Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਦਿੱਤੀ ਵੱਡੀ ਰਾਹਤ: ਵਿਧਾਇਕ ਗੁਰਲਾਲ ਘਨੌਰ

ਹਲਕਾ ਘਨੌਰ ਦੇ ਪੰਦਰਾਂ ਕੇਸਾਂ ‘ਚ 20 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘਨੌਰ , 05 Jul 2025

Last updated on: Jul 07, 2025, 12:59 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਜਿਸ ਨਾਲ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ।ਇਹ ਪ੍ਰਗਟਾਵਾ ਹਲਕਾ ਘਨੌਰ ਤੋਂ ਵਿਧਾਇਕ  ਗੁਰਲਾਲ ਘਨੌਰ ਨੇ ਅੱਜ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਐਸ.ਸੀ. ਭਾਈਚਾਰੇ ਹਲਕਾ ਘਨੌਰ ਦੇ ਪੰਦਰਾਂ ਪਰਿਵਾਰਾਂ ਦੇ ਕੇਸਾਂ ਵਿੱਚ ਲਗਭਗ 20 ਲੱਖ ਰੁਪਏ ਦੇ ਕਰਜ਼ੇ ਮਾਫੀ ਦੇ ਪ੍ਰਮਾਣ ਪੱਤਰ ਵੰਡਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। 

ਉਨ੍ਹਾਂ ਕਿਹਾ ਕਿ ਐਸ.ਸੀ. ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਮਾਨ ਸਰਕਾਰ ਨੇ ਐਸ ਸੀ ਭਾਈਚਾਰੇ ਦੇ ਕਾਰਜਾਂ ਨੂੰ ਮਾਫ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ। ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।

ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।

ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ, ਸਹਾਇਕ ਜ਼ਿਲ੍ਹਾ ਮੈਨੇਜਰ ਹਰਪ੍ਰੀਤ ਕੌਰ ਅਤੇ ਕਲਰਕ ਹਰਦੀਪ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਐਸ ਸੀ ਕਾਰਪੋਰੇਸ਼ਨ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਾਰਜਾਂ ਕੇਸਾਂ ਨੂੰ ਮਾਫ ਕਰ ਦਿੱਤਾ ਗਿਆ ਹੈ। 

ਇਸੇ ਦੌਰਾਨ ਹਲਕਾ ਘਨੌਰ ਦੇ ਪੰਦਰਾਂ ਕੇਸਾਂ ਵਿੱਚ ਲਗਭਗ 20 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨ, ਜਦਕਿ ਰਾਜਪੁਰਾ ਦੇ ਸੱਤ ਕੇਸਾਂ ਵਿੱਚ ਕਰੀਬ 3 ਲੱਖ 11 ਹਜ਼ਾਰ ਰੁਪਏ ਦੇ ਕਰਜ਼ੇ ਮਾਫ ਕਰਕੇ ਉਕਤ ਪਰਿਵਾਰਾਂ ਨੂੰ ਪ੍ਰਮਾਣ ਪੱਤਰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿਚ ਕੁੱਲ 400 ਕੇਸਾਂ ਵਿੱਚ 4 ਕਰੋੜ 83 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨ।ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ। 

ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ।ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਦਿਉਲ ਲਾਡਾ ਨਨਹੇੜਾ ,ਗੁਰਤਾਜ ਸਿੰਘ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਜਸਵਿੰਦਰ ਸਿੰਘ ਆਕੜੀ,ਆਗਿਆਜੀਤ ਸਿੰਘ ਢਿਡਸਾ ਸਰਪੰਚ ਢਿਡਸਾ, ਸਰਪੰਚ ਬਰਜਿੰਦਰ ਸਿੰਘ ਲੋਚਮਾ, ਗੁਰਪ੍ਰੀਤ ਸਿੰਘ ਖੱਟੜਾ ਸੇਹਰਾ, ਭਗਵੰਤ ਸਿੰਘ ਸੇਹਰਾ, ਬੱਗਾ ਸਿੰਘ ਸੈਦਖੇੜੀ,ਅਮਰਿੰਦਰ ਸਿੰਘ ਸਰਪੰਚ ਮੁਗਲ ਸਰਾਏ, ਸਰਪੰਚ ਜੋਧਵੀਰ ਸਿੰਘ ਵੜੈਚ ਘੜਾਮਾ ਕਲਾ, ਕੁਲਵੰਤ ਸਿੰਘ ਕੋਚ ਸਮੇਤ ਹੋਰ ਵੀ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD