Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਰੀਬ 32.22 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ

ਹਲਕਾ ਗਿੱਲ ਦੇ 17 ਪਰਿਵਾਰਾਂ ਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦਾ ਕਰਜ਼ਾ ਹੋਇਆ ਮੁਆਫ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 05 Jul 2025

Last updated on: Jul 07, 2025, 12:58 IST

ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਹਲਕਾ ਗਿੱਲ ਦੇ 17 ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ 32.22 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਪੱਤਰ ਵੰਡੇ।ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੀਤੇ ਗਏ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਿਆਂ ਕਰਨ ਵਾਸਤੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ।

ਇਹਨਾਂ ਫੈਸਲਿਆਂ ਦੀ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 31-03-2020 ਤਕ ਦੀ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰਜ਼ੇ ਦੀ ਬਕਾਇਆ ਰਾਸ਼ੀ ਮੁਆਫ ਕੀਤੀ ਗਈ ਹੈ, ਜਿਸ ਤਹਿਤ ਹਲਕਾ ਗਿੱਲ ਦੇ 17 ਪਰਿਵਾਰਾਂ ਦਾ 32.22 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ 4800 ਪਰਿਵਾਰਾਂ ਦੇ ਕਰੀਬ 68 ਕਰੋੜ ਰੁਪਏ ਕਰਜ਼ਾ ਮੁਆਫ ਕੀਤਾ ਗਿਆ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਰੋਜ਼ਾਨਾ ਦਿਹਾੜੀ ਕਰ ਕੇ ਆਪਣਾ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਰਾਹਤ ਬਹੁਤ ਵੱਡੀ ਹੈ। ਗਰੀਬ ਇਨਸਾਨ ਦੀ ਜ਼ਿੰਦਗੀ ਵਿੱਚ ਜੇਕਰ ਕੋਈ ਦਿੱਕਤ ਆ ਜਾਵੇ ਤਾਂ ਉਹ ਕਰਜ਼ੇ ਦੇ ਗੇੜ ਵਿੱਚ ਆ ਜਾਂਦੇ ਹਨ। ਨਵੀਂ ਪੀੜ੍ਹੀ ਨੂੰ ਵੀ ਪਹਿਲਾਂ ਖੜ੍ਹੇ ਕਰਜ਼ੇ ਕਾਰਨ ਦਿੱਕਤ ਆਉਂਦੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਸ ਕਰਜ਼ਾ ਮੁਆਫ਼ੀ ਦੇ ਰੂਪ ਵਿੱਚ ਬਹੁਤ ਵੱਡਾ ਉਪਰਾਲਾ ਕੀਤਾ ਹੈ।

ਵਿਧਾਇਕ ਸੰਗੋਵਾਲ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 10 ਲੱਖ ਤਕ ਦੇ ਲੋਨ ਤੇ ਹੋਰ ਕੰਮਾਂ ਲਈ ਕਰਜ਼ੇ ਮਿਲਦੇ ਹਨ ਤੇ ਨੌਜਵਾਨ ਇਹਨਾਂ ਦਾ ਲਾਹਾ ਲੈ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ, ਉਸੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।

ਵਿਧਾਇਕ ਨੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਾ ਕੇ ਲੋਕਾਂ ਨੂੰ ਕਾਰਪੋਰੇਸ਼ਨ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦਾ ਵੀ ਧੰਨਵਾਦ ਕੀਤਾ। 

ਉਹਨਾਂ ਨੇ ਇਸ ਮੌਕੇ ਲਾਭਪਾਤਰੀਆਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਹਲਕਾ ਵਿਧਾਇਕ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਵੱਖੋ ਵੱਖ ਅਹੁਦੇਦਾਰ, ਸ਼ਹਿਰ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD