Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 04 Jul 2025

Last updated on: Jul 05, 2025, 11:00 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ  ਕਿ ਉਕਤ ਜੇਈ ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਨੂੰ ਠੀਕ ਕਰਨ ਲਈ ਇੱਕ ਨਵਾਂ ਟ੍ਰਾਂਸਫਾਰਮਰ ਲਗਾਉਣ ਦੇ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ ਪਰ ਉਸ ਦੀ ਬੇਨਤੀ 'ਤੇ ਸੌਦਾ 15000 ਰੁਪਏ ਵਿਚ ਤੈਅ ਹੋ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ  ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD