Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਕੂਲ ਆਫ਼ ਐਮੀਨੈਂਸ, ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੇ ਆਪਣੀ ਨਵੀਨਤਮ ਸੋਚ ਅਤੇ ਉੱਦਮੀ ਹੁਨਰ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਿਜ਼ਨਸ ਬਲਾਸਟਰ ਐਕਸਪੋ-2025 ’ਚ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੇ ਪਟਿਆਲਾ ਜ਼ਿਲ੍ਹੇ ਦੀ ਝੋਲੀ ਪਾਈ ਕਾਮਯਾਬੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 06 Jul 2025

Last updated on: Jul 08, 2025, 11:13 IST

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਆਯੋਜਿਤ ਕੀਤੇ ਗਏ ਬਿਜ਼ਨਸ ਬਲਾਸਟਰ ਐਕਸਪੋ–2025 ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੇ ਆਪਣੀ ਨਵੀਨਤਮ ਸੋਚ ਅਤੇ ਉੱਦਮੀ ਹੁਨਰ ਰਾਹੀਂ ਪੂਰੇ ਰਾਜ ’ਚੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪਟਿਆਲਾ ਦਾ ਨਾਂ ਰੌਸ਼ਨ ਕੀਤਾ।

ਇਹ ਸਫ਼ਲਤਾ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼ਾਲੂ ਮਹਿਰਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਸੰਭਵ ਹੋਈ। ਵਿਦਿਆਰਥੀਆਂ ਨੇ ਐਕਸਪੋ ਦੌਰਾਨ ਆਪਣੇ ਬਿਜ਼ਨਸ ਮਾਡਲ ਅਤੇ ਉਤਪਾਦ ਨਿਵੇਸ਼ਕਾਂ ਦੇ ਸਾਹਮਣੇ ਵਿਸ਼ਵਾਸਯੋਗ ਢੰਗ ਨਾਲ ਪੇਸ਼ ਕੀਤੇ।ਸਕੂਲ ਦੀ ਟੀਮ ‘ਹਰਬੀ ਸਪਰਿੰਕਲ’ ਨੇ ਆਪਣੇ ਆਈਡੀਆ ਅਤੇ ਪ੍ਰੋਜੈਕਟ ਰਾਹੀਂ ਐਕਸਪੋ ਵਿੱਚ ਸਿਖਰਲੀਆਂ10 ਟੀਮਾਂ ਵਿੱਚ ਆਪਣੀ ਥਾਂ ਬਣਾਈ। 

ਇਸ ਵਰਨਣਯੋਗ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਐਕਸਪੋ ਵਿੱਚ ਸ਼ਾਮਲ ਨਿਵੇਸ਼ਕਾਂ ਨੇ ਟਾਪ-10 ਟੀਮਾਂ ਲਈ ਕੁੱਲ 10 ਲੱਖ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ, ਜਿਸ ਵਿੱਚ ‘ਹਰਬੀ ਸਪਰਿੰਕਲ’ ਵੀ ਸ਼ਾਮਲ ਹੈ।ਇਸ ਮੌਕੇ ਸਕੂਲ ਆਫ਼ ਐਮੀਨੈਂਸ, ਫ਼ੀਲਖ਼ਾਨਾ ਦੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ, ਜ਼ਿਲ੍ਹਾ ਨੋਡਲ ਅਫ਼ਸਰ ਪਰਮਜੀਤ ਸਿੰਘ, ਗਾਈਡ ਅਧਿਆਪਕਾ ਪਰਵਿੰਦਰ ਕੌਰ, ਸਪਨਾ, ਗੁਰਦੀਪ ਕੌਰ, ਹਰਪ੍ਰੀਤ, ਅਤੇ ਸਕੂਲ ਦੀ ਪੂਰੀ ਟੀਮ ਨੇ ਵਿਦਿਆਰਥੀਆਂ ਦੀ ਰਿਹਰਸਲ, ਤਿਆਰੀ ਅਤੇ ਮਾਰਕੀਟਿੰਗ ’ਚ ਸਹਿਯੋਗ ਦੇ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

ਡਾ: ਰਵਿੰਦਰਪਾਲ ਸ਼ਰਮਾ ਡਿਪਟੀ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਪੂਰੀ ਜ਼ਿਲ੍ਹਾ ਸਿੱਖਿਆ ਟੀਮ ਵੱਲੋਂ ਟੀਮ ‘ਹਰਬੀ ਸਪਰਿੰਕਲ’ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਨੂੰ ਇਹ ਉਪਲਬਧੀ ਹਾਸਲ ਕਰਨ ’ਤੇ ਹਾਰਦਿਕ ਵਧਾਈ ਦਿੱਤੀ ਗਈ। ਇਹ ਉਪਲਬਧੀ ਸਿਰਫ਼ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨਹੀਂ, ਸਗੋਂ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਨ ਦੀ ਦੂਰਦਰਸ਼ਤਾ ਅਤੇ ਵਿਜ਼ਨ ਦਾ ਨਤੀਜਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੀ ਇਕ ਹੋਰ ਟੀਮ ਨੇ ਸਜਾਵਟੀ ਮੋਮਬੱਤੀਆਂ (ਡੈਕੋਰੇਟਿਵ ਕੈਂਡਲਜ਼) ਦੀ ਸਟਾਲ ਵੀ ਲਗਾਈ ਜਿਸ ਦੀ ਭਰਵੀਂ ਪ੍ਰਸੰਸਾ ਕੀਤੀ ਗਈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD