Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਟਿਆਲਾ ਜ਼ਿਲ੍ਹੇ 'ਚ ਬਰਸਾਤੀ ਸੀਜ਼ਨ ਦੌਰਾਨ ਲਗਾਏ ਜਾ ਰਹੇ ਨੇ 6 ਲੱਖ ਬੂਟੇ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ 'ਚ ਲਗਾਏ ਜਾਣਗੇ 3.50 ਲੱਖ ਬੂਟੇ

Preeti Yadav, Tree Plantation Drive

Web Admin

Web Admin

5 Dariya News

ਪਟਿਆਲਾ , 05 Jul 2025

Last updated on: Jul 07, 2025, 12:48 IST

ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਰਸਾਤੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ 6 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਵੱਖ ਵੱਖ ਵਿਭਾਗਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ 'ਚ 3.50 ਲੱਖ ਬੂਟੇ ਲਗਾਏ ਜਾ ਰਹੇ ਹਨ।

ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ ਤਾਂ ਜੋ ਬੂਟੇ ਲਗਾਉਣ ਤੋਂ ਬਾਅਦ ਬੂਟੇ ਦੀ ਸਹੀ ਸਾਂਭ ਸੰਭਾਲ ਹੋ ਸਕੇ। ਉਨ੍ਹਾਂ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸੰਤੁਲਿਤ ਕਰਨ 'ਚ ਹਰੇਕ ਵਿਅਕਤੀ ਆਪਣਾ ਯੋਗਦਾਨ ਪਾਵੇ। 

ਉਨ੍ਹਾਂ ਕਿਹਾ ਕਿ ਹੁਣ ਜਦੋਂ ਪੂਰੀ ਦੁਨੀਆ ਵਾਤਾਵਰਨ ਪ੍ਰਤੀ ਚਿੰਤਤ ਹੈ ਅਤੇ ਵਾਤਾਵਰਨ ਦੀਆਂ ਤਬਦੀਲੀਆਂ ਸਬੰਧੀ ਚਰਚਾ ਕਰ ਰਹੀ ਹੈ ਤਾਂ ਹਰੇਕ ਮਨੁੱਖ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਵਾਤਾਵਰਨ ਪ੍ਰਤੀ ਸੁਚੇਤ ਹੋਵੇ ਅਤੇ ਵਾਤਾਵਰਨ ਦੀ ਸੰਭਾਲ 'ਚ ਆਪਣਾ ਬਣਦਾ ਯੋਗਦਾਨ ਪਾਵੇ।ਡਿਪਟੀ ਕਮਿਸ਼ਨਰ ਨੇ ਬੂਟੇ ਲਗਾਉਣ ਦੀ ਮੁਹਿੰਮ ਦੌਰਾਨ ਪੰਜਾਬ ਦੇ ਰਵਾਇਤੀ ਬੂਟੇ ਜਿਸ ਵਿੱਚ ਨਿੰਮ, ਸ਼ੀਸ਼ਮ, ਅੰਬ ਤੇ ਜਾਮਣ ਵਰਗੇ ਬੂਟੇ ਲਗਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਬੂਟੇ ਲਗਾਉਣ ਲਈ ਸਥਾਨ ਦੀ ਚੋਣ ਭਵਿੱਖੀ ਯੋਜਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਸਹੀ ਕੀਤੀ ਜਾਵੇ ਤਾਂ ਜੋ ਅੱਜ ਲਗਾਏ ਬੂਟੇ ਦੀ ਛਾਂ ਸਾਡੀ ਆਉਣ ਵਾਲੀਆਂ ਪੀੜੀਆਂ ਮਾਣ ਸਕਣ।

ਇਸ ਮੌਕੇ ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ ਨੇ ਨਰਸਰੀ ਵਿੱਚ ਪਏ ਸਟਾਕ ਸਬੰਧੀ ਜਾਣਕਾਰੀ ਦਿੱਤੀ ਅਤੇ ਵੱਖ ਵੱਖ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਏ ਜਾਣ ਵਾਲੇ ਬੂਟੇ ਦੀ ਗਿਣਤੀ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਤੇ ਬੂਟੇ ਨੂੰ ਪਾਲਣ ਲਈ ਹਰੇਕ ਵਿਅਕਤੀ ਆਪਣੀ ਜ਼ਿੰਮੇਵਾਰੀ ਨਿਭਾਏ।ਵਣ ਮੰਡਲ ਅਫ਼ਸਰ ਨੇ ਦੱਸਿਆ ਕਿ ਬਰਸਾਤੀ ਸੀਜ਼ਨ ਦੌਰਾਨ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ 50 ਹਜ਼ਾਰ ਬੂਟੇ, ਪੁਲਿਸ ਵਿਭਾਗ 10 ਹਜ਼ਾਰ ਬੂਟੇ, ਏ.ਡੀ.ਸੀ. (ਪੇਂਡੂ ਵਿਕਾਸ) ਤੇ ਪੰਚਾਇਤ ਵਿਭਾਗ ਪਿੰਡਾਂ ਵਿੱਚ 2 ਲੱਖ ਬੂਟੇ, ਪੀ.ਐਸ.ਪੀ.ਸੀ.ਐਲ 10 ਹਜ਼ਾਰ ਬੂਟੇ, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ 50-50 ਹਜ਼ਾਰ ਬੂਟੇ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ 50 ਹਜ਼ਾਰ ਬੂਟੇ, ਭੂਮੀ ਰੱਖਿਆ ਵਿਭਾਗ 1 ਲੱਖ ਬੂਟੇ, ਸਿੱਖਿਆ ਵਿਭਾਗ ਸਕੂਲਾਂ 'ਚ 50 ਹਜ਼ਾਰ ਬੂਟਿਆਂ ਸਮੇਤ ਸਮੂਹ ਕਾਰਜ ਸਾਧਕ ਅਫ਼ਸਰ 10-10 ਹਜ਼ਾਰ ਬੂਟੇ ਲਗਾਉਣਗੇ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵੱਡੀ ਗਿਣਤੀ 'ਚ ਬੂਟੇ ਲਗਾਏ ਜਾਣਗੇ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਸਮੇਤ ਜਨਹਿੱਤ ਸਮਿਤੀ, ਹਿਊਮਨ ਰਾਈਟਸ ਮਿਸ਼ਨ ਪ੍ਰੋਟੈਕਸ਼ਨ, ਲਾਇਨ ਕਲੱਬ ਨਿਊ ਸੈਂਟਰਲ ਤੇ ਪਟਿਆਲਾ ਆਵਰ ਪਰਾਈਡ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD