Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘47 ਦੇ ਹੱਲਿਆਂ ਦੇ ਗਵਾਹ ਰਹੇ ਬਾਪੂ ਰਾਮ ਕ੍ਰਿਸ਼ਨ ਸਿੰਘ ਨਮਿਤ ਅਰਦਾਸ ਮੌਕੇ ਸ਼ਰਧਾਂਜਲੀਆਂ ਅਰਪਿਤ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਸਮਾਣਾ, ਪਟਿਆਲਾ , 06 Jul 2025

Last updated on: Jul 08, 2025, 11:21 IST

1947 ਦੇ ਹੱਲਿਆਂ ਦੇ ਚਸ਼ਮਦੀਦ ਗਵਾਹ ਰਹੇ ਬਾਪੂ ਰਾਮ ਕ੍ਰਿਸ਼ਨ ਸਿੰਘ ਗਹੀਰ ਜੋ ਕਿ 102 ਸਾਲਾਂ ਦੀ ਤੰਦਰੁਸਤ ਜਿੰਦਗੀ ਹੰਢਾ ਕੇ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਮੌਕੇ ਪਿੰਡ ਢੈਂਠਲ ਵਿਖੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ। 

ਇਸ ਮੌਕੇ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਪਤਨੀ ਸਿਮਰਜੀਤ ਕੌਰ ਪਠਾਣਮਾਜਰਾ, ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਰਜਿੰਦਰ ਸਿੰਘ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਚੜ੍ਹਦੀਕਲਾ ਟਾਈਮ ਟੀਵੀ ਦੇ ਚੇਅਰਮੈਨ ਪਦਮਸ਼੍ਰੀ ਜਗਜੀਤ ਸਿੰਘ ਦਰਦੀ, ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਸਤਨਾਮ ਸਿੰਘ ਕਲੇਰ, ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ, ਏਪੀਆਰਓ ਜਸਤਰਨ ਸਿੰਘ, ਸਾਬਕਾ ਡੀਐਸਪੀ ਨਾਹਰ ਸਿੰਘ, ਪਟਿਆਲਾ ਜ਼ਿਲ੍ਹੇ ਦੇ ਪੱਤਰਕਾਰਾਂ ਸਮੇਤ ਹੋਰ ਵੱਡੀ ਗਿਣਤੀ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਜਥੇਦਾਰ ਭਾਈ ਗੁਰਸੇਵਕ ਸਿੰਘ ਅਲੌਹਰਾ ਸਾਹਿਬ ਨੇ ਵੈਰਾਗਮਈ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਪਰਿਵਾਰ ਵੱਲੋਂ ਸੰਗਤ ਦਾ ਧੰਨਵਾਦ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ  ਨੇ ਕਿਹਾ ਕਿ ਬਾਪੂ ਰਾਮ ਕ੍ਰਿਸ਼ਨ ਨੇ ਇਕ ਸਦੀ ਤੋਂ ਵੱਧ ਸਮੇਂ ਤੱਕ ਆਪਣੀ ਜ਼ਿੰਦਗੀ ਬਹੁਤ ਵਧੀਆ ਢੰਗ ਨਾਲ ਬਿਤਾਈ ਹੈ ਅਤੇ ਉਨ੍ਹਾਂ ਦਾ ਸਮੁੱਚਾ ਜੀਵਨ ਸਾਡੇ ਲਈ ਸੇਧ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਐਨੀ ਲੰਬੀ ਉਮਰ ਕਿਸੇ ਵਿਰਲੇ ਵਿਅਕਤੀ ਨੂੰ ਹੀ ਮਿਲਦੀ ਹੈ ਅਤੇ ਇਹ ਖੁਸ਼ੀ ਵਾਲੀ ਗੱਲ ਹੈ ਕਿ ਬਾਪੂ ਰਾਮ ਕ੍ਰਿਸ਼ਨ ਦੀ ਵਿਰਾਸਤ ਨੂੰ ਉਨ੍ਹਾਂ ਦੇ ਪੋਤਰੇ ਏਪੀਆਰਓ ਹਰਦੀਪ ਸਿੰਘ ਸਮੇਤ ਸਮੁੱਚਾ ਪਰਿਵਾਰ ਵਧੀਆ ਤਰੀਕੇ ਨਾਲ ਅੱਗੇ ਵਧਾ ਰਹੇ ਹਨ।ਜੌੜਾਮਾਜਰਾ ਨੇ ਕਿਹਾ ਕਿ ਬਾਪੂ ਰਾਮ ਕ੍ਰਿਸ਼ਨ ਸਿੰਘ ਦੀ ਯਾਦ ਸਦੀਵੀ ਬਣਾਉਣ ਲਈ ਪਿੰਡ ਢੈਂਠਲ ਦੇ ਵਿਕਾਸ ਕਾਰਜਾਂ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਬਾਪੂ ਜੀ ਦਾ ਜੀਵਨ ਸਮਾਜ ਲਈ ਇੱਕ ਚਾਨਣ ਮੁਨਾਰਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਦਾ ਜੀਵਨ ਬਤੀਤ ਕਰਦਿਆਂ ਸਮਾਜ ਨੂੰ ਨਵੀਆਂ ਸੇਧਾਂ ਦਿੱਤੀਆਂ ਅਤੇ ਅੰਤਲੇ ਸਵਾਸਾਂ ਤੱਕ ਉਹ ਆਪਣੀ ਮਿੱਟੀ ਨਾਲ ਜੁੜੇ ਰਹੇ।ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਮਬੀਰ, ਪਟਿਆਲਾ ਦੇ ਡੀਆਈਜੀ ਡਾ ਨਾਨਕ ਸਿੰਘ ਤੇ ਐਸਐਸਪੀ ਵਰੁਣ ਸ਼ਰਮਾ, ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ, ਭਾਈ ਲਾਲੋ ਫਾਊਡੇਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਰਾਮਗੜ੍ਹੀਆ, ਪਟਿਆਲਾ ਮੀਡੀਆ ਕਲੱਬ, ਜਰਨਲਿਸਟ ਪ੍ਰੈਸ ਕਲੱਬ ਸਮਾਣਾ ਸਮੇਤ ਹੋਰ ਵੱਖ-ਵੱਖ ਜਥੇਬੰਦੀਆਂ ਨੇ ਸ਼ੋਕ ਮਤੇ ਭੇਜੇ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD