Thursday, 02 July 2026

 

 

ਖ਼ਾਸ ਖਬਰਾਂ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

 

ਸੀਜੀਸੀ ਲਾਂਡਰਾਂ ਵਿਖੇ 25ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਦਾਰੇ ਦੀ 25ਵੀਂ ਵਰੇਗੰਢ ਨੂੰ ਸਮਰਪਿਤ ਯਾਦਗਾਰੀ ਲੋਗੋ ਦਾ ਕੀਤਾ ਉਦਘਾਟਨ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 04 Jul 2025

Last updated on: Jul 05, 2025, 14:21 IST

ਸੀਜੀਸੀ ਲਾਂਡਰਾਂ ਦੇ 25ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਰੱਬੀ ਅਸ਼ੀਰਵਾਦ ਲੈਣ ਲਈ ਕੈਂਪਸ ਵਿੱਚ ਤਿੰਨ ਦਿਨਾਂ ਧਾਰਮਿਕ ਸਮਾਗਮ (ਸ੍ਰੀ ਅਖੰਡ ਪਾਠ ਸਮਾਗਮ) ਦਾ ਆਯੋਜਨ ਕੀਤਾ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਮਗਰੋਂ ਅਰਦਾਸ, ਰੂਹਾਨੀ ਕੀਰਤਨ ਅਤੇ ਗੁਰੂ ਦਾ ਲੰਗਰ ਵੀ ਵਰਤਾਇਆ ਗਿਆ।ਇਸ ਦੌਰਾਨ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ, ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਫੈਕਲਟੀ ਮੈਂਬਰ ਅਤੇ ਸੀਜੀਸੀ ਲਾਂਡਰਾਂ ਦੇ ਸਾਰੇ ਕਰਮਚਾਰੀ ਪਵਿੱਤਰ ਸਮਾਰੋਹ ਵਿੱਚ ਨਤਮਸਤਕ ਹੋਏ। 

ਇਸ ਪ੍ਰੋਗਰਾਮ ਉਪਰੰਤ ਸੀਜੀਸੀ ਲਾਂਡਰਾਂ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ ਇੱਕ ਯਾਦਗਾਰੀ ਲੋਗੋ ਦਾ ਉਦਘਾਟਨ ਸਮਾਰੋਹ ਵੀ ਕਰਵਾਇਆ ਗਿਆ। ਇਹ ਲੋਗੋ ਸੰਸਥਾ ਦੇ ਸ਼ਾਨਦਾਰ 25 ਸਾਲਾਂ ਦੇ ਸਫ਼ਰ ਅਤੇ ਇਸ ਦੀਆਂ ਹੋਰ ਵੀ ਉੱਜਵਲ ਭਵਿੱਖ ਲਈ ਇੱਛਾਵਾਂ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਖੋਜ ਅਤੇ ਅਕਾਦਮਿਕ ਉੱਤਮਤਾ ਵਿੱਚ ਨਵੇਂ ਮਿਆਰ ਸਥਾਪਤ ਕਰਨਾ ਹੈ। ਇਸ ਮੌਕੇ 2001 ਵਿੱਚ ਸੀਜੀਸੀ ਲਾਂਡਰਾਂ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇ ਸਫ਼ਰ ’ਤੇ ਵਿਚਾਰ ਕਰਦੇ ਹੋਏ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਸੰਸਥਾ ਦੇ ਸਾਲਾਂ ਦੌਰਾਨ ਦੇਖੇ ਗਏ ਸੰਘਰਸ਼ਾਂ, ਚੁਣੌਤੀਆਂ, ਵਿਕਾਸ ਅਤੇ ਪਰਿਵਰਤਨ ਨੂੰ ਯਾਦ ਕੀਤਾ। 

ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਕਿਵੇਂ ਸਰਵਸ਼ਕਤੀਮਾਨ ਦੀਆਂ ਅਸੀਸਾਂ ਅਤੇ ਸਾਰੇ ਹਿੱਸੇਦਾਰਾਂ ਦੀ ਸਖ਼ਤ ਮਿਹਨਤ, ਨਿਰੰਤਰ ਯਤਨਾਂ ਅਤੇ ਸਮਰਪਣ ਨੇ ਸੰਸਥਾ ਦੇ ਵਿਕਾਸ ਅਤੇ ਵਿਸਥਾਰ ਲਈ ਰਾਹ ਪੱਧਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹ ਆਪਣੀ ਸੰਸਥਾ ਦੀ 25ਵੀਂ ਵਰ੍ਹੇਗੰਢ ਅਤੇ ਇੱਕ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਨਿਮਰਤਾ ਨਾਲ ਵਾਹਿਗੁਰੂ ਦਾ ਉਸ ਵੱਲੋਂ ਦਿੱਤਿਆਂ ਅਣਗਿਣਤ ਬੱਖਸ਼ਿਸ਼ਾਂ ਲਈ ਧੰਨਵਾਦ ਕਰਦੇ ਹਾਂ।

ਅੱਗੇ ਉਨ੍ਹਾਂ ਕਿਹਾ ਕਿ ਸਿੱਖਿਆ ਸਾਡਾ ਮਿਸ਼ਨ ਰਿਹਾ ਹੈ, ਜਿਸ ਨੂੰ ਅਸਲ ਅਤੇ ਪ੍ਰਭਾਵਸ਼ਾਲੀ ਹੋਣ ਦੀ ਸਾਂਝੀ ਦ੍ਰਿਸ਼ਟੀ ਨੇ ਦਿਸ਼ਾ ਦਿੱਤੀ। ਸਾਡਾ ਟੀਚਾ ਹਮੇਸ਼ਾ ਆਪਣੇ ਆਪ ਨੂੰ ਚੁਣੌਤੀ ਦੇਣਾ, ਤਬਦੀਲੀ ਦਾ ਮੋਹਰੀ ਬਣਨਾ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਰਿਹਾ ਹੈ। ਉਨ੍ਹਾਂ ਕਿਹਾ, ਜਿਵੇਂ ਕਿ ਅਸੀਂ ਅੱਗੇ ਵੱਧ ਰਹੇ ਹਾਂ ਇਹ ਜ਼ਰੂਰੀ ਹੈ ਕਿ ਅਸੀਂ ਇਸ ਵਿਰਾਸਤ ਨੂੰ ਨਵੇਂ ਉਦੇਸ਼ ਅਤੇ ਜਜ਼ਬੇ ਨਾਲ ਅੱਗੇ ਲੈ ਕੇ ਚੱਲੀਏ।

ਉਨ੍ਹਾਂ ਕਿਹਾ ਕਿ ਤਬਦੀਲੀ ਨੂੰ ਅਪਣਾਉਣਾ, ਭਾਵੇਂ ਨਵੀਂ ਸਿੱਖਿਆ ਨੀਤੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ, ਜਾਂ ਡੇਟਾ ਸੰਚਾਲਿਤ ਫੈਸਲੇ ਲੈਣ ਦੀ ਪ੍ਰਕਿਿਰਆ ਆਦਿ ਇਹ ਸਾਰੇ ਅੱਜ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਅਕਾਦਮਿਕ ਦ੍ਰਿਸ਼ਟੀਕੋਣ ਵਿੱਚ ਬਹੁਤ ਜ਼ਰੂਰੀ ਹੈ। ਅਸਮਾਨ  ਹੱਦ ਨਹੀਂ ਸਗੋਂ ਮੰਜ਼ਿਲ ਹੈ ਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਸੀਜੀਸੀ ਲਾਂਡਰਾਂ ਨੂੰ ਹੋਰ ਉਚਾਈਆਂ ਤੱਕ ਲੈ ਕੇ ਜਾਈਏ।  

ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤਰੀ ਉੱਚ ਸਿੱਖਿਆ ਵਿੱਚ ਸੀਜੀਸੀ ਲਾਂਡਰਾਂ ਦੀ ਮੋਹਰੀ ਭੂਮਿਕਾ ਨੂੰ ਵੀ ਯਾਦ ਕੀਤਾ, ਜਿਵੇਂ ਕਿ ਇਹ ਖੇਤਰ ਦੀ ਪਹਿਲੀ ਅਜਿਹੀ ਸੰਸਥਾ ਬਣੀ ਜੋ ਈ-ਗਵਰਨੈਂਸ ਸੈੱਲ ਲਈ ਨੋਡਲ ਸੈਂਟਰ ਵਜੋਂ ਚੁਣਿਆ ਗਿਆ ਸੀ। ਉਨ੍ਹਾਂ ਨੇ ਫੈਕਲਟੀ ਦੇ ਸਮਰਪਣ ਲਈ ਦਿਲੋਂ ਪ੍ਰਸ਼ੰਸਾ ਕੀਤੀ ਅਤੇ ਸਭ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਇਹ ਸਾਂਝੀ ਕੋਸ਼ਿਸ਼ ਜਾਰੀ ਰਹੇ ਤਾਂ ਜੋ ਸੀਜੀਸੀ ਲਾਂਡਰਾਂ ਗਿਆਨ ਦੀ ਇੱਕ ਰੌਸ਼ਨੀ ਅਤੇ ਭਵਿੱਖੀ ਸਫਲਤਾ ਲਈ ਇੱਕ ਮਜ਼ਬੂਤ ਲਾਂਚਪੈਡ ਬਣ ਸਕੇ।

ਅੰਤ ਵਿੱਚ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਦੋਵਾਂ ਨੇ ਵਿਿਦਆਰਥੀਆਂ ਅਤੇ ਫੈਕਲਟੀ ਨੂੰ ਸਿੱਖਣ, ਵਿਕਾਸ ਅਤੇ ਨਵੀਆਂ ਪ੍ਰਾਪਤੀਆਂ ਨਾਲ ਭਰੇ ਇੱਕ ਫਲਦਾਇਕ ਅਕਾਦਮਿਕ ਸਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।ਜ਼ਿਕਰਯੋਗ ਹੈ ਕਿ ਪਿਛਲੇ ਸਾਲਾਂ ਦੌਰਾਨ, ਸੀਜੀਸੀ ਲਾਂਡਰਾਂ ਨੇ ਆਪਣੇ ਆਪ ਨੂੰ ਖੇਤਰ ਵਿੱਚ ਇੱਕ ਮੋਹਰੀ ਸੰਸਥਾ ਵਜੋਂ ਸਥਾਪਿਤ ਕੀਤਾ ਹੈ, ਜੋ ਗੁਣਵੱਤਾ, ਕਿਫਾਇਤੀ ਉੱਚ ਸਿੱਖਿਆ ਪ੍ਰਦਾਨ ਕਰਨ ਅਤੇ ਇੱਕ ਮਜ਼ਬੂਤ ਪਲੇਸਮੈਂਟ ਰਿਕਾਰਡ ਬਣਾਈ ਰੱਖਣ ਲਈ ਜਾਣਿਆ ਜਾਂਦਾ ਹੈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD