਰਹੀ ਹੈ। ਕਥਿਤ ਦੋਸ਼ੀਆਂ ਪਾਸੋਂ ਨਵਜੰਮਿਆ ਬੱਚਾ ਤੇ 04 ਲੱਖ ਰੁਪਏ ਦੇ ਮਨੋਰੰਜਨ ਨੋਟ ਬਰਾਮਦ ਹੋਏ ਹਨ ਅਤੇ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD