Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਵਹਿੰਦੇ ਨਦੀਆਂ-ਨਾਲਿਆਂ ਦੇ ਪਾਣੀ ਦੇ ਪੱਧਰ ਦੀ ਸਮੀਖਿਆ

ਪਟਿਆਲਾ ਸ਼ਹਿਰ ਦੇ ਨੀਵੇਂ ਖੇਤਰਾਂ 'ਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਸਥਾਈ ਹੱਲ ਕੱਢਿਆ ਜਾਵੇਗਾ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 03 Jul 2025

Last updated on: Jul 04, 2025, 14:05 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਜ਼ਿਲ੍ਹੇ 'ਚ ਵਹਿੰਦੇ ਘੱਗਰ ਦਰਿਆ ਸਮੇਤ ਟਾਂਗਰੀ, ਮਾਰਕੰਡਾ, ਮੀਰਾਪੁਰ ਚੋਅ ਤੇ ਪੱਚੀਦਰਾ ਆਦਿ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀਆਂ-ਨਾਲਿਆਂ 'ਚ ਪਾਣੀ ਦੇ ਪੱਧਰ ਵੱਧਣ 'ਤੇ ਨਜ਼ਰ ਰੱਖੀ ਜਾਵੇ। 

ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਵਹਿਣ ਵਾਲੇ ਨਦੀਆਂ-ਨਾਲਿਆਂ ਦੇ ਕੈਚਮੈਂਟ ਖੇਤਰ ਵਿੱਚ ਭਰਵੀਂ ਬਰਸਾਤ ਹੋਣ ਕਾਰਨ ਕੁਝ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਿਆ ਹੈ, ਪਰ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਮੀਟਿੰਗ 'ਚ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਕੌਸਲਰ ਜਸਬੀਰ ਗਾਂਧੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਨੀਵੇਂ ਖੇਤਰਾਂ 'ਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ 'ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਤਜਵੀਜ਼ ਤਿਆਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਵੱਡੀ ਨਦੀ ਵਿੱਚ ਪਹਿਲਾਂ ਹੀ ਪਾਣੀ ਹੋਣ ਕਾਰਨ ਸ਼ਹਿਰ ਦਾ ਬਰਸਾਤੀ ਪਾਣੀ ਇਸ ਵਿੱਚ ਦਾਖਲ ਨਹੀਂ ਹੋ ਸਕਦਾ। 

ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਜਿਹੜੇ ਨੀਵੇਂ ਖੇਤਰਾਂ ਵਿੱਚ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਨਹੀਂ ਹੁੰਦੀ ਉਥੇ ਸਟਰੋਮ ਵਾਟਰ ਲਈ ਵੱਖਰੀ ਪਾਈਪ ਲਾਈਨ ਪਾ ਕੇ ਇਸ ਬਰਸਾਤੀ ਪਾਣੀ ਨੂੰ ਕਿਸੇ ਹੋਰ ਰਸਤੇ ਬਾਹਰ ਕੱਢਿਆ ਜਾਵੇ। ਸਿਹਤ ਮੰਤਰੀ ਨੇ ਸੀਵਰੇਜ ਬੋਰਡ ਦੇ ਅਧਿਕਾਰੀ ਪਾਸੋਂ ਵੱਡੀ ਨਦੀ ਦੇ ਡਿਸਚਾਰਜ ਅਤੇ ਲੱਗੇ ਰਹੇ ਐਸ.ਟੀ.ਪੀਜ਼ ਸਬੰਧੀ ਜਾਣਕਾਰੀ ਹਾਸਲ ਕੀਤੀ। 

ਸੀਵਰੇਜ ਬੋਰਡ ਦੇ ਐਕਸੀਅਨ ਹਰਸ਼ਰਨਜੀਤ ਸਿੰਘ ਨੇ ਦੱਸਿਆ ਕਿ ਦੌਲਤਪੁਰ ਵਿਖੇ ਲੱਗ ਰਹੇ 15 ਐਮ.ਐਲ.ਡੀ. ਦੇ ਐਸ.ਟੀ.ਪੀ. ਰਾਹੀਂ ਵੱਡੀ ਨਦੀ ਵਿੱਚ ਪੈਣ ਵਾਲੇ ਗੰਦੇ ਪਾਣੀ ਨੂੰ ਟਰੀਟ ਕੀਤਾ ਜਾਵੇਗਾ। ਸੰਨੀ ਇਨਕਲੇਵ ਦੇ ਪਿਛਲੇ ਪਾਸੇ 26 ਐਮ.ਐਲ.ਡੀ. ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਵਿੱਚ 15 ਐਮ.ਐਲ.ਡੀ. ਪੁੱਡਾ, 4 ਐਮ.ਐਲ.ਡੀ. ਸਨੌਰ ਤੇ 2 ਐਮ.ਐਲ.ਡੀ. ਹੋਰਨਾਂ ਕਲੋਨੀਆਂ ਦੇ ਸੀਵਰੇਜ ਨੂੰ ਟਰੀਟ ਕੀਤਾ ਜਾਵੇਗਾ। 

ਐਕਸੀਅਨ ਨੇ ਦੱਸਿਆ ਕਿ ਇਹ ਐਸ.ਟੀ.ਪੀ. ਭਵਿੱਖ ਦੀਆਂ ਯੋਜਨਾਵਾਂ ਨੂੰ ਮੁੱਖ ਰੱਖਦੇ ਹੋਏ ਬਣਾਇਆ ਗਿਆ ਹੈ ਜਿਸ ਕਰਕੇ ਇਸ ਦੀ ਸਮਰੱਥਾ 5 ਐਮ.ਐਲ.ਡੀ. ਵੱਧ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਐਸ.ਟੀ.ਪੀ. ਅਕਤੂਬਰ ਤੱਕ ਮੁਕੰਮਲ ਕਰ ਲਏ ਜਾਣਗੇ। ਮੀਟਿੰਗ 'ਚ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD