Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ

Military, Maharaja Ranjit Singh Armed Forces Preparatory Institute, MRSAFPI , Sahibzada Ajit Singh Nagar, National Defence Academy

Web Admin

Web Admin

5 Dariya News

ਐਸ.ਏ.ਐਸ. ਨਗਰ , 03 Jul 2025

Last updated on: Jul 04, 2025, 11:29 IST

 ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 21 ਕੈਡਿਟਾਂ ਦੀ ਮਹਿਜ਼ ਤਿੰਨ ਹਫ਼ਤਿਆਂ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਅਹਿਮ ਪ੍ਰਾਪਤੀ ਨੇ ਸੰਸਥਾ ਦੀ ਸ਼ਾਨਦਾਰ ਵਿਰਾਸਤ ਵਿੱਚ ਵਾਧਾ ਕੀਤਾ ਹੈ। ਇਸ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 276 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਗਏ ਹਨ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ, (ਸੇਵਾਮੁਕਤ) ਨੇ ਦੱਸਿਆ ਕਿ ਕੁੱਲ 18 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਦੇ 154ਵੇਂ ਕੋਰਸ ਲਈ ਚੁਣੇ ਗਏ ਹਨ, ਜਿਨ੍ਹਾਂ ਵਿੱਚ ਆਰੀਅਨ ਸੋਫਤ ਅਤੇ ਓਜਸ ਗੈਂਤ ਪਟਿਆਲਾ ਤੋਂ, ਅਨਹਦ ਸਿੰਘ ਖਾਟੁਮਰੀਆ, ਅਰਮਾਨਵੀਰ ਸਿੰਘ ਅਧੀ, ਹਰਕੰਵਲ ਸਿੰਘ, ਪ੍ਰਜਵੀਰ ਸਿੰਘ, ਅਦਿੱਤਿਆ ਮਿਸ਼ਰਾ ਮੋਹਾਲੀ ਤੋਂ , ਭਾਵਿਕ ਕਾਂਸਲ ਸੰਗਰੂਰ ਤੋਂ , ਮੋਹਨਪ੍ਰੀਤ ਸਿੰਘ, ਬਲਰਾਜ ਸਿੰਘ ਹੀਰਾ, ਈਸ਼ਾਨ ਸ਼ਰਮਾ ਰੋਪੜ ਤੋਂ, ਰਣਬੀਰ ਸਿੰਘ ਤੇ ਇਸ਼ਮੀਤ ਸਿੰਘ ਬਠਿੰਡਾ ਤੋਂ,ਸਮਰਵੀਰ ਸਿੰਘ ਹੀਰ ਤੇ ਨਿਮਿਤ ਸੋਨੀ ਜਲੰਧਰ ਤੋਂ, ਮਨਜੋਤ ਸਿੰਘ ਗੁਰਦਾਸਪੁਰ ਤੋਂ ਅਤੇ ਤਰਨ ਤਾਰਨ ਤੋਂ ਉਧੈਬੀਰ ਸਿੰਘ ਨੰਦਾ ਤੇ ਗੁਰਵੰਸ਼ਬੀਰ ਸਿੰਘ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਕਪੂਰਥਲਾ ਤੋਂ ਕੈਡਿਟ ਗਗਨਦੀਪ ਸਿੰਘ ਨੂੰ ਟੈਕਨੀਕਲ ਐਂਟਰੀ ਸਕੀਮ (ਟੀਈਐਸ) ਦੇ 53ਵੇਂ ਕੋਰਸ ਲਈ ਕਾਲਜ ਆਫ਼ ਮਿਲਟਰੀ ਇੰਜੀਨੀਅਰਿੰਗ (ਸੀਐਮਈ) ਪੁਣੇ ਦੇ ਕੈਡਿਟ ਟਰੇਨਿੰਗ ਵਿੰਗ ਵਿੱਚ ਚੁਣਿਆ ਗਿਆ ਹੈ ਜਦਕਿ ਗੁਰਦਾਸਪੁਰ ਤੋਂ ਕੈਡਿਟ ਅਰਸ਼ਦੀਪ ਸਿੰਘ ਅਤੇ ਮੋਹਾਲੀ ਤੋਂ ਕਰਨ ਕੌਸ਼ਿਸ਼ ਦੀ 218ਵੇਂ ਕੋਰਸ ਲਈ ਏਅਰ ਫੋਰਸ ਅਕੈਡਮੀ ਵਿੱਚ ਚੋਣ ਹੋਈ ਹੈ। ਰੱਖਿਆ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਚੌਹਾਨ ਨੇ ਕਿਹਾ ਕਿ ਸੰਸਥਾ ਦੇ ਕੁਝ ਕੈਡਿਟ ਹਾਲੇ ਵੀ ਆਪਣੇ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸੰਸਥਾ ਇਸੇ ਤਰ੍ਹਾਂ ਪੂਰੀ ਸੁਹਿਰਦਤਾ ਨਾਲ ਹਥਿਆਰਬੰਦ ਸੈਨਾਵਾਂ ਲਈ ਪ੍ਰਾਇਮਰੀ ਫੀਡਰ ਸੰਸਥਾ ਵਜੋਂ ਕੰਮ ਕਰਦੀ ਰਹੇਗੀ । ਕੈਡਿਟਾਂ ਨੂੰ ਉਨ੍ਹਾਂ ਦੀ ਸਿਖਲਾਈ ਵਿੱਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੇ ਕੈਡਿਟਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੰਜਾਬ ਅਤੇ ਦੇਸ਼ ਲਈ ਮਾਣ ਵਧਾਉਣ ਵਾਲੇ ਮਿਸਾਲੀ ਅਧਿਕਾਰੀ ਬਣਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰਨ ।

 

Tags: Military , Maharaja Ranjit Singh Armed Forces Preparatory Institute , MRSAFPI , Sahibzada Ajit Singh Nagar , National Defence Academy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD