Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਸਕੂਲ ਵਿੱਚ ਸਿੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਦੀ ਨੀਂਹ ਰੱਖੀ ਜਾਂਦੀ ਹੈ: ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 05 Jul 2025

Last updated on: Jul 07, 2025, 12:51 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਕੂਲ ਇੱਕ ਐਸਾ ਪਵਿੱਤਰ ਸਥਾਨ ਹੈ ਜਿੱਥੇ ਬੱਚਿਆਂ ਦੇ ਜੀਵਨ ਦੀ ਨੀਂਹ ਰੱਖੀ ਜਾਂਦੀ ਹੈ। ਇਥੇ ਮਿਲਣ ਵਾਲੀ ਸਿੱਖਿਆ ਉਨ੍ਹਾਂ ਦੇ ਭਵਿੱਖ ਦਾ ਰੂਪ ਨਿਰਧਾਰਤ ਕਰਦੀ ਹੈ।

ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਨੂੰ ਨਵੇਂ ਬਲਾਕ ਦੀ ਸਫਲ ਤਿਆਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਸੇਂਟ ਮੈਰੀਜ਼ ਕਾਨਵੈਂਟ ਸਕੂਲ ਇਲਾਕੇ ਦੀ ਇੱਕ ਪ੍ਰਤਿਸ਼ਠਤ ਅਤੇ ਗੁਣਵੱਤਾਪੂਰਨ ਸੰਸਥਾ ਹੈ, ਜੋ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਉੱਜਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਨਾਲ ਜੁੜੀਆਂ  ਸਾਰੀਆਂ  ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ।

ਸਕੂਲ ਦੇ ਪ੍ਰਿੰਸੀਪਲ ਰੈਵਰੈਂਡ ਫਾਦਰ ਬੈਨੀ ਥਾਮਸ ਨੇ ਕਿਹਾ ਕਿ ਨਵਾਂ ਕੇ.ਜੀ. ਬਲਾਕ ਸਾਬਕਾ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੇ ਲੰਬੇ ਸਮੇਂ ਤੋਂ ਚਲੇ ਆ ਰਹੇ ਸੁਪਨੇ ਦੀ ਪੂਰਤੀ ਹੈ। ਕ੍ਰਿਸਚੀਅਨ ਜੋਤੀ ਪ੍ਰਾਂਤ (ਪੰਜਾਬ-ਰਾਜਸਥਾਨ) ਦੇ ਪ੍ਰਧਾਨ ਅਤੇ ਸੂਬਾਈ ਸੁਪੀਰੀਅਰ ਫਾਦਰ ਜਾਰਜ ਅਲੂਕਾ ਨੇ ਨਵੀਂ ਇਮਾਰਤ ਦੇ ਅੰਦਰਲੇ ਹਿੱਸਿਆਂ ਨੂੰ ਆਧਿਆਤਮਿਕ ਆਸ਼ੀਰਵਾਦ ਦਿੱਤਾ।ਇਸ ਮੌਕੇ ’ਤੇ ਫਾਦਰ ਸਿਲਵੀਨੋਸ (ਮੈਨੇਜਰ), ਫਾਦਰ ਦੀਪਕ ਸਬੈਸਟੀਅਨ (ਬਰਸਰ ਤੇ ਅਸਿਸਟੈਂਟ ਮੈਨੇਜਰ), ਸਕੂਲ ਸਟਾਫ, ਵਿਦਿਆਰਥੀ, ਅਤੇ ਉਨ੍ਹਾਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD