Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੂਸ ਦੇ ਮਾਊਂਟ ਐਲਬਰਸ 'ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਪਰਬਤਰੋਹੀ ਤੇਗਬੀਰ ਸਿੰਘ ਦਾ ਰੋਪੜ ਪਹੁੰਚਣ ਤੇ ਕੀਤਾ ਗਿਆ ਨਿੱਘਾ ਸਵਾਗਤ

ਸੱਤ ਸਾਲ ਤੋਂ ਵੀ ਘੱਟ ਉਮਰ 'ਚ ਵੱਡੀ ਉਪਲੱਬਧੀ ਹਾਸਲ ਕਰਕੇ ਜ਼ਿਲ੍ਹੇ, ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ - ਵਿਧਾਇਕ ਚੱਢਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 02 Jul 2025

Last updated on: Jul 03, 2025, 14:02 IST

ਛੇ ਸਾਲ ਨੌਂ ਮਹੀਨਿਆਂ ਦੇ ਪਰਬਤਰੋਹੀ ਤੇਗਬੀਰ ਸਿੰਘ ਨੇ ਸਭ ਤੋਂ ਘੱਟ ਉਮਰ ਵਿਚ ਰੂਸ ਵਿਚ ਸਥਿਤ ਯੂਰਪੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ 'ਤੇ ਚੜ੍ਹ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ, ਨਾਲ ਹੀ ਉਸ ਨੇ ਰੂਪਨਗਰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪਰਬਤਰੋਹੀ ਦਾ ਰੋਪੜ ਵਿਖੇ ਪਹੁੰਚਣ ਤੇ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ ਅਤੇ ਬੋਟਿੰਗ ਕਲੱਬ ਵਿਖੇ ਸਾਰਿਆ ਨੂੰ ਬੋਟਿੰਗ ਕਰਵਾਈ ਗਈ।

ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਇਸ ਮੌਕੇ ਤੇਗਬੀਰ ਸਿੰਘ ਤੇ ਉਸਦੇ ਪਰਿਵਾਰ ਨੂੰ ਵੱਡੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਤੇਗਬੀਰ ਸਿੰਘ ਦੇ ਭਵਿੱਖ ਵਿੱਚ ਹੋਰ ਵੀ ਜਿਆਦਾ ਮੱਲ੍ਹਾਂ ਮਾਰਨ ਲਈ ਸ਼ੁੱਭਕਾਮਨਵਾਂ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ, ਤੇਗਬੀਰ ਸਿੰਘ ਨੇ 28 ਜੂਨ 2025 ਨੂੰ ਮਾਊਂਟ ਐਲਬਰਸ ਦੀ 18510 ਫੁੱਟ (5642 ਮੀਟਰ) ਉੱਚੀ ਚੋਟੀ ਨੂੰ ਫਤਿਹ ਕਰਕੇ ਇੱਕ ਰਿਕਾਰਡ ਕਾਇਮ ਕੀਤਾ। 

ਤੇਗਬੀਰ ਸਿੰਘ ਦੇ ਪਿਤਾ ਸੁਖਿੰਦਰਦੀਪ ਸਿੰਘ ਦੇ ਅਨੁਸਾਰ, ਜਦੋਂ ਕਿ ਜਿੱਤਿਆ ਗਿਆ ਟਰੈਕ ਚੁਣੌਤੀਆਂ ਨਾਲ ਭਰਿਆ ਹੋਇਆ ਹੈ, ਇਸ ਟਰੈਕ ਵਿਚ ਘੱਟ ਆਕਸੀਜਨ ਹੈ ਜਦੋਂ ਕਿ ਇਸ 'ਤੇ ਤਾਪਮਾਨ ਦਸ ਡਿਗਰੀ ਦੇ ਆਸਪਾਸ ਰਹਿੰਦਾ ਹੈ। ਇਸ ਜਿੱਤ ਤੋਂ ਬਾਅਦ, ਤੇਗਬੀਰ ਸਿੰਘ ਨੂੰ ਕਬਾਰਡੀਨੋ ਬਲਕਾਰੀਅਨ ਰੀਪਬਲਿਕ (ਰੂਸ) ਦੇ ਮਾਊਂਟੇਨੀਅਰਿੰਗ ਰੌਕ ਕਲਾਈਮਿੰਗ ਐਂਡ ਸਪੋਰਟਸ ਟੂਰਿਜ਼ਮ ਫੈਡਰੇਸ਼ਨ ਦੁਆਰਾ ਪਹਾੜ ਚੜ੍ਹਨ ਦਾ ਸਰਟੀਫਿਕੇਟ ਅਤੇ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ। 

ਰੂਪਨਗਰ ਦੇ ਸ਼ਿਵਾਲਿਕ ਸਕੂਲ ਦੇ ਦੂਜੀ ਜਮਾਤ ਦੇ ਵਿਦਿਆਰਥੀ ਤੇਗਬੀਰ ਸਿੰਘ ਨੇ ਇਸ ਤੋਂ ਪਹਿਲਾਂ ਅਗਸਤ 2024 ਵਿੱਚ ਮਾਊਂਟ ਕਿਲੀਮੰਜਰੇ (ਅਫ਼ਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਫਤਹਿ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣਨ ਦਾ ਰਿਕਾਰਡ ਬਣਾਇਆ, ਵਾਘਾ ਕੁਸ਼ਾਗਰਾ ਮਹਾਰਾਸ਼ਟਰ ਦੇ ਵਿਸ਼ਵ ਰਿਕਾਰਡ ਨੂੰ ਮਾਤ ਦਿੱਤੀ ਅਤੇ ਏਸ਼ੀਆ ਬੁੱਕ ਆਫ਼ ਰਿਕਾਰਡ ਦੇ ਨਾਲ-ਨਾਲ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਆਪਣਾ ਨਾਮ ਦਰਜ ਕਰਵਾਇਆ। 

ਇਸ ਤੋਂ ਇਲਾਵਾ, ਤੇਗਬੀਰ ਨੇ ਮਾਊਂਟ ਐਵਰੈਸਟ (ਨੇਪਾਲ) ਦੇ ਬੇਸ ਕੈਂਪ ਨੂੰ ਫਤਹਿ ਕਰਨ ਦਾ ਰਿਕਾਰਡ ਵੀ ਬਣਾਇਆ ਹੈ।  ਤੇਗਬੀਰ ਦੇ ਪਿਤਾ ਸਥਾਨਕ ਪਰਮਾਰ ਹਸਪਤਾਲ ਵਿੱਚ ਇੱਕ ਪ੍ਰਸ਼ਾਸਨਿਕ ਅਧਿਕਾਰੀ ਹਨ, ਜਦੋਂ ਕਿ ਉਸ ਦੀ ਮਾਂ ਡਾ. ਮਨਪ੍ਰੀਤ ਕੌਰ ਉਸੇ ਹਸਪਤਾਲ ਵਿਚ ਇੱਕ ਗਾਇਨੀਕੋਲੋਜਿਸਟ ਹਨ। ਉਸ ਨੇ ਦੱਸਿਆ ਕਿ ਤੇਗਬੀਰ ਸਿੰਘ ਨੂੰ ਪਰਬਤਾਰੋਹੀ ਬਣਾਉਣ ਵਿਚ ਸੇਵਾਮੁਕਤ ਕੋਚ ਵਿਕਰਮਜੀਤ ਸਿੰਘ ਘੁੰਮਣ ਦਾ ਵੱਡਾ ਯੋਗਦਾਨ ਹੈ। 

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਡਾ. ਰਾਜਿੰਦਰ ਸਿੰਘ ਪਰਮਾਰ, ਰੋਟਰੀ ਸਹਾਇਕ ਗਵਰਨਰ ਗੁਰਪ੍ਰੀਤ ਸਿੰਘ, ਰੋਟਰੀ ਕਲੱਬ ਦੇ ਪ੍ਰਧਾਨ ਸੁਧੀਰ ਸ਼ਰਮਾ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਰਾਜ ਕੁਮਾਰ ਸਿੱਕਾ, ਗੁਰਚਰਨ ਸਿੰਘ, ਸਰਪੰਚ ਜਸਵਿੰਦਰ ਸਿੰਘ ਜੱਸੀ ਖੁਆਸਪੁਰਾ, ਜਸਵਿੰਦਰ ਸਿੰਘ ਹਵੇਲੀ ਕਲਾਂ, ਬਿਕਰਮਜੀਤ ਸਿੰਘ ਕਾਨੂੰਗੋ, ਨਿਰਮਲਜੀਤ ਕੌਰ, ਗਵਰਨਰ ਚੇਤਨ ਅਗਰਵਾਲ, ਡਾ. ਅੰਕੁਰ ਵਾਹੀ, ਅਮਰ ਸਿੰਘ ਸੈਣੀ, ਕੁਲਵੰਤ ਸਿੰਘ ਸਾਬਕਾ ਕਲੱਬ ਰੋਟਰੀ ਕਲੱਬ, ਐਡਵੋਕੇਟ ਦਲਜੀਤ ਸਿੰਘ ਦਿਓਲ, ਸਿਵਾਲਿਕ ਸਕੂਲ ਤੋਂ ਕੰਵਲਜੀਤ ਸਿੰਘ, ਭੁਪਿੰਦਰ ਸਿੰਘ ਖੁਆਸਪੁਰਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD