Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੀ ਨਵੀਂ ਇਮਾਰਤ ਲੋਕ ਅਰਪਿਤ

6.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਮਾਰਤ ਰਿਕਾਰਡ 2 ਸਾਲ ਦੇ ਸਮੇਂ ਵਿੱਚ ਹੋਈ ਤਿਆਰ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਲੌਂਗੋਵਾਲ , 04 Jul 2025

Last updated on: Jul 04, 2025, 17:08 IST

ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਸਬਾ ਲੌਂਗੋਵਾਲ ਵਿਖੇ ਸ਼ਹੀਦ ਸ੍ਰ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੋਂਗੋਵਾਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ। 6.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਇਮਾਰਤ ਰਿਕਾਰਡ 2 ਸਾਲ ਦੇ ਸਮੇਂ ਵਿੱਚ ਤਿਆਰ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ।

ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨੀਅਤ ਅਤੇ ਨੀਤੀ ਸਾਫ਼ ਹੋਵੇ ਉਥੇ ਕੋਈ ਵੀ ਕੰਮ ਨਹੀਂ ਰੁਕਦਾ। 

ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਸਕੂਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਿੰਨ ਮੰਜਿਲਾਂ ਇਮਾਰਤ ਦਾ ਕੁੱਲ ਕਵਰਡ ਖੇਤਰ 33590 ਸੁਕੇਅਰ ਫੁੱਟ ਹੈ। 

ਇਸ ਸਕੂਲ ਵਿੱਚ ਨਿੱਜੀ ਸਕੂਲਾਂ ਤੋਂ ਵੀ ਵੱਧ ਆਧੁਨਿਕ ਸਹੂਲਤਾਂ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਇਮਾਰਤ ਵਿਚ ਪ੍ਰਿੰਸੀਪਲ ਦੇ ਦਫ਼ਤਰ ਸਮੇਤ 14 ਕਲਾਸ ਰੂਮ, ਰਸੋਈ, ਕਲੈਰੀਕਲ ਸਟਾਫ ਰੂਮ, ਕੰਪਿਊਟਰ ਲੈਬ, ਭੂਗੋਲ ਲੈਬ, 2 ਰੋਬੋਟਿਕ ਲੈਬ, ਆਈ ਟੀ ਲੈਬ, ਸੁੰਦਰਤਾ ਅਤੇ ਤੰਦਰੁਸਤੀ ਲੈਬ, ਅੰਗਰੇਜ਼ੀ ਸੁਣਨ ਲੈਬ, ਸਾਇੰਸ ਲੈਬ, ਮੀਟਿੰਗ ਹਾਲ, ਡਾਈਨਿੰਗ ਰੂਮ, ਸਟੋਰ, ਵਾਸ਼ਰੂਮ ਅਤੇ ਹੋਰ ਸਹੂਲਤਾਂ ਮੌਜੂਦ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਹ ਸਕੂਲ ਕਸਬੇ ਦੇ ਤੰਗ ਬਾਜ਼ਾਰ ਵਿੱਚ ਚੱਲਦਾ ਸੀ। ਜਿਸ ਕਾਰਨ ਲੜਕੀਆਂ ਨੂੰ ਸਕੂਲ ਆਉਣ ਜਾਣ ਦੀ ਬਹੁਤ ਮੁਸ਼ਕਿਲ ਪੇਸ਼ ਆਉਂਦੀ ਸੀ। ਇਸ ਸਕੂਲ ਨੂੰ ਬਣਾਉਣ ਦੀ ਮੰਗ 10 ਸਾਲ ਪਹਿਲਾਂ ਰੱਖੀ ਗਈ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਲੌਂਗੋਵਾਲ ਸ਼ਹੀਦਾਂ ਦੀ ਧਰਤੀ ਹੈ ਜਿਸਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿੱਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ। ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਉਹਨਾਂ ਵਿਦਿਆਰਥਣਾਂ ਨੂੰ ਸੁਨਿਹਰੇ ਭਵਿੱਖ ਲਈ ਸ਼ੁਭ ਇੱਛਾਵਾਂ ਦਿੰਦਿਆਂ ਕਿਹਾ ਕਿ ਕਾਮਯਾਬ ਹੋਣ ਲਈ ਟੀਚੇ ਨਿਰਧਾਰਤ ਹੋਣੇ ਲਾਜ਼ਮੀ ਹੁੰਦੇ ਹਨ। ਉਹਨਾਂ ਉਮੀਦ ਪ੍ਰਗਟਾਈ ਕਿ ਜਲਦੀ ਹੀ ਇਸ ਸਕੂਲ ਤੋਂ ਪੜ੍ਹ ਕੇ ਬੱਚੀਆਂ ਵੱਖ ਵੱਖ ਖੇਤਰਾਂ ਵਿੱਚ ਆਪਣਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੀਆਂ।

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਸੰਬੋਧਨ ਕਰਦਿਆਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਬੱਚਿਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ ਅਤੇ ਗੱਲਬਾਤ ਦੇ ਸਲੀਕੇ ਵਿੱਚ ਵੱਡਾ ਬਦਲਾਅ ਆਇਆ ਹੈ।

ਸਮਾਗਮ ਦੌਰਾਨ ਗੁਰਵਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੋਂਗੋਵਾਲ, ਅਵਤਾਰ ਸਿੰਘ ਈਲਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਵਿੰਦਰ ਕੌਰ, ਅੰਮ੍ਰਿਤਪਾਲ ਸਿੰਘ ਸਿੱਧੂ, ਸੁਖਪਾਲ ਸਿੰਘ, ਬਲਵਿੰਦਰ ਸਿੰਘ, ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵਿਦਿਆਰਥਣਾਂ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD