Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 04 Jul 2025

Last updated on: Jul 05, 2025, 12:51 IST

ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। 

ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।

ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

 

Tags: Vigilance Bureau , Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD