Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਲ ਵਿਭਾਗ ਨਾਲ ਸਬੰਧਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ - ਮਨਜੀਤ ਸਿੰਘ ਬਰਾੜ

ਡਵੀਜ਼ਨਲ ਕਮਿਸ਼ਨਰ ਵੱਲੋਂ ਸਬ ਤਹਿਸੀਲ ਝੁਨੀਰ ਅਤੇ ਸਰਦੂਲਗੜ੍ਹ ਤਹਿਸੀਲ ਵਿਖੇ ਕੰਮਾਂ ਦਾ ਨਿਰੀਖਣ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 02 Jul 2025

Last updated on: Jul 03, 2025, 11:04 IST

ਸਰਕਾਰੀ ਦਫ਼ਤਰਾਂ 'ਚ ਕੰਮ ਕਰਵਾਉਣ ਲਈ ਆਉਣ ਵਾਲੇ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ, ਕੰਮਾਂ 'ਚ ਬੇਲੋੜੀ ਦੇਰੀ ਤੋਂ ਗੁਰੇਜ਼ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਤਹਿਸੀਲ ਦਫ਼ਤਰ ਸਰਦੂਲਗੜ੍ਹ ਅਤੇ ਝੁਨੀਰ ਵਿਖੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਰੀਖਣ ਕਰਨ ਮੌਕੇ ਕੀਤਾ।

ਸ੍ਰੀ ਮਨਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮ ਜਿਵੇਂ ਕਿ ਨਿਸ਼ਾਨਦੇਹੀਆਂ, ਤਕਸੀਮਾਂ, ਪੜ੍ਹਤਾਲਾਂ, ਰਿਕਵਰੀਆਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਕਿਹਾ ਕਿ ਸਾਰਾ ਦਫ਼ਤਰੀ ਰਿਕਾਰਡ ਮੁਕੰਮਲ 'ਤੇ ਮੇਨਟੇਨ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਸਬ ਡਵੀਜ਼ਨਾਂ ਅਤੇ ਤਹਿਸੀਲ ਦਫ਼ਤਰਾਂ 'ਚ ਚੱਲਣ ਵਾਲੇ ਅਦਾਲਤੀ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਰੋਜ਼ਾਨਾ ਸਮੂਹ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

ਇਸ ਤੋਂ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ 'ਚ ਸ਼ਾਮਲ ਵੱਖ ਵੱਖ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ੍ਰੀ ਮਨਜੀਤ ਸਿੰਘ ਬਰਾੜ ਨੇ ਕਾਰਜਸਾਧਕ ਅਫ਼ਸਰਾਂ ਸਮੇਤ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਲਈ ਲੋੜੀਂਦੇ ਉਪਰਾਲੇ ਕਰਨ ਅਤੇ ਬਰਸਾਤੀ ਮੌਸਮ ਨੂੰ  ਧਿਆਨ ਵਿਚ ਰੱਖਦੇ ਹੋਏ ਸਿੰਗਲ ਯੂਜ਼ ਪਲਾਸਟਿਕ ਅਤੇ ਹੋਰ ਗ਼ੈਰ ਮਿਆਰੀ ਸਮੱਗਰੀ ਦੀ ਰੋਕਥਾਮ ਲਈ ਚਲਾਣ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਡੋਰ ਟੂ ਡੋਰ ਇਕੱਤਰ ਕੀਤੇ ਜਾ ਰਹੇ ਗਿੱਲੇ ਤੇ ਸੁੱਕੇ ਕੂੜੇ, ਵੇਸਟ ਮੈਨੇਜ਼ਮੈਂਟ, ਪੁਰਾਣੇ ਕੂੜੇ ਦੇ ਢੇਰਾਂ ਦੇ ਨਿਪਟਾਰੇ ਅਤੇ ਮੈਨੇਜ਼ਮੈਂਟ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਡਾ. ਗੁਰਲੀਨ ਕੌਰ, ਆਈ.ਏ.ਐਸ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਨਾਇਬ ਤਹਿਸੀਲਦਾਰ ਸ੍ਰ. ਜਗਪਾਲ ਸਿੰਘ, ਸੁਪਰਡੰਟ ਸ੍ਰ. ਜਸਵੀਰ ਸਿੰਘ ਫਰੀਦਕੋਟ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD