Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰੂਪਨਗਰ ’ਚ ਈਜ਼ੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ, ਐਸਡੀਐਮ ਡਾ. ਸੰਜੀਵ ਕੁਮਾਰ ਨੇ ਦਿੱਤੀ ਪਹਿਲੀ ਰਜਿਸਟਰੀ

ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਪਹਿਲੇ ਦਿਨ ਰੂਪਨਗਰ ਤਹਿਸੀਲ 'ਚ 07 ਦਸਤਾਵੇਜ਼ ਹੋਏ ਰਜਿਸਟਰ

Web Admin

Web Admin

5 Dariya News

ਰੂਪਨਗਰ , 03 Jul 2025

Last updated on: Jul 04, 2025, 08:27 IST

ਬਿਨੈਕਾਰਾਂ ਨੂੰ ਬਿਨਾਂ ਦੇਰੀ ਦੇ ਤੁਰੰਤ ਤੇ ਹੋਰ ਪਾਰਦਰਸ਼ੀ ਰਜਿਸਟ੍ਰੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਹੋਰ ਮਹੱਤਵਪੂਰਣ ਕਦਮ ਪੁੱਟਦਿਆਂ ਤਹਿਸੀਲ ਰੂਪਨਗਰ ਵਿਖੇ ਅੱਜ ਈਜ਼ੀ ਰਜਿਸਟਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ ਅਤੇ ਤਹਿਸੀਲਦਾਰ ਰੂਪਨਗਰ ਹਰਮਿਸਰਨ ਸਿੰਘ ਨੇ ਪਹਿਲੀ ਈਜ਼ੀ ਰਜਿਸਟਰੀ ਖਰੀਦਦਾਰ ਨਵਨੀਤ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਮੁੱਲਾਪੁਰ ਗਰੀਬਦਾਰ ਤਹਿਸੀਲ ਖਰੜ ਜ਼ਿਲ੍ਹਾ ਮੋਹਾਲੀ ਨੂੰ ਦਿੱਤੀ ਅਤੇ ਨਾਲ ਇੱਕ ਬੂਟਾ ਦੇ ਕੇ ਚੰਗਾ ਸੁਨੇਹਾ ਵੀ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਐਸਡੀਐਮ ਰੂਪਨਗਰ ਨੇ ਦੱਸਿਆ ਕਿ ਇਹ ਨਵੀਂ ਪ੍ਰਣਾਲੀ ਪੰਜਾਬ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਸੂਬੇ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਬਿਨੈਕਾਰ ਆਪਣੀ ਜਾਇਦਾਦ ਦੀ ਡੀਡ ਖੁਦ ਲਿਖਕੇ ਆਨਲਾਈਨ ਜਮ੍ਹਾ ਕਰਵਾ ਸਕਣਗੇ, ਜਿਸ ਤੋਂ ਬਾਅਦ ਸਬ ਰਜਿਸਟਰਾਰ ਦਫ਼ਤਰ 48 ਘੰਟਿਆਂ ਵਿੱਚ ਇਸ ਨੂੰ ਮਨਜ਼ੂਰੀ ਦੇ ਦਿੰਦਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਮਨਜ਼ੂਰੀ ਤੋਂ ਬਾਅਦ ਬਿਨੈਕਾਰ ਸਬ ਰਜਿਸਟਰਾਰ ਦਫ਼ਤਰ ਜਾ ਕੇ ਕੁਝ ਹੀ ਮਿੰਟਾਂ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰ ਸਕਦੇ ਹਨ।ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਪਹਿਲੇ ਦਿਨ ਰੂਪਨਗਰ ਤਹਿਸੀਲ 'ਚ 07 ਦਸਤਾਵੇਜ਼ ਰਜਿਸਟਰ ਹੋਏ ਹਨ।ਨਵਨੀਤ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਮੁੱਲਾਪੁਰ ਗਰੀਬਦਾਰ ਤਹਿਸੀਲ ਖਰੜ ਜ਼ਿਲ੍ਹਾ ਮੋਹਾਲੀ ਨੇ ਇਸ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਸ ਵੱਲੋਂ ਮੰਗਲਵਾਰ ਨੂੰ ਅਪਲਾਈ ਕੀਤਾ ਗਿਆ ਸੀ ਅਤੇ ਬੁੱਧਵਾਰ ਨੂੰ ਪੰਜਾਂ ਮਿੰਟਾਂ ਵਿੱਚ ਆਪਣੀ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਕਰ ਲਈ। 

ਇਸ ਪ੍ਰਣਾਲੀ ਨੂੰ ਬਹੁਤ ਹੀ ਆਸਾਨ ਦੱਸਦਿਆਂ ਉਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਹੀ ਪ੍ਰਕਿਰਿਆ ਮੁਕੰਮਲ ਕਰਨ ਵਿੱਚ ਕਈ ਦਿਨ ਲੱਗ ਜਾਂਦੇ ਸਨ ਅਤੇ ਕਈ-ਕਈ ਘੰਟੇ ਸਬ ਰਜਿਸਟਰਾਰਾਂ ਦੇ ਦਫ਼ਤਰਾਂ ਵਿੱਚ ਲੰਬੀ ਉਡੀਕ ਕਰਨੀ ਪੈਂਦੀ ਸੀ। ਇਸ ਮੌਕੇ ਰਜਿਸਟਰੀ ਕਲਰਕ ਮੈਡਮ ਰਮਨ ਅਤੇ ਟੈਕਨੀਕਲ ਸਹਾਇਕ ਸਰਬਦੀਪ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

 

Tags: Dr Sanjeev Kumar , SDM Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD