Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਐਸਸੀ ਭਾਈਚਾਰਿਆਂ ਦਾ ਕਰਜ਼ਾ ਮਾਫ

ਵਿਧਾਇਕ ਨੇ ਵੰਡੇ ਖੁਸ਼ੀਆਂ ਦੇ ਸਰਟੀਫਿਕੇਟ

 Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਬੋਹਰ (ਫਾਜ਼ਿਲਕਾ) , 04 Jul 2025

Last updated on: Jul 04, 2025, 15:47 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮਾਫੀ ਸਬੰਧੀ ਸਰਟੀਫਿਕੇਟ ਵੰਡਣ ਲਈ ਇੱਕ ਸਮਾਗਮ ਅੱਜ ਇੱਥੇ ਹੋਇਆ। ਜਿਸ ਵਿੱਚ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਪਣੇ ਹਲਕੇ ਨਾਲ ਸਬੰਧਤ ਲਾਭਪਾਤਰੀਆਂ ਨੂੰ ਕਰਜ਼ਾ ਮਾਫੀ ਸਰਟੀਫਿਕੇਟ ਵੰਡੇ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਮਿਤੀ 31 ਮਾਰਚ 2020 ਤੋਂ ਪਹਿਲਾਂ ਐਸਸੀ ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਗਏ ਕਰਜੇ ਮਾਫ ਕਰ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 4727 ਕਰਜਦਾਰਾਂ ਦਾ ਕੁੱਲ 67.84 ਕਰੋੜ ਰੁਪਏ ਦਾ ਕਰਜ਼ਾ ਮਾਫ ਹੋਇਆ ਹੈ। 

ਜਦਕਿ ਫਾਜ਼ਿਲਕਾ ਜ਼ਿਲੇ ਵਿੱਚ 266 ਕਰਜਦਾਰਾਂ ਦਾ 4.97 ਕਰੋੜ ਰੁਪਏ ਦੇ ਕਰਜ ਮਾਫ ਹੋਏ ਹਨ। ਉਹਨਾਂ ਨੇ ਦੱਸਿਆ ਕਿ ਹਲਕਾ ਬੱਲੂਆਣਾ ਦੇ ਕੁੱਲ 95 ਕਰਜਦਾਰਾਂ ਦੀ ਕੁੱਲ 1 ਕਰੋੜ 32 ਲੱਖ 72 ਹਜਾਰ 421 ਰੁਪਏ ਦੀ ਦੇਣਦਾਰੀ ਤੇ ਲੀਕ ਵੱਜ ਗਈ ਹੈ। ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤਾਂ ਅਤੇ ਸਮਾਜ ਦੇ ਪਿਛੜੇ ਵਰਗਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। 

ਇਸ ਮੌਕੇ ਜਿਨਾਂ ਲੋਕਾਂ ਦੇ ਕਰਜ ਮਾਫ ਹੋਏ ਉਹਨਾਂ ਦੇ ਚਿਹਰੇ ਦੀ ਰੌਣਕ ਵੇਖਣ ਵਾਲੀ ਸੀ ਅਤੇ ਉਹ ਕਰਜ ਮਾਫੀ ਦੇ ਸਰਟੀਫਿਕੇਟ ਦੇ ਰੂਪ ਵਿੱਚ ਖੁਸ਼ੀਆਂ ਦਾ ਸਰਟੀਫਿਕੇਟ ਲੈ ਕੇ ਘਰਾਂ ਨੂੰ ਮੁੜੇ । ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ ਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD