Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ ਬਲਬੀਰ ਸਿੰਘ ਵੱਲੋਂ ਵਿਕਾਸ ਕਾਰਜਾਂ ਤਹਿਤ ਪੰਚਾਂ ਸਰਪੰਚਾਂ ਤੇ ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕਾਂ

ਪਟਿਆਲਾ ਦੀ ਸਫ਼ਾਈ ਪ੍ਰਣਾਲੀ ਹੋਵੇਗੀ ਹੋਰ ਮਜ਼ਬੂਤ, 14 ਨਵੀਆਂ ਕੂੜਾ ਡੰਪ ਈ-ਗੱਡੀਆਂ ਨੂੰ ਦਿੱਤੀ ਹਰੀ ਝੰਡੀ - ਡਾ ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Paramvir Singh

Web Admin

Web Admin

5 Dariya News

ਪਟਿਆਲਾ , 02 Jul 2025

Last updated on: Jul 03, 2025, 12:51 IST

ਰੰਗਲਾ ਪੰਜਾਬ ਪ੍ਰੋਜੈਕਟ ਤਹਿਤ ਵਿਸ਼ੇਸ਼ ਤੌਰ ‘ ਤੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਵਿਕਾਸ ਕੰਮਾਂ ਲਈ ਸਰਗਰਮ ਮੁਹਿੰਮ ਲਗਾਤਾਰਤਾ ਵਿੱਚ ਚਲਾਈ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਟਿਆਲਾ ਦੇ ਦਿਹਾਤੀ ਹਲਕੇ ਵਿੱਚ ਆਉਂਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ‘ ਚ ਹੋ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਪੰਚਾਂ-ਸਰਪੰਚਾਂ, ਵਾਰਡ ਕੌਂਸਲਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਕੀਤਾ।

ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਪੱਧਰ ’ਤੇ ਛੱਪੜਾਂ ਦੀ ਸਫ਼ਾਈ ਅਤੇ ਵਿਕਾਸ ਥਾਪਰ ਤੇ ਸੀਚੇਵਾਲ ਮਾਡਲ ਅਨੁਸਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਸਕੂਲਾਂ ਤੇ ਹਸਪਤਾਲਾਂ ਦੀ ਵਿਸ਼ੇਸ਼ ਤਰਜੀਹ ਦੇ ਕੇ ਮੌਜੂਦਾ ਢਾਂਚੇ ਨੂੰ ਬਿਹਤਰ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ। 

ਉਹਨਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਧਿਕਾਰੀ ਮੌਕੇ ‘ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਤੁਰੰਤ ਕਾਰਵਾਈ ਸ਼ੁਰੂ ਕਰਨ। ਇਸ ਦੌਰਾਨ ਦਹਾਕਿਆਂ ਬਾਅਦ ਟੇਲਾਂ ਤੱਕ ਮਿਲ ਰਹੀ ਨਹਿਰੀ ਪਾਣੀ ਦੀ ਸਪਲਾਈ ‘ ਤੇ ਕਈ ਪਿੰਡਾਂ ਦੇ ਸਰਪੰਚਾਂ ਨੇ ਸਰਕਾਰ ਦਾ ਧੰਨਵਾਦ ਕੀਤਾ।

ਡਾ: ਬਲਬੀਰ ਸਿੰਘ ਨੇ ਨਗਰ ਨਿਗਮ ਵਿਖੇ 14 ਨਵੀਆਂ ਕੂੜਾ ਡੰਪ ਈ- ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਹਨਾਂ ਕਿਹਾ ਕਿ ਇਹ ਗੱਡੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਕੂੜਾ ਇਕੱਠਾ ਕਰਨ ਵਿੱਚ ਲਗਾਈਆਂ ਜਾਣਗੀਆਂ ਤਾਂ ਜੋ ਸਫ਼ਾਈ ਸਹੀ ਢੰਗ ਨਾਲ ਹੋ ਸਕੇ। 

ਉਹਨਾਂ ਕਿਹਾ ਕਿ ਸਫਾਈ ਸਿਰਫ਼ ਇਕ ਵਿਭਾਗੀ ਕੰਮ ਨਹੀ, ਇਹ ਸਿੱਧਾ ਲੋਕਾਂ ਦੀ ਸਿਹਤ ਅਤੇ ਜੀਵਨ ਗੁਣਵੱਤਾ ਨਾਲ ਜੁੜਿਆ ਹੋਇਆ ਕੰਮ ਹੈ। ਇਸ ਮੌਕੇ ਉਹਨਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਸਿੰਘ ਕੋਹਲੀ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਮੌਜੂਦ ਸਨ।

ਇਸੇ ਬੈਠਕ ਦੀ ਲੜੀ ਤਹਿਤ ਡਾ: ਬਲਬੀਰ ਸਿੰਘ ਨੇ 24 ਘੰਟੇ ਪਾਣੀ ਦੀ ਸਪਲਾਈ, ਕਲੋਨੀਆਂ ਵਿੱਚ ਸੜਕਾਂ, ਸੀਵਰੇਜ , ਜਲ ਸਪਲਾਈ, ਪਾਰਕਾਂ ਅਤੇ ਸਟਰੀਟ ਲਾਈਟਾਂ ਵਰਗੇ ਮੁੱਦਿਆਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਹਰ ਇਲਾਕੇ ਤੱਕ ਵਧੀਆ ਸਫ਼ਾਈ ਸੇਵਾਵਾਂ ਪਹੁੰਚਣ ਤਾਂ ਜੋ ਲੋਕਾਂ ਨੂੰ ਸਾਫ਼ ਤੇ ਸਿਹਤਮੰਦ ਵਾਤਾਵਰਣ ਮਿਲ ਸਕੇ। 

ਇਸ ਮੌਕੇ ਉਹਨਾਂ ਦੇ ਨਾਲ ਜਸਵੀਰ ਗਾਂਧੀ, ਜੈ ਸੰਕਰ, ਸੁਰੇਸ਼ ਰਾਏ, ਗੱਜਣ ਸਿੰਘ, ਵੱਡੀ ਗਿਣਤੀ ਵਿੱਚ ਸਰਪੰਚ ਤੇ ਬਲਾਕ ਪ੍ਰਧਾਲ, ਵਾਰਡਾਂ ਦੇ ਕੌਂਸਲਰ,ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ.ਕ੍ਰਿਪਾਲਵੀਰ ਸਿੰਘ, ਐਸ.ਡੀ.ਐਮ.ਗੁਰਦੇਵ ਸਿੰਘ ਧੰਮ, ਸਿਵਲ ਸਰਜਨ ਜਗਪਾਲਇੰਦਰ ਸਿੰਘ , ਡੀ.ਡੀ.ਪੀ.ਓਜ਼, ਬੀ.ਡੀ.ਪੀ.ਓ.ਜ਼ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD