Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਲੋਕਾਂ ਲਈ ਵਰਦਾਨ ਬਣੀਆਂ : ਐਡਵੋਕੇਟ ਲਖਬੀਰ ਸਿੰਘ ਰਾਏ

ਜ਼ਮੀਨ ਦੀ ਰਜਿਸਟਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ 'ਈਜ਼ੀ ਰਜਿਸਟਰੇਸ਼ਨ' ਯੋਜਨਾ ਹੋਵੇਗੀ ਲਾਹੇਵੰਦ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 02 Jul 2025

Last updated on: Jul 03, 2025, 11:09 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਆਪਕ ਲੋਕ ਹਿੱਤ ਨੂੰ ਯਕੀਨੀ ਬਣਾਉਣ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਪਿੰਡ ਭੱਲਮਾਜਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਆਗਾਜ਼ ਕਰਦਿਆਂ ਕੀਤਾ। 

ਵਿਧਾਇਕ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਦੀਆਂ ਪ੍ਰਮੁੱਖ ਜ਼ਰੂਰਤਾਂ ਦੀ ਫੀਡਬੈਕ ਲੈ ਕੇ ਯੋਜਨਾਵਾਂ ਨੂੰ ਵਿਉਤਬੱਧ ਢੰਗ ਨਾਲ ਉਲੀਕਿਆ ਜਾਂਦਾ ਹੈ ਤਾਂ ਜੋ ਕਮੀਆਂ ਦੀ ਕੋਈ ਸੰਭਾਵਨਾ ਨਾ ਰਹੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਸਕੀਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਸਰਕਾਰ ਨੇ ਇਤਿਹਾਸਕ ਉਪਰਾਲਾ ਕੀਤਾ ਹੈ ਜਿਸ ਕਾਰਨ ਲੋਕਾਂ ਨੇ ਵਿੱਤੀ ਤੌਰ 'ਤੇ ਵੱਡੀ ਰਾਹਤ ਮਹਿਸੂਸ ਕੀਤੀ ਹੈ । 

ਉਨ੍ਹਾਂ ਕਿਹਾ ਕਿ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਮ ਆਦਮੀ ਕਲੀਨਿਕ ਸਫਲ ਉਦਮ ਸਾਬਤ ਹੋਏ ਹਨ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਮੀਨ ਦੀ ਰਜਿਸਟਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਈਜ਼ੀ ਰਜਿਸਟਰੇਸ਼ਨ ਨਾਮ ਹੇਠ ਮਹੱਤਵਪੂਰਨ ਪ੍ਰੋਜੈਕਟ ਆਰੰਭ ਕੀਤਾ ਹੈ ਜਿਸ ਦਾ ਆਗਾਜ਼ ਪਿਛਲੇ ਦਿਨੀ ਐਸ.ਏ.ਐਸ ਨਗਰ ਤੋਂ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਈਜ਼ੀ ਰਜਿਸਟਰੇਸ਼ਨ ਵੀ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਵਿਧਾਇਕ ਵੱਲੋਂ ਪਿੰਡ ਭੱਲਮਾਜਰਾ ਵਿੱਚ ਇੰਟਰਲੋਕ ਟਾਈਲਾਂ ਨਾਲ ਬਣੀਆਂ ਗਲੀਆਂ, ਸੀਵਰੇਜ ਅਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੇ ਥਾਂ ਨੂੰ ਇੰਟਰਲੋਕ ਟਾਈਲਾਂ ਨਾਲ ਪੱਕਾ ਕੀਤੇ ਜਾਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕਰਮਜੀਤ ਕੌਰ, ਠੇਕੇਦਾਰ ਅਵਤਾਰ ਸਿੰਘ, ਮਾਸਟਰ ਬਲਦੇਵ ਸਿੰਘ, ਜਗਤਾਰ ਸਿੰਘ ਲੱਖਾ, ਅਮਰੀਕ ਸਿੰਘ ਤੇਜੇ, ਰਾਜਵੰਤ ਸਿੰਘ, ਸੱਜਣ ਸਿੰਘ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਕੌਰ ਡੀ ਡੀ ਪੀ ਓ, ਦੀਪ ਸ਼ਿਖਾ ਬੀਡੀਪੀਓ ਸਰਹਿੰਦ, ਗਗਨਦੀਪ ਸਿੰਘ ਜੇ. ਈ. ਸੈਕਟਰੀ ਰਜਿੰਦਰ ਸਿੰਘ, ਅਭੇ ਸਿੰਘ, ਕਿੰਦਰ ਸਿੰਘ ਭਲ ਮਾਜਰਾ, ਜਗਬੀਰ ਸਿੰਘ, ਸੰਦੀਪ ਸਿੰਘ, ਜਗੀਰ ਸਿੰਘ, ਰਾਜ ਦਵਿੰਦਰ ਸਿੰਘ ਲਾਡੀ, ਰਾਜਦੀਪ ਸਿੰਘ ਰਾਜੂ, ਸਤਪਾਲ ਸਿੰਘ ਖਰੇ, ਗੁਰਮੇਲ ਪੰਡਰਾਲੀ, ਮਨਦੀਪ ਸਿੰਘ ਪੋਲਾ, ਮਾਨਵ ਟਿਵਾਣਾ, ਰਮੇਸ਼ ਕੁਮਾਰ ਸੋਨੂੰ, ਜਸ਼ਨਦੀਪ ਸਿੰਘ, ਧਰਮਿੰਦਰ ਸਿੰਘ, ਬਲਜਿੰਦਰ ਕੌਰ (ਤਿੰਨੋ ਪੰਚ) ਆਦਿ ਵੀ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD