Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ

ਸੰਧਵਾਂ, ਖੁੱਡੀਆਂ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Aman Arora, Gurmeet Singh Khudian, Harchand Singh Barsat, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 03 Jul 2025

Last updated on: Jul 03, 2025, 16:28 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਅਤੇ ਸਾਬਕਾ ਮੰਤਰੀ ਪੰਜਾਬ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਦੇ ਮੌਕੇ ’ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ, ਲਖਮੀਰਵਾਲਾ ਰੋੜ, ਸੁਨਾਮ ਊਧਮ ਸਿੰਘ ਵਾਲਾ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ, ਗੁਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਬਿਲਾਸਪੁਰ, ਚੇਤਨ ਸਿੰਘ ਜੋੜੇਮਾਜਰਾ, ਅਸ਼ੋਕ ਪਰਾਸ਼ਰ ਪੱਪੀ, ਦਵਿੰਦਰਜੀਤ ਸਿੰਘ ਲਾਡੀ ਢੋਸ, ਗੁਰਪ੍ਰੀਤ ਸਿੰਘ ਬਣਾਂਵਾਲੀ, ਡਾ ਚਰਨਜੀਤ ਚੰਨੀ, ਦਲਵੀਰ ਸਿੰਘ ਟੋਂਗ, ਕੁਲਜੀਤ ਸਿੰਘ ਰੰਧਾਵਾ, ਡਾ ਵਿਜੈ ਸਿੰਗਲਾ, ਜਗਦੀਪ ਸਿੰਘ ਕਾਕਾ ਬਰਾੜ, ਇੰਦਰਬੀਰ ਸਿੰਘ ਨਿੱਜਰ, ਨਰਿੰਦਰ ਕੌਰ ਭਰਾਜ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਹਰਪਾਲ ਕੌਰ (ਮਾਤਾ ਜੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ) ਸਮੇਤ ਹੋਰ ਸ਼ਖਸ਼ੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। 

ਇਸ ਮੌਕੇ ਬਾਬੂ ਭਗਵਾਨ ਦਾਸ ਅਰੋੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਕੈਂਪ ਦਾ ਇਲਾਕੇ ਦੇ ਹਜ਼ਾਰਾਂ ਲੋਕਾਂ ਨੇ ਲਾਭ ਲਿਆ। ਸ਼ਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਲਾਮਿਸਾਲ ਕੰਮ ਕਰਕੇ ਹੋਰਨਾਂ ਲਈ ਚਾਨਣ ਮੁਨਾਰਾ ਬਣਨ ਦਾ ਸੁਭਾਗ ਪ੍ਰਾਪਤ ਕੀਤਾ। 

ਬਾਬੂ ਭਗਵਾਨ ਦਾਸ ਅਰੋੜਾ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੇ ਸਪੁੱਤਰ ਅਮਨ ਅਰੋੜਾ ਵੀ ਆਪਣੇ ਪਿਤਾ ਵਾਂਗ ਹੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਲੋਕ ਸੇਵਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਬਾਬੂ ਭਗਵਾਨ ਦਾਸ ਨੇ ਇਲਾਕੇ ਦੀ ਸੇਵਾ ਦਾ ਸੰਕਲਪ ਮਨ ਵਿੱਚ ਲੈ ਕੇ ਇਹ ਡੈਂਟਲ ਕਾਲਜ ਇਥੇ ਸਥਾਪਤ ਕੀਤਾ ਸੀ ਤਾਂ ਜੋ ਇਥੋਂ ਦੇ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਸੁਵਿਧਾਵਾਂ ਮਿਲ ਸਕਣ। 

ਪੈਸਾ ਕਮਾਉਣਾ ਬਾਬੂ ਭਗਵਾਨ ਦਾਸ ਅਰੋੜਾ ਦਾ ਮਕਸਦ ਨਹੀਂ ਸੀ। 30 ਸਾਲ ਪਹਿਲਾਂ ਲਾਇਆ ਬੂਟਾ ਅੱਜ ਉਹ ਦਰੱਖਤ ਬਣ ਗਿਆ ਹੈ ਜਿਸਦੀ ਛਾਂ ਕਈ ਲੋਕ ਮਾਣ ਰਹੇ ਹਨ। ਉਹਨਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਸਰਗਰਮ ਰਹਿਣ ਵਾਲੀਆਂ ਨੇਕ ਰੂਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ ਅਤੇ ਉਹਨਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਇਹ ਸ਼ਰਧਾਂਜਲੀ ਸਮਾਗਮ, ਜ਼ਿੰਦਗੀ ਵਿੱਚ ਉਹਨਾਂ ਵੱਲੋਂ ਕੀਤੀਆਂ ਨੇਕ ਕਮਾਈਆਂ ਦਾ ਸਪਸ਼ਟ ਸਬੂਤ ਹੈ।

ਉਹਨਾਂ ਨੇ ਕਿਹਾ ਕਿ ਇਨਸਾਨੀਅਤ ਦੇ ਭਲੇ ਲਈ ਕੰਮ ਕਰਨ ਵਾਲੇ ਹਮੇਸ਼ਾਂ ਯਾਦ ਰੱਖੇ ਜਾਂਦੇ ਹਨ। ਅਰੋੜਾ ਪਰਿਵਾਰ ਨੇ ਨੇਕ ਦਿਲੀ ਨਾਲ ਹਮੇਸ਼ਾਂ ਹੀ ਗਰੀਬਾਂ ਤੇ ਲੋੜਵੰਦਾਂ ਦੀ ਮਦਦ ਕੀਤੀ ਹੈ ਅਤੇ ਬਾਬੂ ਭਗਵਾਨ ਦਾਸ ਅਰੋੜਾ ਦੇ ਪਦਚਿੰਨ੍ਹਾਂ ’ਤੇ ਚੱਲ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਪੂਰੀ ਤਨਦੇਹੀ ਨਾਲ ਲੋਕ ਸੇਵਾ ਚ ਜੁਟੇ ਹੋਏ ਹਨ। 

ਬਾਬੂ ਭਗਵਾਨ ਦਾਸ ਅਰੋੜਾ ਨੇਕ ਦਿਲ ਇਨਸਾਨ ਸਨ ਅਤੇ ਉਹਨਾਂ ਵੱਲੋਂ ਇਲਾਕੇ ਦੀ ਨੁਹਾਰ ਸੰਵਾਰਨ ਦਾ ਜੋ ਬੀੜਾ ਚੁੱਕਿਆ ਗਿਆ ਸੀ ਉਸ ਨੂੰ ਅਮਨ ਅਰੋੜਾ ਬਾਖੂਬੀ ਪੂਰਾ ਕਰਨ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਦੀਆਂ ਦੁਆਵਾਂ ਸਦਕਾ ਹੀ ਇਨਸਾਨ ਬੁਲੰਦੀਆਂ ਨੂੰ ਛੂੰਹਦਾ ਹੈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਆਪਣੇ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਹਰ ਸਾਲ ਕਰਵਾਇਆ ਜਾਂਦਾ ਸਮਾਗਮ ਉਨ੍ਹਾਂ ਦੀ ਆਪਣੇ ਪਿਤਾ ਪ੍ਰਤੀ ਨਿੱਘੀ ਸੋਚ ਦਾ ਪ੍ਰਗਟਾਓ ਕਰਦਾ ਹੈ।

ਅਖੀਰ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਹਨਾਂ ਦੇ ਪਿਤਾ ਜੀ ਦੇ ਸਦੀਵੀ ਵਿਛੋੜੇ ਤੋਂ 25 ਸਾਲ ਬਾਅਦ ਵੀ ਉਹਨਾਂ ਦੇ ਪਿਤਾ ਦੁਆਰਾ ਕੀਤੇ ਲੋਕ ਪੱਖੀ ਕਾਰਜਾਂ ਨੂੰ ਮਾਣ ਸਤਿਕਾਰ ਮਿਲਦਾ ਪਿਆ ਹੈ ਜੋ ਕਿ ਪਰਮਾਤਮਾ ਦੀ ਵੱਡੀ ਮਿਹਰ ਦੇ ਸਦਕਾ ਹੀ ਸੰਭਵ ਹੋ ਸਕਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਸੁਨਾਮ ਨੂੰ ਮਾਡਲ ਹਲਕੇ ਵਜੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹਨ। 

ਸ਼ਰਧਾਂਜਲੀ ਸਮਾਰੋਹ ਦੌਰਾਨ ਉਨ੍ਹਾਂ ਨੇ ਆਪਣੇ ਮਾਤਾ ਜੀ ਪਰਮੇਸ਼ਵਰੀ ਦੇਵੀ ਅਤੇ ਭੈਣ ਰਾਧਿਕਾ ਅਰੋੜਾ ਸਮੇਤ ਸਮੁੱਚੇ ਪਰਿਵਾਰ ਦੀ ਤਰਫ਼ੋਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਾਗੀ ਬਹਾਦਰ ਸਿੰਘ ਜੀ ਦੇ ਰਾਗੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਉਪ ਮੰਡਲ ਮੈਜਿਸਟਰੇਟ ਸੁਨਾਮ ਪਰਮੋਦ ਸਿੰਗਲਾ, ਡੀ ਐਸ ਪੀ ਹਰਵਿੰਦਰ ਸਿੰਘ ਖਹਿਰਾ, ਸੰਦੀਪ ਗਿਲਹੋਤਰਾ ਸਮੇਤ ਪੰਜਾਬ ਭਰ ਤੋਂ ਵੱਖ ਵੱਖ ਅਦਾਰਿਆਂ ਨਿਗਮਾਂ ਦੇ ਚੇਅਰਮੈਨਾਂ, ਵੱਡੀ ਗਿਣਤੀ ਵਿੱਚ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਨਗਰ ਕੌਂਸਲ ਪ੍ਰਧਾਨ, ਇਲਾਕੇ ਦੇ ਪੰਚ ਸਰਪੰਚਾਂ ਸਮੇਤ ਹੋਰ ਅਹੁਦੇਦਾਰ ਤੇ ਕੌਂਸਲਰ ਸਮੇਤ ਪਾਰਟੀ ਆਗੂ ਤੇ ਵਰਕਰ ਠਾਠਾਂ ਮਾਰਦੇ ਇਕੱਠ ਦੇ ਰੂਪ ਵਿੱਚ ਹਾਜ਼ਰ ਸਨ। 

ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਅਵਤਾਰ ਸਿੰਘ ਈਲਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਨੇ ਨਿਭਾਈ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Aman Arora , Gurmeet Singh Khudian , Harchand Singh Barsat , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD