Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਸ਼੍ਰੀਮਤੀ ਅੰਜੂ ਚੰਦਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ

Dr Gurpreet Kaur, AAP, Aam Aadmi Party, Aam Aadmi Party Punjab, AAP Punjab, Anmol Gagan Mann, Dr Ravjot Singh, Kharar, Kharar News, News of Kharar, Kharar Updates

Web Admin

Web Admin

5 Dariya News

ਐਸ.ਏ.ਐਸ ਨਗਰ , 04 Jul 2025

Last updated on: Jul 04, 2025, 18:02 IST

ਸ੍ਰੀਮਤੀ ਅੰਜੂ ਚੰਦਰ ਨੇ ਅੱਜ ਨਗਰ ਕੌਂਸਲ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪ੍ਰਧਾਨ ਦਾ ਅਹੁਦਾ ਅੱਜ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ, ਡਾ. ਗੁਰਪ੍ਰੀਤ ਕੌਰ (ਪਤਨੀ ਮਾਨਯੋਗ ਮੁੱਖ ਮੰਤਰੀ ਪੰਜਾਬ) ਅਤੇ ਐਮ.ਐਲ.ਏ ਖਰੜ ਅਨਮੋਲ ਗਗਨ ਮਾਨ  ਦੀ ਹਾਜ਼ਰੀ ਵਿੱਚ ਸੰਭਾਲਿਆ। ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਸ਼੍ਰੀਮਤੀ ਅੰਜੂ ਚੰਦਰ ਨੂੰ ਵਧਾਈ ਦਿੱਤੀ। 

ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਬਿਹਤਰੀਨ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਖਰੜ, ਅਨਮੋਲ ਗਗਨ ਮਾਨ ਨੇ ਖਰੜ ਦੇ ਵਿਕਾਸ ਲਈ ਅਤੇ ਸ਼ਹਿਰ ਵਾਸੀਆਂ ਦੀ ਮੰਗ ਤੇ ਕਜੌਲੀ ਵਾਟਰ ਵਰਕਸ ਤੋਂ ਨਹਿਰੀ ਪਾਣੀ ਦੀ ਸਪਲਾਈ ਦਾ 100 ਕਰੋੜ ਰੁਪਏ ਦਾ ਪ੍ਰਾਜੈਕਟ ਸਰਕਾਰ ਪਾਸੋਂ ਪ੍ਰਵਾਨ ਕਰਵਾਇਆ। 

ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਵੀ ਕੀਤਾ ਗਿਆ ਹੈ। ਵਿਧਾਇਕ ਅਨਮੋਲ ਗਗਨ ਮਾਨ ਨੇ ਬੋਲਦਿਆਂ ਕਿਹਾ ਕਿ ਨਵ ਨਿਯੁਕਤ ਪ੍ਰਧਾਨ ਅੰਜੂ ਸ਼ਰਮਾ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਨਗਰ ਕੌਂਸਲ ਖਰੜ, ਦੇ ਪ੍ਰਧਾਨ ਵਜੋਂ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਅਦਾਰੇ ਤੇ ਸੰਸਥਾ ਦੀ ਜ਼ਿੰਮੇਵਾਰੀ ਇਮਾਨਦਾਰ ਤੇ ਮਿਹਨਤੀ ਲੋਕਾਂ ਨੂੰ ਸੌਂਪ ਰਹੀ ਹੈ। ਜਦੋਂ ਵੱਖੋ ਵੱਖੋ ਸੰਸਥਾਵਾਂ ਤੇ ਅਦਾਰੇ ਪੂਰਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਪੰਜਾਬ ਨੂੰ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। 

ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨਾ ਭਰੋਸਾ ਹੈ ਕਿ ਸ਼੍ਰੀਮਤੀ ਅੰਜੂ ਚੰਦਰ ਵੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ। ਉਨਾਂ ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਖਰੜ ਵੱਲੋਂ ਪਹਿਲਾਂ ਵੀ ਸ਼ਹਿਰ ਦੇ ਵਿਕਾਸ ਸਬੰਧੀ ਸਾਰੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਂਦੇ ਹਨ। 

ਸ਼ਹਿਰ ਵਿਖੇ ਸੁਪਰਮਾਰਕੀਟ ਬਣਾਈ ਜਾਵੇਗੀ, ਜਿਥੋਂ ਖਰੜ ਸ਼ਹਿਰ ਨੂੰ ਆਮਦਨ ਆਵੇਗੀ, ਖਰੜ ਵਿਖੇ ਪਾਰਕ, ਮਲਟੀਸਟੇਡੀਅਮ, ਸੜਕਾਂ, ਸ਼ਾਨਦਾਰ ਕਮਿਊਨਿਟੀ ਸੈਂਟਰ, ਬੱਸ ਸਟੈਂਡ ਆਦਿ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਨੂੰ ਸੁੰਦਰ ਬਣਾੳਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਵਿਚਲਾ ਕਮਿਊਨਿਟੀ ਸੈਂਟਰ ਵੀ ਜਲਦ ਹੀ ਲੋਕ ਅਰਪਣ ਕਰ ਦਿੱਤਾ ਜਾਵੇਗਾ।  

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ  ਸ੍ਰੀਮਤੀ ਅੰਜੂ ਚੰਦਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਹਨਾਂ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਆਸਾਂ 'ਤੇ  ਖ਼ਰਾ ਉਤਰਨ ਲਈ ਪੂਰੇ ਪੂਰੇ ਯਤਨ ਕੀਤੇ ਜਾਣਗੇ। ਖਰੜ ਦੀ ਤਰੱਕੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵਾਸਤੇ ਪੁਰਜ਼ੋਰ ਕੰਮ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

 

Tags: Dr Gurpreet Kaur , AAP , Aam Aadmi Party , Aam Aadmi Party Punjab , AAP Punjab , Anmol Gagan Mann , Dr Ravjot Singh , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD