Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਮਲ ਮਿੱਤਲ ਵੱਲੋਂ ਸਾਲ 2025-26 ਦੌਰਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅਧਿਕਾਰੀਆਂ ਨਾਲ ਮੀਟਿੰਗ

Komal Mittal, DC Mohali, Deputy Commissioner Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Jul 2025

Last updated on: Jul 03, 2025, 18:27 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਸਾਲ 2025-26 ਦੌਰਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਕੰਮ ਕਰਦੇ ਬੇਲਰ ਅਪਰੇਟਰਾਂ ਅਤੇ ਪਰਾਲੀ ਦੀਆਂ ਵਰਤੋਂ ਕਰਨ ਵਾਲੀਆਂ ਫਰਮਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੋਨਮ ਚੌਧਰੀ, ਮੁੱਖ ਖੇਤੀਬਾੜੀ ਅਫਸਰ ਗੁਰਮੇਲ ਸਿੰਘ, ਡਿਪਟੀ ਸੁਪਰਡੈ਼ਟ ਪੁਲਿਸ (ਹੈੱਡ ਕੁਆਰਟਰ) ਹਰਸਿਮਰਤ ਸਿੰਘ ਛੇਤਰਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਪਰਮਵੀਰ ਕੌਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ ਅਤੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਵੱਲੋਂ ਬੇਲਰ ਮਾਲਕਾਂ/ਅਪਰੇਟਰਾਂ ਨੂੰ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਅਤੇ ਸਪਲਾਈ ਕਰਨ ਸਮੇਂ ਦਰਪੇਸ਼ ਮੁਸ਼ਕਲਾਂ ਬਾਰੇ ਪੁਛਿਆ ਗਿਆ। ਬੇਲਰ ਮਾਲਕਾਂ ਨੇ ਦੱਸਿਆ ਕਿ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਉਪਰੰਤ ਸਬੰਧਤ ਫਰਮਾਂ ਨੂੰ ਸਪਲਾਈ ਕਰਨ ਸਮੇਂ ਖਰਾਬ ਰਸਤਿਆਂ, ਬਿਜਲੀ ਦੀਆਂ ਲਟਕਦੀਆਂ ਤਾਰਾਂ, ਟੋਲ ਪਲਾਜ਼ਿਆਂ ਤੇ ਰੋਕ ਅਤੇ ਸਟੋਰ ਕੀਤੀ ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਬੀਮਾ ਆਦਿ ਨਾ ਹੋਣ ਕਾਰਨ ਬੇਲਰ ਮਾਲਕਾਂ ਨੂੰ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪੈਦਾ ਹੈ। 

ਡਿਪਟੀ ਕਮਿਸ਼ਨਰ ਨੇ ਰਸਤਿਆਂ ਦੀ ਮੁਰੰਮਤ, ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕਰਨ, ਟੋਲ ਪਲਾਜ਼ਾ ਲਈ ਪਾਸ ਜਾਰੀ ਕਰਨ ਅਤੇ ਪਰਾਲੀ ਦੀਆਂ ਵਰਤੋਂ ਕਰਨ ਵਾਲੀਆਂ ਫਰਮਾਂ ਵੱਲੋਂ ਬੇਲਰ ਮਾਲਕਾਂ ਨਾਲ ਤਾਲਮੇਲ ਕਰਕੇ ਪਰਾਲੀ ਦਾ ਬੀਮਾ ਕਰਵਾਉਣ ਲਈ ਸਬੰਧਤ ਵਿਭਾਗਾਂ ਅਤੇ ਫਰਮਾਂ ਨੂੰ ਹੁਕਮ ਕੀਤੇ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਬੇਲਰ ਮਾਲਕਾਂ ਪਾਸੋ ਪਿੰਡ ਵਾਰ ਲਿਸਟਾਂ ਪ੍ਰਾਪਤ ਕੀਤੀਆਂ ਜਾਣ ਤਾਂ ਜੋ ਤਿਆਰ ਕੀਤੀਆਂ ਜਾਣ ਵਾਲੀਆਂ ਪਰਾਲੀ ਦੀਆਂ ਗੰਢਾਂ ਦੀ ਸੁਚੱਜੇ ਰੂਪ ਵਿੱਚ ਸਪਲਾਈ ਸਬੰਧਤ ਫਰਮਾਂ ਨੂੰ ਕਰਵਾਈ ਜਾ ਸਕੇ। 

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਉਪ ਮੰਡਲ ਮੈਜਿਸਟਰੇਟ, ਡੀ ਐਸ ਪੀ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਅਤੇ ਵੱਖ-ਵੱਖ ਅਦਾਰਿਆਂ ਦੇ ਅਧਿਕਾਰੀਆਂ, ਕਰਮਚਾਰੀਆਂ ਦਾ ਵੱਟਸਅੱਪ ਗਰੁੱਪ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਪਰਾਲੀ ਪ੍ਰਬੰਧਨ ਸਬੰਧੀ ਲੋੜੀਂਦੀ ਕਾਰਵਾਈ ਨੂੰ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾ ਸਕੇ। ਇਸ ਮੀਟਿੰਗ ਵਿੱਚ ਪਰਾਲੀ ਪ੍ਰਬੰਧਨ ਸਕੀਮ ਦੇ ਜ਼ਿਲ੍ਹਾ ਨੋਡਲ ਅਫਸਰ ਡਾ਼ ਗੁਰਦਿਆਲ ਕੁਮਾਰ,  ਬਲਾਕ ਖੇਤੀਬਾੜੀ ਅਫਸਰ ਡਾ਼ ਸੁਭਕਰਨ ਸਿੰਘ, ਡਾ਼ ਰਮਨ ਕਰੋੜੀਆ, ਸ੍ਰੀ ਗੁਰਸਰਨ ਸਿੰਘ ਸਹਾਇਕ ਫੂਡ ਸਪਲਾਈ ਅਫਸਰ, ਪਰਮਜੀਤ ਸਿੰਘ ਮਾਲਕ ਸ਼ਕਤੀਮਾਨ ਐਗਰੋ ਸੇਲ ਮਾਛੀਵਾੜਾ ਅਤੇ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਨਾਚੀਕੇਤਾ ਪੇਪਰ ਮਿੱਲ , ਨਾਹਰ ਇੰਡਸਟਰੀ, ਟੀ. ਸੀ. ਸਪਿੰਨਰ ਇੰਡਸਟਰੀ, ਵਾਈ.ਸੀ. ਡੀ ਅਤੇ ਸੀ.ਡੀ. ਬੀ ਐੱਲ ਫਰਮਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

 

Tags: Komal Mittal , DC Mohali , Deputy Commissioner Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD