Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ : ਡਾ. ਸੋਨਾ ਥਿੰਦ

ਨੈਸ਼ਨਲ ਲੈਵਲ ਮੋਨੀਟਰਜ਼ ਨੇ ਕੇਂਦਰੀ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Jul 2025

Last updated on: Jul 03, 2025, 16:41 IST

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੀਆਂ ਕੇਂਦਰ ਪ੍ਰਾਯੋਜਿਤ ਸਕੀਮਾਂ ਦੀ ਪ੍ਰਗਤੀ ਬਾਰੇ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ ਜਿਸ ਵਿੱਚ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਨਾਲ ਇਮਪੈਨਲਡ ਨੈਸ਼ਨਲ ਲੈਵਲ ਮੋਨੀਟਰਜ਼ (ਐਨ.ਐਲ.ਐਮਜ਼) ਅਧਾਰਿਤ ਟੀਮ ਨੇ ਵੀ ਹਿੱਸਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੀਆਂ ਵੱਖ-ਵੱਖ ਕੇਂਦਰ ਪ੍ਰਾਯੋਜਿਤ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਐਨ.ਐਲ.ਐਮਜ਼ ਟੀਮ ਵੱਲੋਂ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ, ਪੀ.ਐਮ. ਆਵਾਸ ਯੋਜਨਾ, ਮਗਨਰੇਗਾ, ਪੀ.ਐਮ. ਕ੍ਰਿਸ਼ੀ ਸਿੰਚਾਈ ਯੋਜਨਾ, ਜਲ ਜੀਵਨ ਮਿਸ਼ਨ, ਹੁਨਰ ਵਿਕਾਸ ਮਿਸ਼ਨ ਸਮੇਤ ਸਵਾਮੀਤੱਵ ਸਕੀਮ ਅਧੀਨ ਪ੍ਰਾਪਰਟੀ ਕਾਰਡ ਜਾਰੀ ਕਰਨ ਸਬੰਧੀ, ਵੱਖ-ਵੱਖ ਪੈਨਸ਼ਨ ਸਕੀਮਾਂ, ਆਰਸੇਟੀ ਵਿਖੇ ਦਿੱਤੀ ਜਾ ਰਹੀ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਸਬੰਧੀ ਅਧਿਕਾਰੀਆਂ ਤੋਂ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਟੀਮ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਇੱਥੇ ਜਾਣ ਦੀ ਪ੍ਰਗਤੀ ਬਾਰੇ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕੇਂਦਰੀ ਟੀਮ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਵਿੱਚ ਸਰਕਾਰ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਐਨ.ਐਲ.ਐਮ ਟੀਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਅਤੇ ਨੈਸ਼ਨਲ ਲੈਵਲ ਮੋਨੀਟਰਿੰਗ ਟੀਮ ਮੈਂਬਰ ਮਨੋਜ ਦਿਕਸ਼ਿਤ, ਸੈਲੇਸ਼ ਸ਼ਰਮਾ ਤੇ ਕ੍ਰਿਸ਼ਨ ਗੋਪਾਲ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD