Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ

ਬਾਬਾ ਮਹਾਰਾਜ ਸਿੰਘ ਮਹਾਨ ਦੇਸ਼ ਭਗਤ ਅਤੇ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ :- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਇਲ, (ਲੁਧਿਆਣਾ) , 05 Jul 2025

Last updated on: Jul 07, 2025, 12:57 IST

ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ਼ਨੀਵਾਰ ਨੂੰ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ, ਪਾਇਲ, (ਲੁਧਿਆਣਾ) ਵਿਖੇ ਹੋਏ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਦੁਆਰਾ ਦਰਸਾਏ ਰਸਤੇ 'ਤੇ ਚੱਲਣ ਦਾ ਸੱਦਾ ਦਿੱਤਾ।

ਗਿਆਸਪੁਰਾ ਨੇ ਅੱਗੇ ਦੱਸਿਆ ਕਿ ਬਾਬਾ ਮਹਾਰਾਜ ਸਿੰਘ ਜੀ ਮਹਾਨ ਦੇਸ਼ ਭਗਤ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ 1857 ਦੇ ਵਿਦ੍ਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰੰਗ ਦੀ ਸੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ ਕੀਤੀ ਸੀ। 

ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਕਈ ਤੰਗੀਆਂ ਨਾਲ ਜੂਝਦੇ ਹੋਏ 05 ਜੁਲਾਈ, 1856 ਨੂੰ ਸ਼ਹੀਦ ਹੋ ਗਏ।ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਨੇ ਨਾਮ ਸਿਮਰਨ ਦੇ ਆਸਰੇ ਉਨਾਂ ਕਾਲ ਕੋਠੜੀ ਵਿੱਚ 6 ਸਾਲ ਕੱਟੇ ਜਿਥੇ ਉਹਨਾਂ ਦੀਆਂ ਅੱਖਾਂ ਦੀ ਰੋਸ਼ਨੀ ਜਾਂਦੀ ਰਹੀ ਅਤੇ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਗਏ ਪਰੰਤੂ ਰੂਹਾਨੀ ਸ਼ਕਤੀ ਆਸਰੇ ਹਮੇਸ਼ਾ ਚੜ੍ਹਦੀ ਕਲਾ 'ਚ ਰਹੇ।

ਅੰਗਰੇਜ਼ਾਂ ਦੀ ਈਨ ਨਾ ਮੰਨੀ ਅਤੇ 5 ਜੁਲਾਈ, 1856 ਨੂੰ ਸਿੰਘਾਪੁਰ ਦੀ ਜੇਲ ਵਿੱਚ ਹੀ ਅੰਤਮ ਦਿਨ ਤੱਕ ਰਹੇ।  ਉਹਨਾਂ ਕਿਹਾ ਕਿ ਇੱਥੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਲਾਘਾ ਕਰਨੀ ਬਣਦੀ ਹੈ ਜਿਨ੍ਹਾਂ ਨੇ ਉਹਨਾਂ ਦੇ ਜਨਮ ਨਗਰ ਪਿੰਡ ਰੱਬੋਂ ਉੱਚੀ ਵਿਖੇ ਉਹਨਾਂ ਦੀ ਯਾਦ 'ਚ ਇੱਕ ਆਲੀਸ਼ਾਨ ਗੁਰਦੁਆਰਾ ਬਣਾਇਆ ਹੈ। ਉਹਨਾਂ ਕਿਹਾ ਕਿ ਉਹ ਬਾਬਾ ਜੀ ਦੇ ਜਨਮ ਸਥਾਨ ਪਿੰਡ ਰੱਬੋ ਉੱਚੀ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਇਸ ਉਪਰੰਤ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਬੁੱਕ ਵੀ ਭੇਟ ਕੀਤੀ। ਇਸ ਮੌਕੇ ਪਿਆਰਾ ਸਿੰਘ, ਛਿੰਦਰ ਪਾਲ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD