Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ: ਸੋਨਾ ਥਿੰਦ ਵੱਲੋਂ ਨਸ਼ਾ ਛੁਡਾਉ ਕੇਂਦਰਾਂ ਵਿੱਚ ਜੇਰੇ ਇਲਾਜ ਵਿਅਕਤੀਆਂ ਲਈ ਨਵੇਂ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਆਪਣੇ ਬਲਾਕ ਵਿੱਚ ਰਜਿਸਟਰੇਸ਼ਨ ਤੇ ਰੋਜ਼ਗਾਰ ਕੈਂਪ ਲਗਾਉਣ ਦੀ ਹਦਾਇਤ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 Jul 2025

Last updated on: Jul 05, 2025, 15:51 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਮਾਜ ਅੰਦਰ ਮੁੜ ਤੋਂ ਚੰਗੇ ਨਾਗਰਿਕ ਵਜੋਂ ਜੀਵਨ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਕਿਉਂਕਿ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਜੇਰੇ ਇਲਾਜ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਤੇ ਖੜ੍ਹਾ ਕਰਨ ਲਈ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਨੌਜਵਾਨ ਰੋਜ਼ਗਾਰ ਹਾਸਲ ਕਰ ਸਕਣ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਿਹਤ ਵਿਭਾਗ ਤੇ ਆਰ ਸੇਟੀ ਦੇ ਸਹਿਯੋਗ ਨਾਲ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਜੇਰੇ ਇਲਾਜ ਵਿਅਕਤੀਆਂ ਲਈ ਫਾਸਟ ਫੂਡ ਤਿਆਰ ਕਰਨ ਦੀ ਸਿਖਲਾਈ ਦੇਣ ਵਾਸਤੇ 7 ਜੁਲਾਈ ਨੂੰ ਸ਼ੁਰੂ ਕੀਤੇ ਜਾ ਰਹੇ ਕੋਰਸ ਸਬੰਧੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਸ ਰੋਜ਼ਗਾਰ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਸਕਣ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਵੀ ਨਸ਼ਿਆਂ ਨੂੰ ਛੱਡ ਰਹੇ ਨੌਜਵਾਨਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।  ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਆਪੋ ਆਪਣੇ ਬਲਾਕ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਤਾਲਮੇਲ ਕਰਕੇ ਰਜਿਸਟ੍ਰੇਸ਼ਨ ਕੈਂਪ ਤੇ ਰੋਜ਼ਗਾਰ ਕੈਂਪ ਲਗਾਏ ਜਾਣ ਤਾਂ ਜੋ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। 

ਉਨ੍ਹਾਂ ਸਵੈ ਰੋਜ਼ਗਾਰ ਨਾਲ ਜੁੜੇ ਵਿਭਾਗਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਵੱਖ-ਵੱਖ ਰੋਜ਼ਗਾਰ ਮੇਲਿਆਂ ਵਿੱਚ 684 ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਾਰਟ ਲਿਸਟ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਪੀ.ਜੀ.ਆਰ.ਕੇ.ਏ.ਐਮ. ਪੋਰਟਲ ਤੇ 1278 ਪ੍ਰਾਰਥੀਆਂ ਦੀ ਰਜਿਸਟਰੇਸ਼ਨ ਵੀ ਕੀਤੀ ਗਈ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਲੀਡ ਮੈਨੇਜਰ ਮੁਕੇਸ਼ ਸੈਣੀ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਮੁਕੇਸ਼ ਕੁਮਾਰ, ਪਲੇਸਮੈਂਟ ਅਫਸਰ ਜਸਵਿੰਦਰ ਸਿੰਘ, ਹਰਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD