Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਜਨੀਸ਼ ਦਹੀਆ ਨੇ ਪੰਚਾਇਤਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਦਿੱਤਾ ਸੁਣੇਹਾ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਕੀਤੇ ਉਪਰਾਲਿਆਂ ਦੀ ਕੀਤੀ ਸ਼ਲਾਘਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 04 Jul 2025

Last updated on: Jul 04, 2025, 15:38 IST

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ ’ਚ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਹੇਠ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਆ ਵੱਲੋਂ ਵੱਖ-ਵੱਖ ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਸੁਣੇਹਾ ਦਿੰਦਿਆ ਇਸ ਮੁਹਿੰਮ ਨੂੰ ਲੋਕ ਲਹਿਰ ਬਨਾਉਣ ਦੀ ਅਪੀਲ ਕੀਤੀ ਗਈ। 

ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪਏ ਕਬਾੜ ਵਿੱਚ ਅਤੇ ਆਲੇ ਦੁਆਲੇ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਤੇ ਕਬਾੜ ਵਿੱਚ ਜਮ੍ਹਾਂ ਪਾਣੀ ਨੂੰ ਹਰ ਹਾਲਤ ਵਿੱਚ ਸਾਫ਼ ਕੀਤਾ ਜਾਵੇ। 

ਇਸ ਤੋਂ ਇਲਾਵਾ ਘਰ ਵਿੱਚ ਚੱਲ ਰਹੇ ਕੂਲਰਾਂ ਅਤੇ ਫਰਿੱਜ ਦੇ ਪਿੱਛੇ ਲੱਗੀਆਂ ਟਰੇਆਂ ਨੂੰ ਹਰ ਸ਼ੁੱਕਰਵਾਰ ਖਾਲੀ ਕਰਕੇ ਸਾਫ ਕੀਤਾ ਜਾਵੇ। ਆਪਾਂ ਸਾਰੇ ਰਲ੍ਹ ਮਿੱਲ ਕੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਡੇਂਗੂ ਬਿਮਾਰੀ ਤੋਂ ਬਚਾਓ ਕਰ ਸਕਦੇ ਹਾਂ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ  ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ ਤੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਉਨ੍ਹਾ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਦੇ ਤੌਰ ’ਤੇ ਮਨਾਇਆ ਜਾਵੇ ਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ’ਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ’ਚ ਪੈਦਾ ਹੁੰਦਾ ਹੈ। ਇਸ ਮੌਕੇ ਸਿਹਤ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਵੀਂ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮੁੱਫਤ ਇਲਾਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD