Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jitendra Jorwal

Web Admin

Web Admin

5 Dariya News

ਚੰਡੀਗੜ੍ਹ , 04 Jul 2025

Last updated on: Jul 05, 2025, 11:42 IST

ਨਵੀਂ ਦਿੱਲੀ ਵਿੱਚ ਹੋਈ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਮਾਲੀਏ ਦੇ ਵਿਸ਼ਲੇਸ਼ਣ ਬਾਰੇ ਮੰਤਰੀ ਸਮੂਹ ਦੀ ਪਹਿਲੀ ਮੀਟਿੰਗ ਦੌਰਾਨ 1 ਜੁਲਾਈ, 2017 ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਮਾਲੀਏ ਬਾਰੇ ਵਿਆਪਕ ਤੇ ਸੰਖੇਪ ਜਾਣਕਾਰੀ ਪੇਸ਼ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਲਿਆਉਣ 'ਤੇ ਜ਼ੋਰ ਦਿੱਤਾ ਅਤੇ ਮਾਲੀਆ ਵਧਾਉਣ ਲਈ ਨੀਤੀਗਤ ਸਿਫਾਰਸ਼ਾਂ ਦਾ ਪ੍ਰਸਤਾਵ ਦਿੱਤਾ, ਜਿਸ ਵਿੱਚ ਜੀ.ਐਸ.ਟੀ ਢਾਂਚੇ ਅਧੀਨ ਅਨਾਜ ਸ਼ਾਮਲ ਕਰਨ, ਇਨਵਰਟਿਡ ਡਿਊਟੀ ਢਾਂਚੇ ਨੂੰ ਘਟਾਉਣ ਜਾਂ ਰੱਦ ਕਰਨਾ, ਅਤੇ ਈ-ਵੇਅ ਬਿੱਲ ਜਨਰੇਸ਼ਨ ਅਤੇ ਈ-ਇਨਵੌਇਸਿੰਗ ਨੂੰ ਲਾਜ਼ਮੀ ਬਣਾਉਣਾ ਆਦਿ ਸ਼ਾਮਲ ਹਨ। 

ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਡੇਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਅਤੇ ਪਾਲਣਾ ਦੇ ਮੁੱਦਿਆਂ ਦਾ ਪਤਾ ਲਗਾਉਣ ਲਈ ਸਾਰੇ ਰਾਜਾਂ ਅਤੇ ਕੇਂਦਰੀ ਟੈਕਸ ਅਥਾਰਟੀ ਨੂੰ ਪਹੁੰਚ ਮੁਹੱਈਆ ਕਰਵਾਉਣ ਵਾਲਾ ਇੱਕ ਏਕੀਕ੍ਰਿਤ ਪਲੇਟਫਾਰਮ ਵਿਕਸਤ ਕੀਤਾ ਜਾਵੇ। ਜੀਐਸਟੀ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਟੈਕਸਾਂ ਦੇ ਇਸ ਵਿੱਚ ਸਮਾਉਣ ਕਾਰਨ ਪੰਜਾਬ ਨੂੰ ਹੋਏ ਮਹੱਤਵਪੂਰਨ ਮਾਲੀਆ ਘਾਟੇ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਅਰਥਵਿਵਸਥਾ ਹੋਣ ਦੇ ਨਾਤੇ, ਪੰਜਾਬ ਅਨਾਜ (ਕਣਕ ਅਤੇ ਚੌਲ) ਦੀ ਵਿਕਰੀ 'ਤੇ ਖਰੀਦ ਟੈਕਸ ਅਤੇ ਬੁਨਿਆਦੀ ਢਾਂਚਾ ਵਿਕਾਸ ਫੀਸ (ਆਈਡੀ ਫੀਸ) 'ਤੇ ਬਹੁਤ ਜ਼ਿਆਦਾ ਨਿਰਭਰ ਕਰਦਾ ਸੀ ਅਤੇ 2015-16 ਵਿੱਚ 3,094 ਕਰੋੜ ਰੁਪਏ ਇਕੱਠੇ ਕੀਤੇ, ਜੋ ਕਿ ਇਸਦੇ ਕੁੱਲ ਟੈਕਸ ਮਾਲੀਏ ਦਾ 16.55% ਸੀ, ਅਤੇ ਇਹਨਾਂ ਟੈਕਸਾਂ ਦੇ ਜੀ.ਐਸ.ਟੀ ਵਿੱਚ ਸਮਾਉਣ ਦੇ ਨਤੀਜੇ ਵਜੋਂ ਸੂਬੇ ਨੂੰ ਮਾਲੀਆ ਪ੍ਰਾਪਤੀ ਵਿੱਚ ਸਥਾਈ ਨੁਕਸਾਨ ਹੋਇਆ। 

ਉਨ੍ਹਾਂ ਨੇ ਕੇਂਦਰੀ ਵਿਕਰੀ ਟੈਕਸ (ਸੀਐਸਟੀ) ਦੇ ਸਮਾਪਤ ਹੋਣ ਤੋਂ ਹੋਏ ਨੁਕਸਾਨ ਵੱਲ ਵੀ ਧਿਆਨ ਦਿਵਾਇਆ, ਜਿਸ ਨੇ ਸਾਲ 2015-16 ਵਿੱਚ ਪੰਜਾਬ ਦੇ ਮਾਲੀਏ ਵਿੱਚ 568 ਕਰੋੜ ਰੁਪਏ ਦਾ ਯੋਗਦਾਨ ਪਾਇਆ ਸੀ। ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵੈਟ ਪ੍ਰਣਾਲੀ ਦੌਰਾਨ ਪੰਜਾਬ ਵਿੱਚ ਜੀ.ਐਸ.ਟੀ ਪ੍ਰਣਾਲੀ ਦੇ ਮੁਕਾਬਲੇ ਮਾਲੀਆ ਪ੍ਰਾਪਤੀਆਂ ਕਿਤੇ ਵੱਧ ਸਨ। ਵਿੱਤ ਮੰਤਰੀ ਨੇ ਜੁਲਾਈ 2017 ਤੋਂ ਪੰਜਾਬ ਦੇ ਜੀਐਸਟੀ ਮਾਲੀਆ ਦੀ ਵਾਧਾ ਦਰ, ਅਧਾਰ ਸਾਲ 'ਤੇ 14% ਵਿਕਾਸ ਦਰ ਦੇ ਅਧਾਰ 'ਤੇ ਅਨੁਮਾਨਿਤ ਮਾਲੀਏ ਨਾਲੋਂ ਲਗਾਤਾਰ ਘੱਟ ਰਹਿਣ 'ਤੇ ਵੀ ਚਿੰਤਾ ਪ੍ਰਗਟ ਕੀਤੀ। 

ਉਨ੍ਹਾਂ ਕਿਹਾ ਕਿ ਜੇਕਰ ਜੀ.ਐਸ.ਟੀ ਲਾਗੂ ਨਾ ਕੀਤਾ ਜਾਂਦਾ ਤਾਂ ਪੰਜਾਬ ਦੀ ਮਾਲੀਆ ਸਥਿਤੀ 10% ਸੀ.ਏ.ਜੀ.ਆਰ ਵਿਕਾਸ ਦਰ ਨਾਲ ਵੀ ਬਿਹਤਰ ਹੁੰਦੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਪ੍ਰਣਾਲੀ ਲਾਗੂ ਹੋਣ ਕਾਰਨ 1 ਜੁਲਾਈ 2022 ਤੋਂ ਪੰਜਾਬ ਨੂੰ 47037 ਕਰੋੜ ਰੁਪਏ ਦੇ ਮਾਲੀਆ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ। 

ਉਨ੍ਹਾਂ ਕਿਹਾ ਕਿ ਖੇਤੀਬਾੜੀ 'ਤੇ ਨਿਰਭਰ ਰਾਜਾਂ, ਜਿਵੇਂ ਕਿ ਪੰਜਾਬ, ਨੂੰ ਅਨਾਜ 'ਤੇ ਖਰੀਦ ਟੈਕਸ ਦੇ ਸਮਾਪਤ ਹੋਣ ਕਾਰਨ ਮਾਲੀਏ ਨੂੰ ਹੋਏ ਸਥਾਈ ਨੁਕਸਾਨ ਦੀ ਭਰਪਾਈ ਮੁਆਵਜੇ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਉਦਯੋਗਿਕ ਖੇਤਰ, ਜਿਵੇਂ ਕਿ ਖੇਤੀਬਾੜੀ ਸੰਦ, ਸਾਈਕਲ ਅਤੇ ਸਾਈਕਲ ਪਾਰਟਸ, ਅਤੇ ਹੌਜ਼ਰੀ ਸਾਮਾਨ, ਉੱਚ ਕੁੱਲ ਟਰਨਓਵਰ ਦਿਖਾਉਂਦੇ ਹਨ ਪਰ ਜੀ.ਐਸ.ਟੀ ਮਾਲੀਏ ਵਿੱਚ ਅਨੁਪਾਤਕ ਵਾਧਾ ਨਹੀਂ ਦਿਖਾਉਂਦੇ। 

ਇਹ ਮੁੱਖ ਤੌਰ 'ਤੇ ਜੀਐਸਟੀ ਇੱਕ ਮੰਜ਼ਿਲ-ਅਧਾਰਤ ਖਪਤ ਟੈਕਸ ਹੋਣ ਕਾਰਨ ਹੈ, ਜਿਸ ਕਾਰਨ ਆਈ.ਜੀ.ਐਸ.ਟੀ ਦੇਣਦਾਰੀ ਦੇ ਵਿਰੁੱਧ ਐਸ.ਜੀ.ਐਸ.ਟੀ ਇਨਪੁੱਟ ਟੈਕਸ ਕ੍ਰੈਡਿਟ ਦੀ ਵਿਵਸਥਾ ਰਾਹੀਂ ਪੰਜਾਬ ਤੋਂ ਮਾਲੀਆ ਬਾਹਰ ਚਲੇ ਜਾਂਦਾ ਹੈ। ਜੀ.ਐਸ.ਟੀ ਤਹਿਤ ਇਨਵਰਟਿਡ ਡਿਊਟੀ ਢਾਂਚੇ ਨੂੰ ਘਟਾਉਣ ਜਾਂ ਰੱਦ ਕਰਨ ਲਈ ਨੀਤੀਗਤ ਦਖਲਅੰਦਾਜ਼ੀ ਦੀ ਮੰਗ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਾਰਨ ਸੂਬੇ ਨੂੰ ਕਾਫ਼ੀ ਵਾਪਸੀ ਕਰਨ ਪੈਂਦੀ ਹੈ ਜਦੋਂ ਕਿ ਨਕਦੀ ਮਾਲੀਆ ਪ੍ਰਾਪਤੀਆਂ ਘੱਟ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਇਨਵਰਟਿਡ ਡਿਊਟੀ ਢਾਂਚੇ ਅਤੇ ਨਿਰਯਾਤ ਕਾਰਨ ਪੰਜਾਬ ਵੱਲੋਂ ਹਰ ਸਾਲ ਲਗਭਗ 1,200 ਕਰੋੜ ਰੁਪਏ ਦੇ ਰਿਫੰਡ ਕੀਤੇ ਜਾਂਦੇ ਹਨ, ਜਿਸ ਨਾਲ ਮਾਲੀਆ ਪ੍ਰਭਾਵਿਤ ਹੁੰਦਾ ਹੈ। ਹੋਰ ਸਿਫ਼ਾਰਸ਼ਾਂ ਵਿੱਚ ਥ੍ਰੈਸ਼ਹੋਲਡ ਦੀ ਪਰਵਾਹ ਕੀਤੇ ਬਿਨਾਂ ਕਰ ਚੋਰੀ-ਪ੍ਰਭਾਵਿਤ ਵਸਤੂਆਂ ਲਈ ਈ-ਵੇਅ ਬਿੱਲਾਂ ਨੂੰ ਲਾਜ਼ਮੀ ਬਣਾਉਣਾ, ਨਿਰਮਾਤਾਵਾਂ ਲਈ ਬੀ-2-ਬੀ ਸਪਲਾਈਆਂ ਲਈ ਅਤੇ ਬੀ-2-ਸੀ ਸਪਲਾਈ ਲਈ ਲਾਜ਼ਮੀ ਈ-ਇਨਵੌਇਸਿੰਗ, ਧੋਖਾਧੜੀ ਵਾਲੇ ਟੈਕਸਦਾਤਾਵਾਂ ਨੂੰ ਟਰੈਕ ਕਰਨ ਲਈ ਜੀ.ਐਸ.ਟੀ.ਐਨ ਅਤੇ ਈ-ਵੇਅ ਬਿੱਲਾਂ ਨਾਲ ਆਈ.ਪੀ ਐਡਰੈੱਸ ਦੀ ਲਾਜ਼ਮੀ ਮੈਪਿੰਗ, ਅਤੇ ਜੀਓ-ਫੈਂਸਿੰਗ ਦੀ ਸ਼ੁਰੂਆਤ ਕਰਨਾ ਸ਼ਾਮਲ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਅਤੇ ਰਾਜ ਟੈਕਸ ਅਥਾਰਟੀਆਂ ਦੋਵਾਂ ਲਈ ਵੱਖ-ਵੱਖ ਸਰਕਾਰੀ ਪੋਰਟਲਾਂ ਤੋਂ ਡੇਟਾ ਏਕੀਕਰਨ ਲਈ ਇੱਕ ਏਕੀਕ੍ਰਿਤ ਏਆਈ-ਅਧਾਰਤ ਪਲੇਟਫਾਰਮ ਦੇ ਵਿਕਾਸ, ਅਤੇ ਜੋਖਮ ਪ੍ਰੋਫਾਈਲਿੰਗ ਦੇ ਅਧਾਰ ‘ਤੇ ਇਸਦੇ ਲਾਗੂ ਹੋਣ ਤੋਂ ਪਹਿਲਾਂ ਰਜਿਸਟਰਡ ਟੈਕਸਦਾਤਾਵਾਂ ਲਈ ਲਾਜ਼ਮੀ ਬਾਇਓਮੈਟ੍ਰਿਕ ਪ੍ਰਮਾਣੀਕਰਨ ਦੀ ਵੀ ਵਕਾਲਤ ਕੀਤੀ। ਅੰਤ ਵਿੱਚ ਉਨ੍ਹਾਂ ਨੇ ਜੀ.ਐਸ.ਟੀ.ਆਰ 3ਬੀ ਫਾਰਮਾਂ ਵਿੱਚ ਆਈ.ਟੀ.ਸੀ ਦਾਅਵਿਆਂ ਨੂੰ ਸਵੈਚਾਲਿਤ ਕਰਨ, ਧੋਖਾਧੜੀ ਵਾਲੇ ਦਾਅਵਿਆਂ ਨੂੰ ਘਟਾਉਣ ਲਈ ਜੀ.ਐਸ.ਟੀ.ਆਰ 2ਬੀ ਵਿੱਚ ਉਪਲਬਧ ਰਕਮ ਤੱਕ ਦਾਅਵਿਆਂ ਨੂੰ ਸੀਮਤ ਕਰਨ ਦਾ ਵੀ ਪ੍ਰਸਤਾਵ ਰੱਖਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਕਹਿੰਦਿਆਂ ਸਮਾਪਤੀ ਕੀਤੀ ਕਿ ਪੰਜਾਬ ਵੱਲੋਂ ਮਾਲੀਆ ਪ੍ਰਾਪਤੀਆਂ ਨੂੰ ਵਧਾਉਣ ਲਈ ਵੱਧ ਤੋਂ ਵੱਧ ਯਤਨ ਕਰਨ ਦੇ ਬਾਵਜੂਦ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸੂਬੇ ਦੇ ਲੈਂਡਲੌਕ ਹੋਣ ਅਤੇ ਖੇਤੀਬਾੜੀ ਆਧਾਰਤ ਆਰਥਿਕਤਾ ਹੋਣ ਦੇ ਨਾਤੇ ਚੱਲ ਰਹੇ ਮਾਲੀਆ ਘਾਟੇ ਨੂੰ ਪੂਰਾ ਕਰਨ ਲਈ ਅਨਾਜ ਨੂੰ ਜੀ.ਐਸ.ਟੀ ਢਾਂਚੇ ਅਧੀਨ ਸ਼ਾਮਲ ਕਰਨ 'ਤੇ ਵਿਚਾਰ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jitendra Jorwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD