Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 51 'ਚ ਪਾਰਕ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ

ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕ ਦਾ ਸੁੰਦਰੀਕਰਨ - ਵਿਧਾਇਕ ਕੁਲਵੰਤ ਸਿੰਘ ਸਿੱਧੂ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 02 Jul 2025

Last updated on: Jul 03, 2025, 14:06 IST

ਸਾਫ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 51 ਅਧੀਨ, ਪ੍ਰੀਤਮ ਨਗਰ, ਮਾਡਲ ਟਾਊਨ ਵਿਖੇ ਕੇ.ਪੀ.ਐਮ. ਪਾਰਕ ਦੀ ਮੁਰੰਮਤ ਅਤੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਕੇ.ਪੀ.ਐਮ. ਪਾਰਕ ਦੇ ਸੁੰਦਰੀਕਰਨ 'ਤੇ ਕਰੀਬ 15.93 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਾਉਣ ਦੇ ਨਾਲ-ਨਾਲ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੋਕੇ ਕੌਂਸਲਰ ਕੋਮਲਪ੍ਰੀਤ ਕੌਰ ਸਚਦੇਵਾ, ਆਪ ਆਗੂ ਕੰਵਲਜੀਤ ਸਿੰਘ ਸਚਦੇਵਾ, ਦਰਸ਼ਨ ਸਿੰਘ, ਲ਼ੇਖਰਾਜ ਮਰਵਾਹਾ, ਹਰਵਿੰਦਰ ਸਿੰਘ ਹਨੀ, ਪੀ.ਏ. ਕਮਲ ਕਪੂਰ, ਰਾਜੂ ਭਾਟੀਆ, ਪੰਕਜ (ਕਰਿਆਨਾ ਸਟੋਰ ਵਾਲੇ), ਮੁਕੇਸ਼ ਮਲਹੋਤਰਾ, ਕੇਵਲ ਕ੍ਰਿਸ਼ਨ ਅਰੋੜਾ, ਅਮਰਦੀਪ ਸਿੰਘ, ਰੂਪੇਸ਼ ਤਨੇਜਾ ਤੇ ਹੋਰ ਮੌਜੂਦ ਸਨ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD